33ਵਾਂ ਵਿਸ਼ਾਲ ਸ਼ਹੀਦੀ ਸਮਾਗਮ ਸੰਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ :ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਸ਼ਹੀਦੀ ਸਮਾਗਮ ਸੰਬੰਧੀ ਦਮਦਮੀ ਟਕਸਾਲ ਦੇ ਹੈੱਡਕੁਆਟਰ, ਮਹਿਤਾ ਵਿਖੇ ਤਿਆਰੀਆਂ ਸੰਬੰਧੀ ਹੋਈ ਮੀਟਿੰਗ
ਮਹਿਤਾ / ਅੰਮ੍ਰਿਤਸਰ 20 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਾਕਾ ਨੀਲਾ ਤਾਰਾ ‘ਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਕਰਾਏ ਜਾ ਰਹੇ 33ਵਾਂ ਵਿਸ਼ਾਲ ਸ਼ਹੀਦੀ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਉਹਨਾਂ ਸੰਗਤਾਂ ਨੂੰ ਮਹਿਤਾ ਵਿਖੇ ਵਧ ਚੜ ਕੇ ਪਹੁੰਚਣ ਦੀ ਅਪੀਲ।
ਦਮਦਮੀ ਟਕਸਾਲ ਦੇ ਹੈੱਡਕੁਆਟਰ, ਮਹਿਤਾ ਵਿਖੇ ਜੂਨ ’84 ਦੇ ਸ਼ਹੀਦਾਂ ਦੀ ਯਾਦ ਨਾਲ ਸੰਬੰਧਿਤ 33ਵੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਜੂਨ 1984 ਦੌਰਾਨ ਭਾਰਤੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ‘ਤੇ ਕੀਤੇ ਗਏ ਹਮਲੇ ਦਾ ਮੂੰਹ ਤੋੜ ਜਵਾਬ ਦਿੰਦਿਆਂ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਗੁਰਧਾਮਾਂ ਦੀ ਰੱਖਿਆ ਕਰਦਿਆਂ ਅਣਖ ਅਤੇ ਗੈਰਤ ਨਾਲ ਸ਼ਹੀਦੀ ਜਾਮ ਪੀਣ ਵਾਲੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ, ਜਨਰਲ ਸੁਬੇਗ ਸਿੰਘ ਜੀ, ਬਾਬਾ ਠਾਰਾ ਸਿੰਘ ਜੀ ਅਤੇ ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚੌਕ ਵਿਖੇ ਹਰ ਸਾਲ ਦੀ ਤਰਾਂ 6 ਜੂਨ ਨੂੰ ਹੋਰ ਰਹੇ ਸ਼ਹੀਦੀ ਸਮਾਗਮ ਵਿੱਚ ਹਿੱਸਾ ਲੈਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਦੌਰਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਲਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਅਤੇ ਇਸ ਮਹੀਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ‘ਚ ਲੜੀਵਾਰ ਦੀਵਾਨ ਸਜਾਏ ਜਾ ਰਹੇ ਹਨ ਇੱਕ ਤੋਂ 5 ਜੂਨ ਤਕ ਹੈੱਡਕੁਆਟਰ ਮਹਿਤਾ ਵਿਖੇ ਹਰ ਰੋਜ਼ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ ਅਤੇ 6 ਜੂਨ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕੀਤਾ ਜਾਵੇਗਾ। ਉਹਨਾਂ ਵਧ ਚੜ ਕੇ ਸੰਗਤਾਂ ਨੂੰ ਸ਼ਹੀਦੀ ਸਮਾਗਮਾਂ ‘ਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਮੀਟਿੰਗ ਦੌਰਾਨ ਹਾਜ਼ਰ ਪੰਥ ਦੀਆਂ ਸਮੁੱਚੀ ਜਥੇਬੰਦੀਆਂ,ਸੰਪਰਦਾਵਾਂ, ਸੰਤਾਂ ਮਹਾਂਪੁਰਸ਼ਾਂ ਅਤੇ ਉਹਨਾਂ ਦੇ ਨੁਮਾਇੰਦਿਆਂ ਨੇ ਦਮਦਮੀ ਟਕਸਾਲ ਨੂੰ ਹਰ ਤਰਾਂ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਸੰਤ ਹਰਨਾਮ ਸਿੰਘ ਨੇ ਕਿਹਾ ਕਿ ਅੱਜ ਕੁੱਝ ਲੋਕ ਪੰਥ ਵਿਰੋਧੀ ਸ਼ਕਤੀਆਂ ਦੇ ਹੱਥਾਂ ਵਿੱਚ ਖੇਡਦਿਆਂ ਬੜੀ ਸੋਚੀ ਅਤੇ ਸਮਝੀ ਸਾਜ਼ਿਸ਼ ਅਧੀਨ ਸਿੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਨੂੰ ਬਦਨਾਮ ਕਰਨ ਵਿੱਚ ਮਸਰੂਫ਼ ਹਨ। ਬੇਸ਼ਕ ਪਹਿਲਾਂ ਵੀ ਅਜਿਹੇ ਯਤਨ ਹੁੰਦੇ ਆਏ ਹਨ, ਪਰ ਅੱਜ ਕੁੱਝ ਆਪਣੇ ਹੀ ਲਿਬਾਸ ਅਤੇ ਆਪਣੀਆਂ ਹੀ ਸੰਪਰਦਾਵਾਂ ਦਾ ਸਹਾਰਾ ਲੈ ਕੇ ਅਤੇ ਨਾਮ ਵਰਤ ਕੇ ਸਿੱਖ ਸੰਪਰਦਾਵਾਂ ਦੀ ਹੋਂਦ ਹਸਤੀ ਨੂੰ ਕਿੰਤੂ ਪ੍ਰੰਤੂ ਦਾ ਵਿਸ਼ਾ ਬਣਾਉਂਦਿਆਂ ਪੰਥਕ ਸ਼ਕਤੀ ਨੂੰ ਖੋਰਾ ਲਾਉਣ ‘ਤੇ ਤੁਲੇ ਹੋਏ ਹਨ, ਜਿਸ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਦਮਦਮੀ ਟਕਸਾਲ ਮੁਖੀ ਨੇ ਸਿੱਖੀ ਪ੍ਰਤੀ ਕੂੜ ਪ੍ਰਚਾਰ, ਨੁਕਤਾਚੀਨੀ ਅਤੇ ਰਵਾਇਤਾਂ ਨੂੰ ਢਾਹ ਲਾਉਣ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਜਿਹੇ ਸ਼ਰਾਰਤੀ ਅਨਸਰਾਂ ਅਤੇ ਅਖੌਤੀ ਬੁੱਧੀਜੀਵੀ ਤੇ ਪ੍ਰਚਾਰਕਾਂ ਨੂੰ ਰੋਕਣ ਲਈ ਕਮਰਕੱਸਾ ਕਰਦਿਆਂ ਜ਼ੋਰਦਾਰ ਹੰਭਲਾ ਮਾਰਨ ਲਈ ਕਿਹਾ।
ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਭਾਈ ਈਸ਼ਰ ਸਿੰਘ, ਬਾਬਾ ਸੁੱਧ ਸਿੰਘ ਲੰਗਰਾਂ ਵਾਲੇ, ਬਾਬਾ ਬੰਤਾ ਸਿੰਘ , ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁਮਣਾਂ ਵਾਲੇ, ਬਾਬਾ ਹਰਦੇਵ ਸਿੰਘ ਰਾਜਸਥਾਨ ਵਾਲੇ, ਬਾਬਾ ਗੁਰਤੇਜ ਸਿੰਘ ਖਜਾਲੇਵਾਲੇ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ,ਸੰਤ ਬਾਬਾ ਮੇਜਰ ਸਿੰਘ ਵਾਂ ਵਾਲੇ, ਬਾਬਾ ਸੋਮਦਤ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਵਾਲੇ, ਬਾਬਾ ਸੁਰਜੀਤ ਸਿੰਘ ਸੋਧੀ, ਬਾਬਾ ਦਲਬਾਗ ਸਿੰਘ ਆਰਫਕੇ, ਬਾਬਾ ਸੁਰਜੀਤ ਸਿੰਘ ਮਹਿਰੋ, ਬਾਬਾ ਸਵਰਨਜੀਤ ਸਿੰਘ ਤਰਨਾਦਲ ਦੋਆਬਾ, ਬਾਬਾ ਹਰੀ ਸਿੰਘ ਬਾਬਾ ਬਕਾਲਾ, ਬਾਬਾ ਚਰਨਜੀਤ ਸਿੰਘ ਜਸੋਵਾਲ, ਬਾਬਾ ਸਤਨਾਮ ਸਿੰਘ ਜਫਰਵਾਲ, ਬਾਬਾ ਬਲਵਿੰਦਰ ਸਿੰਘ ਹਰਚੋਵਾਲ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕਵਲਜੀਤ ਸਿੰਘ ਨਾਗੀਆਣਾ, ਬਾਬਾ ਸੁਰਜੀਤ ਸਿੰਘ ਘਣੁੜਕੀ, ਬਾਬਾ ਬਚਨ ਸਿੰਘ ਮਲਣ, ਬਾਬਾ ਮੋਹਨ ਸਿੰਘ ਭੰਗਾਲੀ, ਬਾਬਾ ਮਨਮੋਹਨ ਸਿੰਘ ਭੰਗਾਲੀ, ਬਾਬਾ ਲਖਬੀਰ ਸਿੰਘ , ਬਾਬਾ ਕਰਮਜੀਤ ਸਿੰਘ ਟਿਬਾ ਸਾਹਿਬ, ਸ: ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਦੀਪ ਸਿੰਘ , ਬਲਜੀਤ ਸਿੰਘ ਜਲਾਲਉਸਮਾ ਸਾਬਕਾ ਵਿਧਾਇਕ, ਲਖਬੀਰ ਸਿੰਘ ਲਖੀ ਕਮਿਸ਼ਨਰ, ਡਾ: ਦਲਬੀਰ ਸਿੰਘ ਵੇਰਕਾ ਆਦਿ ਮੌਜੂਦ ਸਨ

