ਪੰਜਾਬਪਟਿਆਲਾ

ਸੂਬਾ ਸਰਕਾਰ ਹਿੰਦੂਆਂ ਨਾਲ ਧੱਕੇਸ਼ਾਹੀ ਕਰਨ ਵਾਲੀ ਖ਼ਾਲਿਸਤਾਨੀ ਸਮਰਥਕਾਂ ਖ਼ਿਲਾਫ਼ ਕਾਰਵਾਈ ਕਰੇਂ- ਪਵਨ ਗੁਪਤਾ

ਪਟਿਆਲਾ 11 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ ਦੀ ਖ਼ਾਲਿਸਤਾਨੀ ਤੇ ਆਤੰਕੀ ਸੰਗਠਨਾਂ ਨਾਲ ਮਿਲੀ ਭੁਗਤ ਅਤੇ ਹਮਦਰਦੀ ਦੇ ਕਾਰਨ ਹੀ ਪੰਜਾਬ ਦੇ ਸਮੂਹ ਹਿੰਦੂਆਂ ਵੱਲੋਂ ਇੱਕ ਜੁਟਦਾ ਦਿਖਾਉਂਦੇ ਹੋਏ ਕਾਂਗਰਸ ਨੂੰ ਵੋਟਾਂ ਪਾ ਕੇ ਜਿਤਾਇਆ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਵਾਇਆ। ਜਿਸ ਤੋਂ ਬਾਅਦ ਵੀ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਹਿੰਦੂ ਸੰਗਠਨਾਂ ਨਾਲ ਮੁਲਾਕਾਤ ਲਈ ਕੋਈ ਸਮਾਂ ਨਹੀਂ ਹੈ।

ਇਸ ਗੱਲ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਮੁਖੀ ਸ਼੍ਰੀ ਪਵਨ ਕੁਮਾਰ ਗੁਪਤਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ•ਾਂ ਕਿਹਾ ਕਿ ਕੁੱਝ ਖ਼ਾਲਿਸਤਾਨੀ ਸਮਰਥਕ ਸ਼ਰੇਆਮ ਪੰਜਾਬ ਚ ਹਿੰਦੂਆਂ ਤੇ ਅੱਤਿਆਚਾਰ ਕਰਦੇ ਹੋਏ ਉਨ•ਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਜਿਸ ਦੇ ਬਾਵਜੂਦ ਪੁਲਿਸ ਅਤੇ ਸਰਕਾਰ ਵੱਲੋਂ ਉਨ•ਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਪਵਨ ਗੁਪਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਿਸਤਾਨੀ ਆਤੰਕੀ ਸੰਗਠਨਾਂ ਦੇ ਸਮਰਥਕਾਂ ਦਾ ਵਿਰੋਧ ਕਰਦੇ ਹੋਏ ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਸਿੰਘ ਦੇ ਨਾਲ ਮੁਲਾਕਾਤ ਕਰਨ ਤੋਂ ਬਾਈਕਾਟ ਕਰਦੇ ਹੋਏ ਮਿਲ਼ਨ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਦਾ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸਵਾਗਤ ਕੀਤਾ ਗਿਆ। ਪਰ ਸੂਬੇ ਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਿੰਦੂਆਂ ਤੇ ਕੀਤੇ ਜਾ ਰਹੇ ਜ਼ੁਲਮ ਦੇ ਖ਼ਿਲਾਫ਼ ਵੀ ਸਰਕਾਰ ਨੂੰ ਕੋਈ ਕਦਮ ਚੁੱਕਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਸਰਬੱਤ ਖ਼ਾਲਸਾ ਦਾ ਵਿਰੋਧ ਕਰਦੇ ਹੋਏ ਮਾਨਯੋਗ ਹਾਈ ਕੋਰਟ ਚ ਰਿੱਟ ਪਾਉਣ ਵਾਲੇ ਉਨ•ਾਂ ਦੇ ਸੂਬਾ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਿੱਤ ਘਈ ਦਾ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਮੋਗਾ ਜ਼ਿਲ•ਾ ਅਦਾਲਤਾਂ ਵਿਖੇ ਸਥਿਤ ਚੈਂਬਰ ਸੀਲ ਕਰ ਦਿੱਤਾ ਗਿਆ। ਉਨ•ਾਂ ਕਿਹਾ ਕਿ ਜੇਕਰ ਜਲਦ ਹੀ ਐਡਵੋਕੇਟ ਅਮਿੱਤ ਘਈ ਦਾ ਚੈਂਬਰ ਨ ਖੋਲਿ•ਆ ਗਿਆ ਤਾਂ ਸ਼ਿਵ ਸੈਨਾ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਗੁਪਤਾ ਨੇ ਕਿਹਾ ਕਿ ਪਿਛਲੇ ਦਿਨਾ ਬਠਿੰਡਾ ਦੇ ਰਹਿਣ ਵਾਲੇ ਲਵਦੀਪ ਸ਼ਰਮਾ ਵੱਲੋਂ ਖ਼ਾਲਿਸਤਾਨੀ ਆਤੰਕੀ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਲੈ ਕੇ ਕੋਈ ਟਿੱਪਣੀ ਕਰ ਦਿੱਤੀ ਗਈ। ਜਿਸ ਸਬੰਧੀ ਕਾਰਵਾਈ ਕਰਦੇ ਹੋਏ ਬਠਿੰਡਾ ਪੁਲਿਸ ਵੱਲੋਂ ਉਸ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295, 469, 153 ਏ ਤੇ 66 ਆਈ.ਟੀ. ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਵੱਲੋਂ ਕਾਨੂੰਨ ਅਨੁਸਾਰ ਜ਼ਮਾਨਤ ਲੈ ਕੇ ਬਾਹਰ ਆਇਆ। ਜਿਸ ਤੋਂ ਬਾਅਦ ਕੁੱਝ ਖਾਲੀਸਤਾਨੀ ਸਮਰਥਕਾਂ ਵੱਲੋਂ ਉਸ ਨੂੰ ਕਾਬੂ ਕਰ ਕੇ ਉਸ ਦੀ ਕੁੱਟ ਮਾਰ ਕੀਤੀ ਗਈ ਅਤੇ ਗੁਰੂ ਦੁਆਰਾ ਸਾਹਿਬ ਲਿਜਾ ਕੇ ਮਾਫ਼ੀ ਮੰਗਾਈ ਗਈ ਤੇ ਉਸ ਨੂੰ ਹੋਰ ਸਜਾਵਾਂ ਵੀ ਦਿੱਤੀਆਂ। ਗੁਪਤਾ ਨੇ ਕਿਹਾ ਕਿ ਜਦੋਂ ਪੁਲਿਸ ਵੱਲੋਂ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਤਾਂ ਖਾਲੀਸਤਾਨੀ ਸਮਰਥਕਾਂ ਵੱਲੋਂ ਉਸ ਨਾਲ ਮਾਰਕੁੱਟ ਕਿਉਂ ਕੀਤੀ ਗਈ ਤੇ ਪੁਲਿਸ ਨੇ ਉਨ•ਾਂ ਦੇ ਖ਼ਿਲਾਫ਼ ਕੋਈ ਕਾਰਵਾਈ ਵੀ ਨਹੀਂ ਕੀਤੀ।
ਪਵਨ ਗੁਪਤਾ ਨੇ ਕਿਹਾ ਕਿ ਜੇਕਰ ਇਨ•ਾਂ ਘਟਨਾਵਾਂ ਤੋਂ ਬਾਅਦ ਵੀ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਇਨ•ਾਂ ਖਾਲੀਸਤਾਨੀ ਸਮਰਥਕਾਂ ਦੇ ਖ਼ਿਲਾਫ਼ ਕੀਤੇ ਜਾਣ ਦੀ ਮੰਗ ਕੀਤੀ ਗਈ। ਉਨ•ਾਂ ਕਿਹਾ ਕਿ ਜੇਕਰ ਉਨ•ਾਂ ਦੇ ਖ਼ਿਲਾਫ਼ ਜਲਦ ਕੋਈ ਕਾਰਵਾਈ ਨ ਕੀਤੀ ਗਈ ਤਾਂ ਸ਼ਿਵ ਸੈਨਾ ਹਿੰਦੁਸਤਾਨ ਭਵਿੱਖ ਚ ਚੁੱਪ ਨਹੀਂ ਬੈਠੇਗੀ। ਉਹ ਇਨ•ਾਂ ਖਾਲੀਸਤਾਨੀ ਸਮਰਥਕਾਂ ਦਾ ਡਟ ਕੇ ਵਿਰੋਧ ਕਰਦੇ ਹੋਏ ਤੇਜ਼ ਸੰਘਰਸ਼ ਕਰੇਗੀ। ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖ਼ੁਦ ਹੋਵੇਗੀ। ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ, ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ, ਹਿੰਦੁਸਤਾਨ ਵਿਦਿਆਰਥੀ ਸੈਨਾ ਦੇ ਉੱਤਰੀ ਭਾਰਤ ਦੇ ਪ੍ਰਧਾਨ ਰਾਜੇਸ਼ ਕੌਸ਼ਿਕ, ਮਹਿਲਾ ਵਿੰਗ ਦੀ ਪ੍ਰਧਾਨ ਸਵਰਾਜ ਘੁੰਮਣ, ਜ਼ਿਲ•ਾ ਪ੍ਰਧਾਨ ਸ਼ਮਾਕਾਂਤ ਪਾਂਡੇ, ਹਿੰਦੁਸਤਾਨ ਵਿਦਿਆਰਥੀ ਸੈਨਾ ਦੇ ਜ਼ਿਲ•ਾ ਪ੍ਰਧਾਨ ਪ੍ਰਦੀਪ ਵਰਮਾ, ਭਰਤ ਦੀਪ ਠਾਕੁਰ, ਪਵਨ ਸਡਾਨਾ ਤੇ ਵੱਡੀ ਗਿਣਤੀ ਚ ਸ਼ਿਵ ਸੈਨਿਕ ਹਾਜ਼ਰ ਰਹੇ।

Leave a Reply

Your email address will not be published. Required fields are marked *