ਪੰਜਾਬਪਟਿਆਲਾ

ਪੀ.ਐੱਸ.ਯੂ. ਨੇ ਅੰਮ੍ਰਿਤਸਰ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ‘ਚ ਸਰਕਾਰ ਦੀ ਅਰਥੀ ਸਾੜੀ ਗਈ

ਪਟਿਆਲਾ 2 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਖਾਸਲਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਆਤਮ-ਹੱਤਿਆ ਕਰਨ ਤੋਂ ਬਾਅਦ ਖਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਵਿਚ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।

ਵਿਦਿਆਰਥੀ ਆਗੂ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਸਮੁੱਚੇ ਘਟਨਾਕ੍ਰਮ ਲਈ ਖਾਲਸਾ ਕਾਲਜ ਦਾ ਪ੍ਰਸ਼ਾਸਨ ਜਿੰਮੇਵਾਰ ਹੈ। ਹਰਪ੍ਰੀਤ ਸਿੰਘ ਇੱਕ ਹੋਣਹਾਰ ਵਿਦਿਆਰਥੀ ਸੀ। ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਅਨੇਕਾਂ ਸਮਾਜਿਕ ਤੇ ਵਿਦਿਆਰਥੀ ਮਸਲਿਆਂ ‘ਤੇ ਵਿਦਿਆਰਥੀਆਂ ਦੀ ਅਗਵਾਈ ਕਰਦਾ ਸੀ। ਇਸੇ ਕਰਕੇ ਕਾਲਜ ਪ੍ਰਸ਼ਾਸਨ ਵੱਲੋਂ ਹਰਪ੍ਰੀਤ ਸਿੰਘ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਉਸ ਨਾਲ ਪੱਖਪਾਤੀ ਕਾਰਵਾਈ ਕਰਦੇ ਹੋਏ ਉਸਨੂੰ ਰੋਲ ਨੰਬਰ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਅਨੇਕਾਂ ਪਰਿਵਾਰਕ ਸਮੱਸਿਆਵਾਂ ਹੰਢਾ ਰਿਹਾ ਪੇਂਡੂ ਕਿਸਾਨੀ ਨਾਲ ਸੰਬੰਧਿਤ ਹਰਪ੍ਰੀਤ ਸਿੰਘ ਆਪਣੇ ਭਵਿੱਖ ਨਾਲ ਹੁੰਦੇ ਖਿਲਵਾੜ ਨੂੰ ਸਹਿਣ ਨਾ ਕਰਦਾ ਹੋਇਆ ਆਤਮ-ਹੱਤਿਆ ਕਰ ਗਿਆ। ਇਸ ਸਾਰੇ ਮਸਲੇ ‘ਤੇ ਕਾਲਜ ਪ੍ਰਬੰਧਕਾਂ ਨੇ ਨਿਖੇਧਜਨਕ ਭੂਮਿਕਾ ਅਦਾ ਕੀਤੀ ਜਿਸਦੇ ਸਿੱਟੇ ਵਜੋਂ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਹੱਤਿਆ ਲਈ ਜਿਮੇਵਾਰ ਅਧਿਕਾਰੀਆਂ ਦੀ ਗ੍ਰਿਫਤਾਰੀ ਲਈ ਨਿਰੰਤਰ ਸੰਘਰਸ਼ ਵਿਚ ਹਨ ਪ੍ਰੰਤੂ ਅੰਮ੍ਰਿਤਸਰ ਦਾ ਪ੍ਰਸ਼ਾਸਨ ਐਫ.ਆਈ.ਆਰ. ਦਰਜ਼ ਹੋਣ ਦੇ ਬਾਵਜੂਦ ਹਰਕਤ ਵਿਚ ਨਹੀਂ ਆ ਰਿਹਾ। ਵਿਦਿਆਰਥੀਆਂ ਦੇ ਇਸ ਸੰਘਰਸ਼ ਦੀ ਹਮਾਇਤ ਵਿਚ ਅੱਜ ਪੰਜਾਬ ਸਟੂਡੈਂਟਸ ਯੂਨੀਆਨ ਦੇ ਸੂਬਾ ਪੱਧਰੀ ਸੱਦੇ ਤਹਿਤ ਸਰਕਾਰ ਦੀਆਂ ਅਰਥੀਆਂ ਸਾੜ ਕੇ ਮੰਗ ਕੀਤੀ ਕਿ ਦੋਸ਼ੀ ਅਧਿਕਾਰੀਆਂ ਨੂੰ ਜਲਦ ਗ੍ਰਿਫਤਾਰੀ ਕਰਕੇ ਹਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਇਨਸਾਫ਼ ਕੀਤਾ ਜਾਵੇ। ਇਸ ਸਮੇਂ ਦਲਜੀਤ ਕੌਰ, ਸਵਰਨਾ ਰਾਣੀ, ਰੂਬੀ, ਵਿਕਰਮ ਸ਼ੁਤਰਾਣਾ, ਬਲਵੰਤ ਸਿੰਘ, ਰਾਜਵੀਰ ਸਿੰਘ, ਬਹਾਦਰ ਸਿੰਘ, ਰਵੀ ਰਸੂਲਪੁਰ ਆਦਿ ਵਿਦਿਆਰਥੀ ਆਗੂ ਸ਼ਾਮਿਲ ਸਨ।

Leave a Reply

Your email address will not be published. Required fields are marked *