ਪੰਜਾਬਪਟਿਆਲਾ

ਹਰਮਿੰਦਰ ਸਿੰਘ ਮਿੰਟੂ ਦੀ ਹਾਲਤ ਵਿਗੜੀ, ਪੀ.ਜੀ.ਆਈ. ਰੈਫਰ

ਪਟਿਆਲਾ 15 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ) ਨਾਭਾ ਬਰੇਕ ਕਾਂਡ ‘ਚ ਸ਼ਾਮਲ ਹਰਮਿੰਦਰ ਸਿੰਘ ਮਿੰਟੂ ਦੀ ਅਚਨਚੇਤ ਹਾਲਤ ਅਸਥਿਰ ਹੋ ਗਈ ਸੀ, ਜਿਸ ਕਾਰਨ ਉਸ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਹਰਮਿੰਦਰ ਸਿੰਘ ਮਿੰਟੂ ਨੂੰ ਹਾਰਟ ਦੀ ਸ਼ਿਕਾਇਤ ਹੋਈ ਸੀ, ਜਿਸ ਕਾਰਨ ਉਸ ਦੀ ਵਿਗੜਦੀ ਸਥਿਤੀ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ ਹਸਪਤਾਲ ਰੈਫਰ ਕਰ ਦਿੱਤਾਹੈ।

ਡਾਕਟਰਾਂ ਦੇ ਕਹਿਣਾ ਹੈ ਕਿ ਹਰਮਿੰਦਰ ਸਿੰਘ ਮਿੰਟੂ ਨੂੰ ਦਿਲ ਸਬੰਧੀ ਤਕਲੀਫ ਹੋਈ ਸੀ ਅਤੇ ਗੰਭੀਰ ਸਮੱਸਿਆ ਕਾਰਨ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *