ਪੰਜਾਬ ਵਿਚ ਬਦਲਾਖੋਰੀ ਅਤੇ ਦਹਿਸ਼ਤ ਦੀ ਸਿਖਰ: ਅਕਾਲੀ ਦਲ
ਚੰਡੀਗੜ੍ਹ, 21 ਅਪ੍ਰੈਲ (ਮਧੂਸਾਰ ਬਿਊਰੋ)
ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਕਸੂਰ ਅਕਾਲੀ ਵਰਕਰਾਂ ਵਿਰੁੱਧ ਕਾਂਗਰਸੀ ਆਗੂਆਂ ਵਲੋਂ ਸੂਬਾ ਸਰਕਾਰ ਦੀ ਮਸ਼ਨੀਰੀ ਦੀ ਸ਼ਹਿ ਅਤੇ ਮਦਦ ਨਾਲ ਸ਼ੁਰੂ ਕੀਤੀ ਗਈ ਹਿੰਸਾ ਦੀ ਸਖਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ।
ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਜ਼ਿਲੇ ਵਿਚ ਕਾਂਗਰਸੀ ਗੁੰਡਿਆਂ ਵਲੋਂ ਕੱਲ ਕਤਲ ਕੀਤੇ ਗਏ ਸੁਖਵਿੰਦਰ ਸਿੰਘ ਦੇ ਪਰਿਵਾਰ ਨਾਲਦਿਲੀ ਹਮਦਰਦੀ ਪ੍ਰਗਟਾਈ ਹੈ।ਸਾਬਕਾ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਘਟਨਾ ਦਾ ਦਰਦ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਕਾਂਗਰਸ ਰਾਜ ਬਣਨ ਤੋਂ ਬਾਅਦ ਪੰਜਾਬ ਵਿਚ ਜੰਗਲ ਦਾ ਰਾਜ ਹੋ ਗਿਆ ਹੈ।
ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਕਾਂਗਰਸ ਜਦੌਨ ਵੀ ਸਤਾ ਵਿਚ ਆਈ ਹੈ ਇਸ ਨੇ ਉਸ ਵੇਲੇ ਹੀ ਅਕਾਲੀ ਵਰਕਰਾਂ ਵਿਰਧ ਬਦਲਾਲਊ ਭਾਵਨਾ ਅਧੀਂ ਧੱਕੇਸ਼ਾਹੀਆਂ ਕੀਤੀਆਂ ਹਨ।ਉਹਨਾਂ ਕਿਹਾ ਕਿ ਕਾਂਗਰਸਇਹ ਸਭ ਕੁਝ ਇਸ ਲਈ ਕਰਦੀ ਹੈ ਤਾਂ ਕਿ ਅਕਾਲੀ ਵਰਕਰ ਤੇ ਆਗੂ ਕਾਂਗਰਸੀਆਂ ਵਲੋਂ ਕੀਤੀ ਜਾਂਦੀ ਲੁੱਟ ਦੇ ਖ਼ਿਲਾਫ਼ ਨਾ ਬੋਲਣ।ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸੀਆਂ ਨੇ ਆਉਂਦਿਆਂ ਹੀ ਪੰਜਾਬ ਨੂੰ ਦੋਹੀਂ ਹੱਥੀਂ ਲੁੱਟਣਾਸ਼ੁਰੂ ਕਰ ਦਿੱਤਾ ਹੈ ਕਿਉਂਕਿ ਉਹਨਾਂ ਨੂੰ ਪਤਾ ਹੈ ਉਹਨਾਂ ਦੀ ਸਰਕਾਰ ਆਪਣੇ ਵਿਰੋਧਾਂ ਦੇ ਭਾਰ ਹੇਠ ਹੀ ਦੱਬ ਜਾਣੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਟਿੱਚ ਸਮਝ ਰਹੀ ਹੈ ਅਤੇ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਅਕਾਲੀ ਵਰਕਰਾਂ ਨੂੰ ਲੋਂੜੀਦੀ ਸੁਰੱਖਿਆ ਨਹੀਂ ਦਿੱਤੀ ਜਾਰਹੀ। ਉਹਨਾਂ ਕਿਹਾ ਕਿ ਜੇ ਪੁਲੀਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਸੁਖਵਿੰਦਰ ਸਿੰਘ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਸੀ। ਅਕਾਲੀ ਆਗੂ ਨੇ ਕਿਹਾ ਕਿ ਅਜੇ ਵੀ ਪੁਲੀਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂਆਨਾਕਾਨੀ ਕਰ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਸਰਕਾਰ ਬਣਦਿਆਂ ਹੀ ਪੰਜਾਬ ਵਿਚ ਹਰ ਰੋਜ਼ ਬੇਦੋਸ਼ਿਆਂ ਖਾਸ ਕਰ ਕੇ ਅਕਾਲੀ ਵਰਕਰਾਂ ਦੇ ਕਤਲ ਸ਼ੁਰੂ ਹੋ ਗਏ ਸਨ।ਉਹਨਾਂ ਕਿਹਾ ਕਿ ਸਰਕਾਰ ਨੇ ਸਹੁੰ ਚੁੱਕਣ ਤੋਂ ਬਾਅਦ ਤੁਰੰਤ ਹੀ ਸਹੁੰ ਨੂੰ ਤੋੜਣਾ ਸ਼ੁਰੂ ਕਰ ਦਿੱਤਾ ਸੀ।

