ਪਟਿਆਲਾ

ਪੰਜਾਬੀ ‘ਵਰਸਿਟੀ ‘ਚ ਪੀਐਚਡੀ ਕਰ ਰਹੇ ਖੋਜਾਰਥੀਆਂ ਲਈ ਵਰਕਸ਼ਾਪ

ਪਟਿਆਲਾ, 19 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਆਈ.ਸੀ.ਐਸ.ਐਸ.ਆਰ. ਦਿੱਲੀ ਦੇ ਸਹਿਯਗ ਨਾਲ ਪੀ-ਐਚ.ਡੀ. ਕਰ ਰਹੇ ਖੋਜਾਰਥੀਆਂ ਲਈ 10 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਅੱਜ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪ੍ਰੋਫੈਸਰ ਰਣਬੀਰ ਚੌਧਰੀ, ਸਾਬਕਾ ਡੀਨ ਅਕਾਦਮਿਕ ਮਾਮਲੇ, ਕੁਰਕਸ਼ੇਤਰਾ ਯੂਨੀਵਰਸਿਟੀ, ਕੁਰਕਸ਼ੇਤਰਾ ਨੇ ਸ਼ਿਰਕਤ ਕੀਤੀ।

ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਅਤੇ ਕੋਰਸ ਡਾਇਰੈਕਟਰ ਡਾ. ਜਗਰਪ ਕੌਰ ਨੇ ਮੁੱਖ ਮਹਿਮਾਨ ਪ੍ਰੋਫੈਸਰ ਰਣਬੀਰ ਚੌਧਰੀ ਜੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਪ੍ਰੋਫੈਸਰ ਰਣਬੀਰ ਚੌਧਰੀ ਨੇ ਕਿਹਾ ਕਿ ਖੋਜਾਰਥੀਆਂ ਨੂੰ ਆਪਣੇ ਖੋਜ਼ ਵਿਸ਼ੇ ਦੇ ਅਧਾਰ ‘ਤੇ ਹੀ ਸਮਾਜਿਕ ਅਤੇ ਸੱਭਿਆਚਾਰਕ ਤੌਰ ‘ਤੇ ਤਾਲਮੇਲ ਕਾਇਮ ਕਰਨਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਖੌਜ਼ ਨੂੰ ਸਹੀ ਢੰਗ ਨਾਲ ਪਹਚਾਣ ਸਕਦਾ ਹੈ। ਵਿਭਾਗ ਦੇ ਮੁਖੀ ਅਤੇ ਕੋਰਸ ਡਾਇਰੈਕਟਰ ਡਾ. ਜਗਰਪ ਕੌਰ ਨੇ ਕਿਹਾ ਕਿ ਖੋਜਾਰਥੀਆਂ ਵਿੱਚ ਇੱਛਾ ਸ਼ਕਤੀ ਹੋਣੀ ਚਾਹੀਦੀ ਹੈ ਤਾਂ ਹੀ ਉਹ ਆਪਣੀ ਖੋਜ਼ ਨੂੰ ਸਹੀ ਢੰਗ ਨਾਲ ਮੁਕੰਮਲ ਕਰ ਸਕਦੇ ਹਨ
ਵਰਕਸ਼ਾਪ ਵਿੱਚ ਸ਼ਾਮਲ ਹੋਣ ਲਈ ਦੇਸ਼ਭਰ ਦੀਆਂ ਉਚਕੋਟੀ ਦੀਆਂ ਯੂਨੀਵਰਸਿਟੀਆਂ ਦੇ ਖੋਜਾਰਥੀਆਂ ਨੇ ਅਪਾਲਈ ਕੀਤਾ ਸੀ ਅਤੇ ਵਰਕਸ਼ਾਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼, ਤੇਲੰਗਾਨਾ ਆਦਿ ਯੂਨੀਵਰਸਿਟੀਆਂ ਦੇ 20 ਖੋਜਾਰਥੀ ਚੁਣੇ ਗਏ। ਇਸਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਦੇ ਸਸ਼ਲ ਸਾਇੰਸਿਜ਼ ਫੈਕਲਟੀ ਦੇ ਵੀ 10 ਵਿਦਿਆਰਥੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਣ ਲਈ ਚੁਣੇ ਗਏ ਹਨ। ਸਮਾਪਨ ਸਮਾਰੋਹ ਦੇ ਅੰਤ ‘ਚ ਰਾਜਨੀਤੀ ਵਿਗਿਆਨ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਸ. ਜਤਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਵਰਕਸ਼ਾਪ ਵਿੱਚ ਸ਼ਾਮਲ ਹੋਣ ਵਾਲੇ ਖੋਜਾਰਥੀਆਂ ਨੇ ਆਪਣਾ ਤਜੁਰਬਾ ਸਾਂਝਾ ਕੀਤਾ।

Leave a Reply

Your email address will not be published. Required fields are marked *