ਪਟਿਆਲਾ

ਪੱਤਰਕਾਰ ਧਨਵੰਤ ਸਿੰਘ ਦੇ ਮਾਤਾ ਪਿਤਾ ਦੀ ਅੰਤਿਮ ਅਰਦਾਸ 21 ਮਈ ਨੂੰ

ਪਟਿਆਲਾ 16 ਮਈ (ਮਧੂਸਾਰ ਬਿਊਰੋ) ਭੁੱਨਰਹੇੜੀ ਤੋਂ ਪੱਤਰਕਾਰ ਧਨਵੰਤ ਸਿੰਘ ਹੁਸੈਨਪੁਰ ਦੇ ਸਤਿਕਾਰਯੋਗ ਮਾਤਾ ਪਿਤਾ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਸ੍ਰੀ ਸਹਿਜ ਪਾਠ ਆਰੰਭ ਕਰਵਾਏ ਗਏ ਹਨ।

ਇਸ ਦੁੱਖ ਦੀ ਘੜੀ ਵਿਚ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਧਾਰਮਿਕ ਜਥੇਬੰਦੀਆਂ ਦੀ ਸ਼ਖ਼ਸੀਅਤਾਂ ਅਤੇ ਸਮਾਜਿਕ ਆਗੂਆਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ। ਜਿਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਹਰਮੇਲ ਸਿੰਘ ਟੌਹੜਾ, ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਸਪੁੱਤਰ ਰਿੱਕੀ ਮਾਨ, ਜੋਗਿੰਦਰ ਸਿੰਘ ਕਾਕੜ, ਜਸਵਿੰਦਰ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਆੜਤੀ ਐਸੋਸੀਏਸ਼ਨ, ਪ੍ਰਿਥੀਪਾਲ ਸਿੰਘ ਧਾਂਦੀਆਂ, ਲਖਵਿੰਦਰ ਸਿੰਘ ਸ਼ਾਦੀਪੁਰ, ਕੁਲਵਿੰਦਰ ਸਿੰਘ ਸਾਬਕਾ ਚੇਅਰਮੈਨ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ ਪੀ.ਏ., ਡਾ: ਪੁਨਮ ਮਲਹੋਤਰਾ, ਮਨਿੰਦਰ ਕੌਰ, ਦੀਪਕ ਸ਼ਰਮਾ, ਪੱਤਰਕਾਰ ਮੁਖ਼ਤਿਆਰ ਸਿੰਘ ਨੌਗਾਵਾਂ, ਗੁਰਮੇਲ ਸਿੰਘ ਅੱਡਾ ਪ੍ਰਧਾਨ, ਡਾ: ਗੁਰਮੀਤ ਸਿੰਘ, ਜਥੇਦਾਰ ਗੁਲਜ਼ਾਰ ਸਿੰਘ ਸਰਪੰਚ, ਮਨਜੀਤ ਸਿੰਘ ਵਿਰਕ, ਧਰਮਿੰਦਰ ਸਿੰਘ ਠਾਕੁਰਗੜ੍ਹ, ਚਰਨਜੀਤ ਸਿੰਘ ਬਾਜਵਾ, ਸੁਖਦੇਵ ਸਿੰਘ ਸਰਪੰਚ, ਹਰਬੰਸ ਸਿੰਘ ਬਹਿਲ, ਪਰੇਸ਼ ਕੁਮਾਰ ਬਾਂਗਾ, ਕੁਲਵੀਰ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਹਰਬੰਸ ਲਾਲ ਅਤੇ ਹਰਨੇਕ ਸਿੰਘ ਨੇ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਦੀ ਬੇਨਤੀ ਕੀਤੀ। ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 21 ਮਈ ਦਿਨ ਐਤਵਾਰ ਨੂੰ ਪਿੰਡ ਹੁਸੈਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ 12 ਤੋਂ 1 ਵਜੇ ਤੱਕ ਕੀਤੀ ਜਾਵੇਗੀ।

Leave a Reply

Your email address will not be published. Required fields are marked *