ਪੰਜਾਬ

ਪੰਜਾਬ ‘ਵਰਸਿਟੀ ‘ਚ ਫੀਸਾਂ ਦੇ ਵਾਧੇ ਵਿਰੁੱਧ ਵਿਧਾਇਕ ਚੰਨੀ ਵੱਲੋਂ ਧਰਨਾ

ਸਿੱਖਿਆ ਦੇ ਨਿੱਜੀਕਰਨ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਜਿੰਮੇਵਾਰ: ਚੰਨੀ
ਚੰਡੀਗੜ੍ਹ, 21 ਅਪ੍ਰੈਲ (ਮਧੂਸਾਰ ਬਿਊਰੋ)
ਪੰਜਾਬ ਦੇ ਤਕਨੀਕੀ ਸੁੱਖਿਆ ਮੰਤਰੀ ਸ. ਚਰਨਜੀਤ ਸਿੰਘ ਅੱਜ ਪੰਜਾਬ ਯੂਨੀਵਰਿਸਟੀ ਜਾ ਕੇ ਫੀਸ ਵਾਧੇ ਦੇ ਖਿਲਾਫ ਧਰਨੇ ‘ਤੇ ਬੈਠੇ ਪੰਜਾਬ ਯੁਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਯੁਨੀਵਰਸਿਟੀ ਪ੍ਰਸਾਸ਼ਨ ਨੂੰ ਮਿਲੇ।ਇਸ ਮੌਕੇ ਗੱਲਬਾਤ ਕਰਦਿਆਂ ਚ. ਚੰਨੀ ਨੇ ਕਿਹਾ ਕਿ ਦੇਸ਼ ਭਰ ਵਿਚ ਸੱਖਿਆ ਦੇ ਨਿੱਜੀਕਰਨ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਜਿੰਮੇਵਾਰ ਹਨ।

ਸ. ਚੰਨੀ ਨੇ ਕਿਹਾ ਕਿ ਪੰਜਾਬ ਯੂਨੀਵਰਿਸਿਟੀ ਦੇ ਵਿਦਿਆਰਥੀ ਹੋਣ ਦੇ ਨਾਤੇ ਉਹ ਪਿਛਲੇ ਦਿਨੀ ਵਿਦਿਆਰਥੀਆਂ ‘ਤੇ ਹੋਈ ਪੁਲਸਿਆ ਕਾਰਵਾਈ ਤੋਂ ਬਹਾ ਦੁਖਦ ਹਨ ਅਤੇ ਇਸ ਦੀ ਪੁਰਜੋਰ ਨਿਖੇਧੀ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਸੀ ਪਰ ਯੂਨੀਵਰਸਿਟੀ ਦੇ ਕੁੱਝ ਅਧਿਕਾਰੀਆਂ ਦੇ ਅੜੀਅਲ ਰਵੱਈਏ ਕਾਰਨ ਇਹ ਮਾਮਲ ਹੋਰ ਉਲਝ ਗਿਆ।ਵਿਦਿਆਰਥੀਆਂ ਨਾਲ ਧਰਨੇ ਵਿਚ ਸ਼ਾਮਿਲ ਹੋਣ ਤੋਂ ਬਾਅਦ ਸ੍ਰੀ ਚੰਨੀ ਨੇ ਯੂਨੀਵਰਸਿਟੀ ਪ੍ਰਸਾਸ਼ਨ ਨਾਲ ਮੁਲਾਕਤ ਕੀਤੀ। ਸ. ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਸਲ ਨੂੰ ਵਿਚਾਰਨ ਅਤੇ ਹੱਲ ਕਰਨ ਲਈ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨਾਲ ਗੱਲਬਾਤ ਕਰਕੇ ਸੋਮਵਾਰ ਨੂੰ ਪੰਜਾਬ ਸਰਕਾਰ ਅਤੇ ਯੁਨੀਵਰਸਿਟੀ ਪ੍ਰਸਾਸ਼ਨ ਦੀ ਮੀਟਿੰਗ ਤੈਅ ਕਰਵਾਈ ਹੈ।
ਸ. ਚੰਨੀ ਇਸ ਮੌਕੇ ਯੁਨੀਵਰਸਿਟੀ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਖਿਲਾਫ ਦਰਜ ਕੀਤੇ ਗਏ ਸਾਰੇ ਕੇਸ ਵਾਪਸ ਲਏ ਜਾਣ ਅਤੇ ਯੂਨੀਵਰਸਿਟੀ ਵਿਚ ਸਦਭਾਵਾਨਾ ਭਰਾ ਮਾਹੌਲ ਸਿਰਜਿਆ ਜਾਵੇ।ਉਨ੍ਹਾਂ ਵਧਾਈ ਗਈ ਫੀਸ ਵਾਪਸੀ ਦੀ ਮੰਗ ਕਰ ਰਹੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਨੂੰ ਪੂਰਨ ਹਮਾਇਤ ਦਾ ਐਲਾਨ ਕੀਤਾ।ਜਿਕਰਯੋਗ ਹੈ ਕਿ ਕੁਝ ਐਨ.ਐਸ.ਯੂ.ਆਈ ਦੇ ਵਿਦਿਆਰਥੀ ਸੂਬਾ ਪ੍ਰਧਾਨ ਗੁਰਜੋਤ ਸਿੰਘ ਸੰਧੂ ਅਤੇ ਸੁਖਜੀਤ ਸਿੰਘ ਦੀ ਅਗਵਾਈ ਵਿਚ ਇਸ ਮਾਮਲੇ ਦੇ ਹੱਲ ਲਈ ਵੀਰਵਾਰ ਨੂੰ ਤਕਨੀਕੀ ਸਿੱਖਿਆ ਮਮਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਮਿਲੇ ਸਨ।

Leave a Reply

Your email address will not be published. Required fields are marked *