ਪਟਿਆਲਾ

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਬੀ.ਅੱੈਡ.- ਤੀਜੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

ਪਟਿਆਲਾ 17 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ) ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ ਬੀ.ਐੱਡ. – ਤੀਜੇ ਸਮੈਸਟਰ (2016-17) ਦੀ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ। ਕਾਲਜ ਵਿਦਿਆਰਥਣਾਂ ਅਮਨਦੀਪ ਕੌਰ (16606) ਨੇ 85.33 ਫੀਸਦੀ ,ਸਤਿੰਦਰ ਕੌਰ (16640) ਨੇ 85 ਫੀਸਦੀ ਅਤੇ ਦਿਵਿਆ ਗਰਗ (16604) ਤੇ ਮਨਦੀਪ ਕੌਰ(16644) ਨੇ 84.67 * ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਦੀਆਂ ਕਈ ਵਿਦਿਆਰਥਣਾਂ ਨੇ 80ਫੀਸਦੀ ਤੋਂ ਵੱਧ ਅੰਕ ਅਤੇ ਬਾਕੀ ਵਿਦਿਆਰਥਣਾਂ ਨੇ 70ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਅੱੈਸ.ਜੀ.ਪੀ.ਸੀ. ਦੀ ਸੁਯੋਗ ਅਗਵਾਈ ਅਧੀਨ ਚੱਲ ਰਹੇ ਇਸ ਕਾਲਜ ਨੇ ਆਪਣੇ 12 ਸਾਲ ਪੂਰੀ ਲਗਨ ਅਤੇ ਮਿਹਨਤ ਨਾਲ ਸਿੱਖਿਆ ਦੇ ਖੇਤਰ ਨੂੰ ਸਮਰਪਿਤ ਕੀਤੇ ਹਨ ।ਕਾਲਜ ਕੋਲ ਯੋਗਤਾ ਪ੍ਰਾਪਤ ਸਟਾਫ਼ ਅਤੇ ਨਵੀਨ ਤਕਨਾਲੋਜੀ ਨਾਲ ਸੰਬੰਧਿਤ ਸਾਰੀਆਂ ਸੁਵਿਧਾਵਾਂ ਮੌਜੂਦ ਹਨ। ਕਾਲਜ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਮੌਕੇ ਪ੍ਰਦਾਨ ਕਰਦਾ ਹੈ। ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ।ਉਨ੍ਹਾਂ ਨੇ ਕਿਹਾ ਕਿ ਕਾਲਜ ਵਿੱਚ ਵਿਦਿਆਰਥਣਾਂ ਨੂੰ P“5“ ਅਤੇ 3“5“ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਇਸ ਬੈਚ ਦੀਆਂ 2 ਵਿਦਿਆਰਥਣਾਂ ਨੇ ਬੀ.ਐੱਡ ਦਾ ਕੌਰਸ ਖਤਮ ਕਰਨ ਤੋਂ ਪਹਿਲਾਂ ਹੀ P“5“ ਦੀ ਪ੍ਰੀਖਿਆਂ ਪਾਸ ਕਰ ਲਈ ਹੈ। ਇਸ ਤੋਂ ਇਲਾਵਾ ਕਾਲਜ ਕੈਂਪਸ ਵਿੱਚ ਸਮੇਂ- ਸਮੇਂ ਤੇ ਵਿਦਿਆਰਥਣਾਂ ਦੀ Placement ਲਈ ਕਾਰਵਾਈ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *