ਪਟਿਆਲਾ

ਡਾ. ਅੰਬੇਦਕਰ ਵੱਲੋਂ ਵਿਖਾਏ ਮਾਰਗ ‘ਤੇ ਚੱਲਣਾ ਸਮੇਂ ਦੀ ਮੁੱਖ ਲੋੜ : ਆਪ

ਆਮ ਆਦਮੀ ਪਾਰਟੀ ਨੇ ਮਨਾਇਆ ਡਾ. ਭੀਮ ਰਾਓ ਅੰਬੇਦਕਰ ਦਾ 126ਵਾਂ ਜਨਮ ਮਨਾਇਆ
ਪਟਿਆਲਾ 14 ਅਪ੍ਰੈਲ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਪਟਿਆਲਾ ਜ਼ੋਨ ਵੱਲੋਂ ਭਾਰਤ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ 126ਵਾਂ ਜਨਮ ਦਿਹਾੜਾ ਮਨਾਇਆ ਗਿਆ।

ਇਸ ਮੌਕੇ ਜ਼ੋਨ ਦੇ ਕੋਆਰਡੀਨੇਟਰ ਕਰਨਲ ਭਲਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸਾਰੇ ਰਾਜਨੀਤਕ ਪਾਰਟੀਆਂ ਅਤੇ ਨੇਤਾਵਾਂ ਨੂੰ ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦੀ ਅਹਿਮ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅੱਜ ਰਾਜਨੀਤਕ ਲੋਕ ਉਨ੍ਹਾਂ ਦੇ ਵਿਚਾਰਾਂ ਅਤੇ ਸੋਚ ਨੂੰ ਭੁੱਲਦੇ ਜਾ ਰਹੇ ਹਨ, ਜੋ ਉਨ੍ਹਾਂ ਦੇ ਨਿਰਮਾਣ ਦਿਵਸ ‘ਤੇ ਸਿਰਫ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਾਰਾ ਸਾਲ ਭੁੱਲ ਜਾਂਦੇ ਹਨ, ਜੋ ਅਜਿਹਾ ਨਹੀਂ ਹੋਣਾ ਚਾਹੀਦਾ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਬਹੁਤ ਹੀ ਉਚ ਵਿਚਾਰਾਂ ਵਾਲੇ ਵਿਅਕਤੀ ਸਨ, ਜਿਨ੍ਹਾਂ ਦੱਬੇ ਕੁਚਲੇ ਅਤੇ ਦਲਿਤ ਲੋਕਾਂ ਨੂੰ ਸਮਾਜ ਦੀ ਮੁੱਖਧਾਰਾ ‘ਚ ਸ਼ਾਮਲ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਵਿਚਾਰਾਂ ਅਤੇ ਅਦਰਸ਼ਾਂ ਨੂੰ ਅਪਣਾਉਣ ਦੀ ਲੋੜ ਹੈ।
ਇਸ ਮੌਕੇ ਹਰੀ ਸਿੰਘ ਟੌਹੜਾ, ਜਰਨੈਲ ਸਿੰਘ ਮਨੂੰ, ਚੇਤਨ ਸਿੰਘ ਜੋੜੇਮਾਜਰਾ, ਕੁੰਦਨ ਗੋਗੀਆ, ਪਰਮਜੀਤ ਕੈਂਥ, ਸੰਦੀਪ ਬੰਦੂ, ਮੇਜਰ ਮਲਹੋਤਰਾ, ਜਸਬੀਰ ਗਾਂਧੀ, ਡਾ. ਭੀਮ ਇੰਦਰ ਸਿੰਘ, ਇੰਦਰਜੀਤ ਸਿੰਘ ਸੰਧੂ, ਜੱਸੀ ਸੋਹੀਆਂ ਵਾਲਾ, ਅੰਗਰੇਜ਼ ਸਿੰਘ, ਰਾਜ ਕੁਮਾਰ, ਪ੍ਰੀਤਮ ਸਿੰਘ, ਸਰਬਜੀਤ ਸਿੰਘ ਓਖਲਾ, ਗੱਜਣ ਸਿੰਘ, ਕੇ ਐਸ ਸੇਖੋਂ, ਕੇਡੀ ਸਿੰਘ, ਅਮਿਤ ਕੁਮਾਰ, ਮਹਿੰਦਰ ਸਿੰਘ, ਅਲੀ ਸਨੌਰ, ਜਸਵਿੰਦਰ ਕੁਮਾਰ, ਵਿਜੇ ਕੁਮਾਰ ਆਦਿ ਨੇ ਸ਼ਿਰਕਤ ਕੀਤੀ ਅਤੇ ਡਾ. ਅੰਬੇਦਕਰ ਨੂੰ ਸ਼ਰਧਾਂਜਲੀ ਦਿੱਤੀ।

Leave a Reply

Your email address will not be published. Required fields are marked *