ਅੰਮ੍ਰਿਤਸਰ ਹਵਾਈ ਅੱਡੇ ਤੇ ਸੱਜਣ ਸਿੰਘ ਦੇ ਸਵਾਗਤ ‘ਚ ਖ਼ਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇ ਕਾਰਵਾਈ : ਕਥੂਰੀਆ
ਕੈਪਟਨ ਅਮਰਿੰਦਰ ਸਿੰਘ ਸਾਕਾ ਨੀਲਾ ਤਾਰੇ ਨੂੰ ਲੈ ਕੇ ਆਪਣਾ ਸਟੈਂਡ ਕਲੀਅਰ ਕਰਨ
ਪਟਿਆਲਾ 24 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਫੇਰੀ ਤੇ ਆਏ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸਜਣ ਦੇ ਅੰਮ੍ਰਿਤਸਰ ਹਵਾਈ ਅੱਡੇ ਤੇ ਸਵਾਗਤ ਸਮੇਂ ਖ਼ਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਮਾਲਵਾ ਜੌਨ ਦੇ ਪ੍ਰਧਾਨ ਪਰਵੀਤ ਕਥੂਰੀਆ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾ ਵੀ ਬਹੁਤ ਜ਼ੁਲਮਾਂ ਦਾ ਸਾਹਮਣਾ ਕੀਤਾ ਹੈ ਜਿਸ ਤੋਂ ਬਾਅਦ ਵੀ ਇਸ ਤਰਾਂ ਸ਼ਰੇਆਮ ਖ਼ਾਲਿਸਤਾਨ ਦੇ ਨਾਅਰੇ ਲਗਾਉਣ ਪੰਜਾਬ ਲਈ ਖ਼ਤਰੇ ਦੀ ਘੰਟੀ ਸਾਬਤ ਹੋ ਸ਼ਕਤੀ ਹੈ।
ਜਿਸ ਲਈ ਕਥੂਰੀਆ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਮੰਗ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੀ ਨਾਅਰੇਬਾਜ਼ੀ ਕਰਨ ਵਾਲਿਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰਹਿ ਸਕੇ।
ਇਸ ਦੇ ਨਾਲ ਹੀ ਕਥੂਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਕਾ ਨੀਲਾ ਤਾਰੇ ਦੀ ਮੁੜ ਤੋਂ ਜਾਂਚ ਕਰਾਉਣ ਸਬੰਧੀ ਕਹੇ ਜਾਣ ਦਾ ਕਥੂਰੀਆ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਹਰਜੀਤ ਸਿੰਘ ਸੱਜਣ ਨੂੰ ਮਿਲ਼ਨ ਤੋਂ ਜਵਾਬ ਦੇ ਕੇ ਪੰਜਾਬ ਚ ਖ਼ਾਲਿਸਤਾਨ ਦਾ ਵਿਰੋਧ ਕਰਦੇ ਦਿਖਾਈ ਦੇ ਰਹੇ ਹਨ ਤਾਂ ਦੂਜੇ ਪਾਸੇ ਉਸ ਦੀ ਜਾਂਚ ਕਿਉਂ ਕਰਾਉਣ ਚਾਹ ਰਹੇ ਹਨ ਤਾਂ ਜੋ ਜੇਲ੍ਹਾਂ ਚ ਬੰਦ ਖਾਲਿਸਤਾਨੀ ਜੇਲ੍ਹਾਂ ਚੋਂ ਬਾਹਰ ਕੱਢੇ ਜਾ ਸਕਣ। ਕਥੂਰੀਆ ਨੇ ਕਿਹਾ ਕਿ ਜਿਸ ਤਾਂ ਕੈਪਟਨ ਨੇ ਸੱਜਣ ਨੂੰ ਮਿਲਣ ਤੋਂ ਸਾਫ਼ ਮਨਾ ਕੀਤਾ ਸੀ ਉਸੇ ਤਰਾਂ ਉਹ ਸਾਕਾ ਨੀਲਾ ਤਾਰਾ ਨੂੰ ਲੈ ਕੇ ਆਪਣੀ ਸਥਿਤੀ ਸਪਸ਼ਟ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਚ ਕਿਸੇ ਵੀ ਖਾਲਿਸਤਾਨੀ ਵੱਲੋਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸ਼ਿਵ ਸੈਨਾ ਹਿੰਦੁਸਤਾਨ ਉਸ ਦਾ ਵਿਰੋਧ ਕਰੇਗੀ।

