ਪਟਿਆਲਾ

ਮਾਤਾ ਗੁਜਰੀ ਗਰਲਜ਼ ਹੋਸਟਲ, ਪਟਿਆਲਾ ਵਿਖੇ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ

ਪਟਿਆਲਾ 2 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਖ਼ਾਲਸਾ ਕਾਲਜ, ਪਟਿਆਲਾ ਦੇ ਮਾਤਾ ਗੁਜਰੀ ਗਰਲਜ਼ ਹੋਸਟਲ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਸਮਾਰੋਹ ਦੌਰਾਨ ਕਾਲਜ ਦੇ ਡਿਪਟੀ ਪ੍ਰਿੰਸੀਪਲ ਅਤੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਜਸਲੀਨ ਕੌਰ ਨੇ ਬਤੌਰ ਮੁੱਖ ਮਹਿਮਾਨ ਅਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਅਤੇ ਮੈਡਮ ਪਰਮਿੰਦਰ ਕੌਰ ਕ੍ਰਾਂਤੀ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਸਮਾਰੋਹ ਦੌਰਾਨ ਮਿਸ ਆਊਟ ਗੋਇੰਗ ਦਾ ਖਿਤਾਬ ਐਮ.ਐਸ.ਸੀ. ਫਿਜ਼ਿਕਸ ਭਾਗ ਦੂਜਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ ,ਮਿਸ ਟੇਲੈਂਟਿਡ ਦਾ ਖਿਤਾਬ ਐਮ.ਐਲ.ਡੀ. ਭਾਗ ਦੂਜਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਅਤੇ ਮਿਸ ਚਾਰਮਿੰਗ ਦਾ ਖਿਤਾਬ ਬੀ.ਐਸ.ਸੀ. ਮੈਡੀਕਲ ਭਾਗ ਤੀਜਾ ਦੀ ਪ੍ਰਭਜੋਤ ਕੌਰ ਨੇ ਹਾਸਲ ਕੀਤਾ।ਹੋਸਟਲ ਪ੍ਰਸ਼ਾਸਨ ਵੱਲੋਂ ਸਮਾਰੋਹ ਤੋਂ ਪਹਿਲਾਂ ਵਿਦਿਆਰਥਣਾਂ ਦੇ ਲਈ ਮਹਿੰਦੀ, ਰੰਗੋਲੀ ਅਤੇ ਹੇਅਰ ਸਟਾਇਲ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਡੀਨ, ਸੱਭਿਆਚਾਰਕ ਗਤੀਵਿਧੀਆਂ ਡਾ. ਹਰਵਿੰਦਰ ਕੌਰ ਅਤੇ ਡੀਨ ਪ੍ਰੈਸ ਐਂਡ ਪਬਲੀਕੇਸ਼ਨ ਡਾ. ਪੁਸ਼ਪਿੰਦਰ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ।
ਕਾਲਜ ਦੇ ਡਿਪਟੀ ਪ੍ਰਿੰਸੀਪਲ ਅਤੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੇ ਮੁਖੀ, ਡਾ. ਜਸਲੀਨ ਕੌਰ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਕਾਰਾਤਮਕ ਸੋਚ ਅਤੇ ਦ੍ਰਿੜ੍ਹ ਜਜ਼ਬੇ ਨਾਲ ਹੀ ਜ਼ਿੰਦਗੀ ਵਿੱਚ ਉਚੇਰੀਆਂ ਮੰਜ਼ਿਲਾਂ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਹਮੇਸ਼ਾ ਚੜ੍ਹਦੀ ਕਲਾ ‘ਚ ਰਹਿਣ ਲਈ ਤਾਕੀਦ ਕੀਤੀ।
ਇਸ ਸਮਾਰੋਹ ਦੌਰਾਨ ਮਹਿੰਦੀ ਮੁਕਾਬਲੇ ‘ਚ ਪਹਿਲਾ ਸਥਾਨ ਲਵਪ੍ਰੀਤ ਕੌਰ, ਦੂਜਾ ਸਥਾਨ ਜਸ਼ਨਪ੍ਰੀਤ ਕੌਰ ਅਤੇ ਤੀਜਾ ਸਥਾਨ ਹਿਨਾ ਨੇ ਹਾਸਲ ਕੀਤਾ। ਰੰਗੋਲੀ ਮੁਕਾਬਲੇ ਵਿੱਚ ਪਹਿਲਾ ਸਥਾਨ ਕੁਲਵਿੰਦਰ ਕੌਰ, ਦੂਜਾ ਸਥਾਨ ਸਾਹਿਲ ਬਾਂਸਲ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਨੇ ਹਾਸਲ ਕੀਤਾ। ਹੇਅਰ ਸਟਾਇਲ ਮੁਕਾਬਲੇ ਵਿੱਚ ਪਹਿਲਾ ਸਥਾਨ ਕੁਲਵਿੰਦਰ ਕੌਰ, ਦੂਜਾ ਸਥਾਨ ਬਲਪ੍ਰੀਤ ਅਤੇ ਤੀਜਾ ਸਥਾਨ ਰਾਜਦੀਪ ਕੌਰ ਨੇ ਹਾਸਲ ਕੀਤਾ।
ਚੀਫ ਵਾਰਡਨ ਮਾਤਾ ਗੁਜਰੀ ਗਰਲਜ਼ ਹੋਸਟਲ ਪ੍ਰੋ. ਜਸਪ੍ਰੀਤ ਕੌਰ ਨੇ ਰਸਮੀ ਤੌਰ ‘ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਦਿਆਰਥਣਾਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ। ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਰੁਕਸਤ ਹੋਣ ਜਾ ਰਹੀਆਂ ਵਿਦਿਆਰਥਣਾਂ ਨੇ ਇਸ ਵਿਦਾਇਗੀ ਸਮਾਰੋਹ ਲਈ ਹੋਸਟਲ ਸਟਾਫ਼ ਮੈਂਬਰਜ਼ ਅਤੇ ਆਪਣੀਆਂ ਜੂਨੀਅਰ ਵਿਦਿਆਰਥਣਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *