ਪਟਿਆਲਾ

ਜਲ ਸਪਲਾਈ ਕੰਟਰੈਕਟ ਕਾਮਿਆਂ ਦੀ ਰੈਲੀ 6 ਜੂਨ ਨੂੰ

ਪਟਿਆਲਾ 19 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਰਾਜਿੰਦਰਾ ਹਸਪਤਾਲ ਵਿਖੇ ਜੀਤ ਸਿੰਘ ਬਠੋਈ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਦੱਸਿਆ ਕਿ ਅੱਜ ਭਾਰਤ ਦੇ ਹਾਕਮ ਸਾਮਰਾਜੀਆ ਦੇ ਇਸ਼ਾਰੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜਲ ਘਰਾਂ ਸਮੇਤ ਸਮੁੱਚੇ ਬੁਨਿਆਦੀ ਸਹੂਲਤਾਂ ਦੇਣ ਵਾਲੇ ਵਿਭਾਗ ਦਾ ਪੰਚਾਇਤੀਕਰਨ, ਨਿੱਜੀਕਰਨ ਕੀਤਾ ਜਾ ਰਿਹਾ ਹੈ। ਵਿਭਾਗ ਵਿੱਚ ਇੰਨਲਿਸਮੈਟ/ਕੰਪਨੀਆ/ਵੱਖ-ਵੱਖ ਠੇਕੇਦਾਰਾਂ ਸੋਸਾਇਟੀਆਂ ਰਾਹੀ ਕਾਮਿਆਂ ਦੀ ਆਰਥਿਕ ਅਤੇ ਮਾਨਸਿਕ ਲੁੱਟ ਕੀਤੀ ਜਾ ਰਹੀ ਹੈ। ਸੰਘਰਸ਼ਾਂ ਦੇ ਦਬਾਅ ਸਦਕਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਸਰਕਾਰ ਨੁੰ ਐਕਟ ਬਣਾਉਣ ਲਈ ਮਜਬੂਰ ਕੀਤਾ ਪ੍ਰੰਤੂ ਜਲ ਸਪਲਾਈ ਵਿਭਾਗ ਦੇ ਕੰਟਰੈਕਟ ਵਰਕਰਾਂ ਨੂੰ ਨਾ ਐਕਟ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ, ਸਗੋ ਪੰਚਾਇਤੀਕਰਨ ਦੀ ਆੜ ਹੇਠ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨੀਤਿਆਂ ਦਾ ਡੱਟ ਕੇ ਵਿਰੋਧ ਕਰਨ ਲਈ 6 ਜੂਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਰੈਲੀ ਪਟਿਆਲਾ ਵਿਖੇ ਹੋ ਰਹੀ ਹੈ ਜਿਸ ਵਿਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਹ ਜਾਣਕਾਰੀ ਪ੍ਰੈਸ ਨੂੰ ਜਰਨਲ ਸਕੱਤਰ ਨਰਿੰਦਰ ਸਿੰਘ ਭੁਨਰਹੇੜੀ ਨੇ ਦਿੱਤੀ। ਮੀਟਿੰਗ ਵਿੱਚ ਸੁੱਖਾ ਸਿੰਘ ਰਾਜਪੁਰਾ, ਅਵਤਾਰ ਸਿੰਘ ਹਰਿਆਊ, ਹਰਪ੍ਰੀਤ ਸਿੰਘ ਰਾਜਪੁਰਾ, ਰਮੇਸ਼ ਸਿੰਘ ਭੁਨਰਹੇੜੀ, ਪਰਮਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *