ਪਟਿਆਲਾ

ਹਰਪ੍ਰੀਤ ਸਿੰਘ ਸੂਦਨ ਨੇ ਪੁੱਡਾ ਵਿਖੇ ਅਹੁਦਾ ਸੰਭਾਲਿਆ

ਪਟਿਆਲਾ, 19 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ) : ਹਰਪ੍ਰੀਤ ਸਿੰਘ ਸੂਦਨ ਆਈ ਏ ਐਸ, ਏਸੀਏਪੀਡੀਏ ਦਾ ਅਹੁਦਾ ਸੰਭਾਲਣ ਮੌਕੇ ਪੁੱਡਾ ਅਧਿਕਾਰੀ ਅਤੇ ਕਰਮਚਾਰੀਆਂ ਪ੍ਰਧਾਨ ਬਾਵਾ ਸਿੰਘ, ਪਵਨ ਕੁਮਾਰ, ਨਿਰਮਲ ਸਿੰਘ, ਰਾਜੇਸ਼ ਕੁਮਾਰ, ਜੀਵਨ ਸਿੰਘ, ਮੁਕੇਸ਼ ਕੁਮਾਰ, ਸਭਾਸ਼ ਚੰਦ, ਦਵਿੰਦਰ ਸਿੰਘ, ਜਸਪਾਲ ਕੌਰ, ਵਿਕਾਸ ਗੁਪਤਾ, ਦਰਸ਼ਨ ਕੁਮਾਰ ਜਿੰਦਲ, ਅਜੈ ਮਿੱਤਲ, ਅਭਿਜੀਤ ਕੁਮਾਰ ਅਗਰਵਾਲ, ਲਾਭ ਸਿੰਘ, ਬਰਜਿੰਦਰ ਸਿੰਘ, ਅਜੈ ਗਰਗ, ਹਿਤੇਸ਼, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਅਤਰ ਸਿੰਘ, ਬਸ਼ੀਰ ਖਾਨ, ਹਰਨੇਕ ਸਿੰਘ, ਅਨੌਖ ਸਿੰਘ, ਦੇਸ ਰਾਜ ਨਾਗਪਾਲ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਉਨ੍ਹਾਂ ਨੂੰ ਵਿਭਾਗ ਵਿਚ ਇੰਨ ਬਿਨ ਲਾਗੂ ਕੀਤਾ ਜਾਵੇਗਾ ਅਤੇ ਵਿਭਾਗੀ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੰੂੰੰ ਸਮਰਪਿਤ ਹੋ ਕੇ ਕੰਮ ਕਰਨਾ ਚਾਹੁੰੰਦੀ ਹੈ ਇਸ ਲਈ ਅਧਿਕਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਨੂੰ ਸਮਰਪਿਤ ਹੋ ਕੇ ਕੰਮ ਕਰਨ।

Leave a Reply

Your email address will not be published. Required fields are marked *