ਪਟਿਆਲਾ

ਅਧਿਆਪਕ ਵਰਗ ਦਾ ਵਫਦ ਕੰਬੋਜ ਦੀ ਅਗਵਾਈ ‘ਚ ਸਿੱਖਿਆ ਮੰਤਰੀ ਨੂੰ ਮਿਲਿਆ

ਪਟਿਆਲਾ 29 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਪ੍ਰਦੇਸ ਅਧਿਆਪਕ ਫ਼ਰੰਟ ਦਾ ਵਫ਼ਦ ਵਿਧਾਇਕ ਹਰਦਿਆਲ ਸਿੰਘ ਕੰਬੋਜ ਰਾਜਪੁਰਾ ਦੀ ਅਗਵਾਈ ਹੇਠ ਅਧਿਆਪਕ ਵਰਗ ਦੇ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨੂੰ ਮਿਲਿਆ।

ਇਸ ਮੌਕੇ ਉਹਨਾਂ ਨਾਲ ਪੀ.ਪੀ.ਸੀ.ਸੀ. ਮੈਬਰ ਮੈਡਮ ਗੁਰਮੀਤ ਕੌਰ ਵੀ ਉਹਨਾਂ ਨਾਲ ਸਨ। ਇਸ ਫ਼ਰੰਟ ਵਿਚ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਹਾਜ਼ਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦਾ ਸਵਾਗਤ ਕਰਦੇ ਹੋਏ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਪ ਜੀ ਨੂੰ ਵਿਭਾਗੀ ਕੰਮਾਂ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਪ ਜੀ ਦੁਆਰਾ ਕੀਤੇ ਜਾਣ ਵਾਲੇ ਯਤਨਾਂ ਨੂੰ ਸਫਲ ਕਰਨ ਲਈ ਸਹਿਯੋਗ ਦੇਵਾਂਗੇ।
ਯੂਨੀਅਨ ਆਗੂਆਂ ਵਲੋਂ ਅਧਿਆਪਕ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਿਟਾਦਰਾਂ ਕੀਤਾ। ਇਸ ਮੌਕੇ ਉਹਨਾਂ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਅਤਰੀ (ਸ਼ਰਮਾ), ਅਦਰਸ ਬਾਂਸਲ, ਪ੍ਰਵੀਨ ਕੁਮਾਰ, ਜਰਨੈਲ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ ਰਾਜੋਵਾਲ,ਵੀ ਮੌਜੂਦ ਹੋਰ ਯੂਨੀਅਨ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *