ਪਟਿਆਲਾ

ਕੈਪਟਨ ਵਲੋਂ ਕੈਨੇਡਾ ਦੇ ਰੱਖਿਆ ਮੰਤਰੀ ਨੂੰ ਮਿਲਣ ਤੋ ਜਵਾਬ ਦੇਣਾ ਸ਼ਲਾਘਾਯੋਗ ਕਦਮ- ਕਥੂਰੀਆ

ਪਟਿਆਲਾ 16 ਅਪ੍ਰੈਲ (ਮਧੂਸਾਰ ਬਿਊਰੋ)
ਪਿਛਲੇ ਦੀਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਨੇਡਾ ਕੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਜਵਾਬ ਦਿੱਤੇ ਜਾਣ ਦੀ ਸ਼ਿਵ ਸੈਨਾ ਹਿੰਦੁਸਤਾਨ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਵੱਲੋਂ ਸ਼ਲਾਘਾ ਕੀਤੀ ਗਈ। ਇਸ ਦੇ ਨਾਲ ਹੀ ਕਥੂਰੀਆ ਨੇ ਕਿਹਾ ਕਿ ਕੈਪਟਨ ਦੀ ਦੇਸ਼ ਹਿਤ ਦੀ ਸੋਚ ਨੇ ਸਾਬਤ ਕਰ ਦਿੱਤਾ ਕਿ ਉਹ ਪੰਜਾਬ ਅਤੇ ਪੰਜਾਬੀਅਤ ਦੇ ਸਫਲ ਪਹਿਰੇਦਾਰ ਸਾਬਤ ਹੋਣਗੇ।

ਕਥੂਰੀਆ ਨੇ ਕਿਹਾ ਕਿ ਕੈਪਟਨ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਨੂੰ ਮਿਲ਼ਨ ਤੋਂ ਜਵਾਬ ਦੇ ਕੇ ਖਾਲੀਸਤਾਨਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਚੁੱਕਣਾ ਜ਼ਰੂਰੀ ਸੀ ਕਿਉਂਕਿ ਖਾਲਿਸਤਾਨੀ ਆਤੰਕੀ ਸੰਗਠਨਾਂ ਵੱਲੋਂ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਕਰ ਕੇ ਹਿੰਦੂਆਂ ਵੱਲੋਂ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਮੁੱਖ ਮੰਤਰੀ ਬਣਾਇਆ ਗਿਆ ਹੈ।
ਕਥੂਰੀਆ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹੋਏ ਕਿਹਾ ਕਿ ਪਿਛਲੇ 10 ਸਾਲਾਂ ਤੋ ਸੱਤਾ ਚ ਬਿਰਾਜਮਾਨ ਅਕਾਲੀ ਭਾਜਪਾ ਸਰਕਾਰ ਵੱਲੋਂ ਫਾਂਸੀ ਦੀ ਸਜਾ ਦਾ ਸਾਹਮਣਾ ਕਰ ਰਹੇ ਜਿਨ੍ਹਾਂ ਵਿਅਕਤੀਆਂ ਨੂੰ ਫਾਂਸੀ ਦੇਣ ਦੀ ਥਾਂ ਤੇ ਜੇਲ੍ਹਾਂ ਚ ਬੰਦ ਕਿਰਿਆਂ ਹੋਇਆ ਹੈ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇ। ਇਸ ਦੇ ਨਾਲ ਹੀ ਕਥੂਰੀਆ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸੂਬੇ ਭਰ ਚ ਗਊਸ਼ਾਲਾਵਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਨੂੰ ਉਸੇ ਤਰਾਂ ਜਾਰੀ ਰੱਖਿਆ ਜਾਵੇ।

Leave a Reply

Your email address will not be published. Required fields are marked *