ਪੰਜਾਬ ਸਰਕਾਰ ਗੳੂਸ਼ਾਲਾਵਾਂ ਨੂੰ ਮੁਫਤ ਬਿਜਲੀ ਦੀ ਸੁਵਿਧਾ ਜਾਰੀ ਰੱਖੇ-ਫੂਲਕਾ
ਚੰਡੀਗੜ, 12 ਮਈ (ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਦੁਆਰਾ ਸੋਮਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੁਆਰਾ ਸੂਬੇ ਭਰ ਦੀਆਂ ਗੳੂਸ਼ਾਲਾਵਾਂ ਨੂੰ ਦਿੱਤੀ ਜਾਣ ਵਾਲੀ ਮੁਫੱਤ ਬਿਜਲੀ ਦੀ ਸੁਵਿਧਾ ਨੂੰ ਬੰਦ ਕਰਨ ਦੇ ਫੈਸਲੇ ਦੀ ਕਰੜੀ ਆਲੋਚਨਾ ਕੀਤੀ।
ਪ੍ਰੈਸ ਨੂੰ ਜਾਰੀ ਬਿਆਨ ਵਿਚ ਫੂਲਕਾ ਨੇ ਕਿਹਾ ਕਿ ਇਹ ਮੁੱਦਾ ਸਮਾਜਿਕ ਅਤੇ ਧਾਰਮਿਕ ਕਦਰਾਂ ਕੀਮਤਾਂ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਆਪਣੇ ਤੌਰ ਤੇ ਖਰਚਾ ਕਰਕੇ ਗੳੂਸ਼ਾਲਾਵਾਂ ਚਲਾ ਰਹੇ ਹਨ। ਇਸ ਲਈ ਸਰਕਾਰ ਗੳੂਸ਼ਾਲਾਵਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਬਿਜਲੀ ਦੀ ਸਹੂਲਤ ਜਾਰੀ ਰੱਖੇ।
ਫੂਲਕਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪਾਵਰ ਕਾਰਪੋਰੇਸ਼ਨ ਦੁਆਰਾ ਗੳੂਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਬਿਨਾ ਸਲਾਹ ਕੀਤੇ ਹੀ ਤਾਨਾਸ਼ਾਹੀ ਢੰਗ ਨਾਲ ਇਹ ਫੈਸਲਾ ਲਾਗੂ ਕਰ ਦਿੱਤਾ ਗਿਆ ਹੈ। ਫੂਲਕਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸਮੂਹ ਐਮ.ਐਲ.ਏ ਸਾਹਿਬਾਨ ਨਾਲ ਇਸ ਮੁੱਦੇ ‘ਤੇ ਬਿਜਲੀ ਮੰਤਰੀ ਨਾਲ ਮੁਲਾਕਾਤ ਕਰਨਗੇ।

