ਪਟਿਆਲਾ

ਗਰਮੀ ਕਾਰਨ ਪ੍ਰਾਇਮਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਸਮਾਂ ਤਬਦੀਲ

ਪਟਿਆਲਾ 18 ਮਈ (ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹੇ ਵਿੱਚ ਪੈ ਰਹੀ ਦੀ ਗਰਮੀ ਅਤੇ ਲੂ ਚੱਲਣ ਕਾਰਨ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ–ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਪ੍ਰਾਇਮਰੀ ਸਕੂਲਾਂ ਜਿਹਨਾਂ ਵਿੱਚ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ, ਏਡਿਡ, ਐਫੀਲੀਏਟਿਡ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹਨਾਂ ਹੁਕਮਾਂ ਅਨੁਸਾਰ ਮਿਤੀ 19-5-2017 ਤੋਂ 31-5-2017 ਤੱਕ ਇਹ ਸਕੂਲ 8.00 ਵਜੇ ਖੁੱਲਣਗੇ ਅਤੇ ਦੁਪਹਿਰ 12.00 ਛੁੱਟੀ ਹੋਵੇਗੀ। ਹੁਕਮਾਂ ਅਨੁਸਰ ਜਿਹੜੇ ਡੱਬਲ ਸਿਫਟ ਸਕੂਲ ਸਵੇਰੇ 8.00 ਵਜੇ ਤੋਂ ਪਹਿਲਾਂ ਖੁਲਦੇ ਹਨ ਉਥੇ ਸਕੂਲ ਖੁੱਲਣ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਜਿਹੜੇ ਸਵੇਰੇ 8.00 ਵਜੇ ਤੋਂ ਬਾਅਦ ਖੁਲਦੇ ਹਨ ਉਹ ਵੀ 8.00 ਵਜੇ ਖੁੱਲਣਗੇ।

Leave a Reply

Your email address will not be published. Required fields are marked *