ਪੰਜਾਬਪਟਿਆਲਾ

ਮੰਡੀਆਂ ਵਿੱਚ ਜਾ ਕੇ ਕਣਕ ਦੀ ਲਿਫਟਿੰਗ ਦੀ ਖੁਦ ਨਿਗਰਾਨੀ ਕਰਨ ਦੇ ਆਦੇਸ਼

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 3 ਲੱਖ 55 ਹਜ਼ਾਰ 342 ਟਨ ਕਣਕ ਦੀ ਆਮਦ
ਪਟਿਆਲਾ/ਭੁੰਨਰਹੇੜੀ, 14 ਅਪਰੈਲ (ਮਧੂਸਾਰ ਬਿਊਰੋ)
ਕਣਕ ਦੀ ਮੰਡੀਆਂ ਵਿੱਚ ਆਮਦ ਵਿੱਚ ਇੱਕ ਦਮ ਤੇਜੀ ਆਉਣ ਕਾਰਨ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਵਧੀਕ ਡਿਪਟੀ ਕਮਿਸ਼ਨਰ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ., ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਹੈ ਕਿ ਤੁਰੰਤ ਮੰਡੀਆਂ ਵਿੱਚ ਜਾ ਕੇ ਵਿਕੀ ਹੋਈ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਕਿ ਮੰਡੀਆਂ ਵਿੱਚ ਵਿਕਣ ਲਈ ਆਉਣ ਵਾਲੀ ਹੋਰ ਕਣਕ ਲਈ ਥਾਂ ਦਾ ਪ੍ਰਬੰਧ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਜੋ ਕਿ ਅੱਜ ਖੁਦ ਜ਼ਿਲ੍ਹੇ ਦੀਆਂ ਭੁੰਨਰਹੇੜੀ ਤੇ ਦੇਵੀਗੜ੍ਹ ਇਲਾਕੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ, ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੰਦੀਪ ਰਿਸ਼ੀ ਨੂੰ ਨਾਭਾ ਇਲਾਕੇ ਦੀਆਂ ਮੰਡੀਆਂ ਦੀ ਨਿਗਰਾਨੀ ਕਰਨ ਅਤੇ ਸਮੂਹ ਐਸ.ਡੀ.ਐਮਜ਼ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਫੀਲਡ ਵਿੱਚ ਜਾ ਕੇ ਗਤੀਵਿਧੀਆਂ ਤੇਜ ਕਰਨ ਦੇ ਆਦੇਸ਼ ਗਏ ਹਨ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸਖਤ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਣਕ ਦੀ ਕੁੱਲ 3 ਲੱਖ 55 ਹਜ਼ਾਰ 342 ਟਨ ਆਮਦ ਹੋਈ ਹੈ ਜਿਸ ਵਿੱਚੋਂ ਪਿਛਲੇ 24 ਘੰਟੇ ਵਿੱਚ 1 ਲੱਖ 10 ਹਜ਼ਾਰ 870 ਟਨ ਕਣਕ ਜ਼ਿਲ੍ਹੇ ਦੀਆਂ 95 ਮੰਡੀਆਂ ਵਿੱਚ ਆਈ ਹੈ ਅਤੇ 93 ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3 ਲੱਖ 42 ਹਜ਼ਾਰ 311 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਿਛਲੇ 24 ਘੰਟਿਆਂ ਵਿੱਚ 1 ਲੱਖ 5 ਹਜ਼ਾਰ 842 ਟਨ ਕਣਕ ਖਰੀਦੀ ਗਈ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਵਿੱਚੋਂ ਪਨਗਰੇਨ ਨੇ 44790 ਟਨ, ਮਾਰਕਫੈਡ ਨੇ 84984 ਟਨ, ਪਨਸਪ 77375 ਟਨ, ਵੇਅਰ ਹਾਊਸ ਨੇ 79022 ਟਨ, ਪੰਜਾਬ ਐਗਰੋ ਨੇ 31658 ਟਨ, ਐਫ.ਸੀ.ਆਈ. 22682 ਟਨ ਅਤੇ ਵਪਾਰੀਆਂ ਨੇ 1800 ਟਨ ਕਣਕ ਦੀ ਖਰੀਦ ਕੀਤੀ ਹੈ।
ਉਹਨਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੰਦੀਪ ਰਿਸ਼ੀ ਨੇ ਅੱਜ ਨਾਭਾ ਇਲਾਕੇ ਦੀਆਂ ਅਨਾਜ ਮੰਡੀ ਦਾ ਦੌਰਾ ਕੀਤਾ ਜਦ ਕਿ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਆਪਣੇ-ਆਪਣੇ ਇਲਾਕੇ ਵਿੱਚ ਮੰਡੀਆਂ ਦੇ ਦੌਰੇ ‘ਤੇ ਰਹੇ। ਇਸੇ ਤਰ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੇ ਵੀ ਕਣਕ ਦੇ ਖਰੀਦ ਪ੍ਰਬੰਧਾਂ ਤੇ ਲਿਫਟਿੰਗ ਦਾ ਜਾਇਜ਼ਾ ਲਿਆ।

Leave a Reply

Your email address will not be published. Required fields are marked *