ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਸੁਖਦੇਵ ਸਿੰਘ ਮੁੱਖ ਗੰ੍ਰਥੀ ਨਿਯੁਕਤ
ਅੰਮ੍ਰਿਤਸਰ, 26 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਗਿਆ ਕਿ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਭਾਈ ਸੁਖਦੇਵ ਸਿੰਘ ਨੂੰ ਉਨ੍ਹਾਂ ਵੱਲੋਂ ਪੰਥ ਪ੍ਰਤੀ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਾਂ ਨੂੰ ਸੂਚਾਰੂ ਰੂਪ ਵਿਚ ਚਲਾਉਣ ਲਈ ਇਨ੍ਹਾਂ ਦੀ ਨਿਯੁਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਮੁੱਖ ਗ੍ਰੰਥੀ ਵਜੋਂ ਕੀਤੀ ਹੈ।
ਜੋ ਸ਼ਲਾਘਾਯੋਗ ਉਪਰਾਲਾ ਹੈ। ਇਸ ਪ੍ਰਤੀ ਆਸ ਕੀਤੀ ਜਾਂਦੀ ਹੈ ਕਿ ਭਾਈ ਸੁਖਦੇਵ ਸਿੰਘ ਗੁਰੂ ਪੰਥ ਨੂੰ ਸਮਰਪਿਤ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਉਣਗੇ।
ਇਸ ਮੌਕੇ ਸ਼ਹੀਦ ਭਾਈ ਜੁਗਰਾਜ ਸਿੰਘ ਦੀ ਮਾਤਾ ਵੱਲੋਂ ਗੁਰਮਤਿ ਆਸੇ ਅਨੁਸਾਰ ਸਿੰਘ ਸਾਹਿਬ ਜੀ ਨਾਲ ਗੁਰਮਤਿ ਵਿਚਾਰਾਂ ਕੀਤੀਆਂ।

