ਪਟਿਆਲਾ

ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫ਼ੁਲ ਭੇਟ

ਪਟਿਆਲਾ 14 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ 126ਵੇਂ ਜਨਮ ਦਿਵਸ ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਸ਼ਿਵ ਸੈਨਾ ਦੇ ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ, ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਤੇ ਹੋਰ ਵੱਡੀ ਗਿਣਤੀ ਚ ਸ਼ਿਵ ਸੈਨਿਕ ਹਾਜ਼ਰ ਹੋਏ। ਜਿਨ੍ਹਾਂ ਵੱਲੋਂ ਡਾ. ਅੰਬੇਦਕਰ ਨੂੰ ਫ਼ੁਲ ਮਾਲਾ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਦਿਖਾਏ ਮਾਰਗ ਤੇ ਚੱਲਣ ਦੀ ਸੁਗੰਧ ਖਾਈ ਗਈ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਇਆ ਗਿਆ ਸੰਵਿਧਾਨ ਦੁਨੀਆ ਦੇ ਸ੍ਰੇਸ਼ਟ ਤੇ ਮਜ਼ਬੂਤ ਸੰਵਿਧਾਨਾਂ ਵਿਚ ਗਿਣਿਆ ਜਾਂਦਾ ਹੈ। ਇਸ ਲਈ ਸਾਨੂੰ ਆਪਣੇ ਦੇਸ਼ ਦੀ ਤਰੱਕੀ ਲਈ ਆਪਣੇ ਬੱਚਿਆਂ ਨੂੰ ਉਹਨਾ ਦੇ ਵਿਖਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਾ. ਸਾਹਿਬ ਭਾਰਤੀ ਮਹਾਨ ਕਾਨੂੰਨਦਾਨ, ਸਿਆਸਤਦਾਨ ਅਤੇ ਸਮਾਜ ਸੁਧਾਰਕ ਸਨ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ ਭਾਰਤ ਦੇ ਸੰਵਿਧਾਨ ਦੇ ਮੁੱਖ ਸਿਰਜਣਹਾਰਾਂ ਵਿਚੋਂ ਪ੍ਰਮੁੱਖ ਸਨ ਅਤੇ ਉਹ ਔਰਤਾਂ ਦੇ ਹੱਕਾਂ ਦੇ ਰਾਖੇ ਸਨ। ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਵੱਲੋਂ ਉਨ੍ਹਾਂ ਦੇ ਵਿਖਾਏ ਮਾਰਗ ਤੇ ਚੱਲਣ ਦੀ ਸੁਗੰਧ ਖਾਦੀ ਗਈ। ਇਸ ਦੇ ਨਾਲ ਹੀ ਉਨ੍ਹਾਂ ਹਰ ਸਮੇਂ ਸਮਾਜ ਸੇਵਾ ਦੇ ਕਾਰਜ ਕਰਨ ਸਬੰਧੀ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਜ਼ਿਲ੍ਹਾ ਪ੍ਰਧਾਨ ਸ਼ਮਾਕਾਂਤ ਪਾਂਡੇ, ਸੰਗਠਨ ਮੰਤਰੀ ਅਮਰਜੀਤ ਬੰਟੀ ਤੇ ਹੋਰ ਮੈਂਬਰ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *