ਪੰਜਾਬ

ਸਿਹਤ ਮੰਤਰੀ ਵਲੋਂ ਸੂਬੇ ਦੇ ਸਿਵਲ ਸਰਜਨਾਂ ਨੂੰ ਸਮੂਹ ਨਸ਼ਾ-ਛੂਡਾਊ ਕੇਂਦਰਾਂ ਦੀ ਜਾਂਚ ਕਰਨ ਦੇ ਹੁਕਮ

ਸਿਵਲ ਸਰਜਨ ਕੇਂਦਰਾਂ ‘ਚ ਹੁੰਦੀਆਂ ਬੇਨਿਯਮੀਆਂ ਬਾਰੇ ਵਿਸਤਾਰਤ ਰਿਪੋਰਟ ਪੇਸ਼ ਕਰਨਗੇ
ਸਿਹਤ ਮੰਤਰੀ ਵਲੋਂ ਸਮਾਜ ਸੇਵੀ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਨਸ਼ਾ-ਵਿਰੋਧੀ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ
ਚੰਡੀਗੜ੍ਹ, 11 ਅਪ੍ਰੈਲ (ਮਧੂਸਾਰ ਬਿਊਰੋ)
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ ਇਕ ਆਦੇਸ਼ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਮੂਹ ਨਸ਼ਾ-ਛੂਡਾਊ ਅਤੇ ਮੁੱੜ ਵਸੇਬਾ ਕੇਂਦਰਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਜਿਸ ਅਧੀਨ ਇਨ੍ਹਾਂ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਕਮੀਆਂ ਦਾ ਨਿਰੀਖਣ ਕੀਤਾ ਜਾਵੇਗਾ ਜਾਂਚ ਉਪਰੰਤ ਸਿਵਲ ਸਰਜਨਾਂ ਨੂੰ ਇਨ੍ਹਾਂ ਕੇਂਦਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਹੁੰਦੀਆਂ ਬੇਨਿਯਮੀਆਂ ਅਤੇ ਇਨ੍ਹਾਂ ਨੂੰ ਦੂਰ ਕਰਨ ਸਬੰਧੀ ਸੁਝਾਵਾਂ ਬਾਰੇ ਵਿਸਤਾਰਤ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਵੀ ਦਿੱਤੇ ਗਏ ਹਨ।

ਬਿਆਨ ਜਾਰੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸੂਬੇ ਵਿਚੋਂ ਹਰ ਕਿਸਮ ਦੇ ਨਸ਼ੇ ਨੂੰ ਜੜੋਂ ਖਤਮ ਕਰਨਾ ਹੈ।ਉਨਾਂ੍ਹ ਕਿਹਾ ਕਿ ਸਿਵਲ ਸਰਜਨ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਅਗਵਾਈ ਅਤੇ ਸਾਰੇ ਨਸ਼ਾ-ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਚੈਕਿੰਗ ਨਿਜੀ ਤੌਰ ‘ਤੇ ਕਰਨ ਕਰਨਗੇ ।ਉਨ੍ਹਾਂ ਕਿਹਾ ਕਿ ਜੇਕਰ ਕਿਸੀ ਕੇਂਦਰ ਵਿਚ ਸਿਹਤ ਵਿਭਾਗ ਵਲੋਂ ਨਿਧਾਰਿਤ ਕੀਤੇ ਗਏ ਨਿਯਮ ਅਤੇ ਮਾਪਦੰਡਾਂ ਸਬੰਧੀ ਬੇਨਯਮੀ ਪਾਈ ਜਾਂਦੀ ਹੈ ਤਾਂ ਸਬੰਧਤ ਮੈਨੇਜਮੈਂਟ ਨੂੰ ਬਖਸ਼ਿਆ ਨਹੀ ਜਾਵੇਗਾ।
ਬ੍ਰਹਮ ਮਹਿੰਦਰਾ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ‘ਤੇ ਦੋਸ਼ ਲਗਾਉਂਦਿਆ ਕਿਹਾ ਕਿ ਇਨ੍ਹਾਂ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਬਿਆਨਬਾਜੀ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ ਗਿਆ।ਉਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਲਈ ਸਿਰਫ ਬਿਆਨਬਾਜ਼ੀ ਹੀ ਕੀਤੀ ਹੈ ਜਦ ਕਿ ਅਸਲ ਸਚਾਈ ਇਹ ਹੈ ਕਿ ਪਿਛਲੀ ਸਰਕਾਰ ਦੇ ਕਈ ਆਗੂ ਨਸ਼ਿਆਂ ਨੂੰ ਵੇਚਣ ਦੇ ਇਲਜਾਮਾਂ ਹੇਠ ਅਦਾਲਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾ ਇਸ ਵੀ ਕਿਹਾ ਕਿ ਨਸ਼ਿਆਂ ਨਾਲ ਸਰੋਕਾਰ ਹੋਣ ਕਾਰਣ ਹੀ ਇਨ੍ਹਾਂ ਆਗੂਆਂ ਨੇ ਇਨ੍ਹਾਂ ਨਸ਼ਾ-ਛੂਡਾਊ ਕੇਂਦਰਾਂ ਨੂੰ ਨਿਰਧਾਰਿਤ ਨਿਯਮਾਂ ਅਨੁਸਾਰ ਚਲਾਉਣ ਵਿਚ ਕੋਈ ਰੂਚੀ ਨਹੀਂ ਦਿਖਾਈ।
ਸਿਹਤ ਮੰਤਰੀ ਨੇ ਦੱਸਿਆ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨਾਂ ਵਲੋਂ ਰੋਜਾਨਾ ਨਸ਼ਾ-ਛੂਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੋਰਾਨ ਕੇਂਦਰਾਂ ਸਬੰਧੀ ਕਈ ਗੰਭੀਰ ਬੇਨਿਯਮੀਆਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ।ਉਨਾਂ ਕਿਹਾ ਕਿ ਮੁੱਢਲੀ ਰਿਪੋਰਟਾਂ ਦਾ ਨੋਟਿਸ ਲੈਂਦੇ ਹੋਏ ਹੁੱਣ ਸਿਵਲ ਸਰਜਨਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪ ਇਨ੍ਹਾਂ ਨਸ਼ਾ-ਛੂਡਾਊ ਕੇਂਦਰਾਂ ਵਿਚ ਜਾਕੇ ਪ੍ਰਬੰਧਾਂ ਅਤੇ ਇਨ੍ਹਾਂ ਦੀ ਕਰਗੁਜਾਰੀ ਦੀ ਜਾਂਚ ਕਰਨ।
ਸ੍ਰੀ ਮਹਿੰਦਰਾ ਨੇ ਦੱਸਿਆ ਕਿਹਾ ਕਿ ਅੱਜ ਨਸ਼ੇ ਨੂੰ ਸੂਬੇ ਵਿਚੋਂ ਜੜੋਂ ਖਤਮ ਕਰਨ ਲਈ ਹਰ ਵਰਗ ਨੂੰ ਸੰਯੁਕਤ ਹੋ ਕੇ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸਮਾਜ ਭਲਾਈ ਸਗੰਠਨਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਹਿੱਸਾ ਲੈਣ ਲਈ ਅੱਗੇ ਆਉਣ।

Leave a Reply

Your email address will not be published. Required fields are marked *