ਪੰਜਾਬਪਟਿਆਲਾ

5178 ਮਾਸਟਰ ਕਾਡਰ ਯੂਨੀਅਨ ਵੱਲੋਂ ਸੂਬਾ ਪੱਧਰੀ ਅਧਿਆਪਕ ਏਕਤਾ ਕਨਵੈਨਸ਼ਨ

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਰੋਕਿਆ
ਪਟਿਆਲਾ 21 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ) ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਸਿੱਖਿਆ ਵਿਭਾਗ ਵਿਚ ਠੇਕਾ ਅਧਾਰਿਤ ਅਧਿਆਪਕ ਯੋਗਤਾ ਟੈਸਟ ਪਾਸ 5178 ਅਧਿਆਪਕਾਂ ਨੇ ਸੂਬਾ ਪੱਧਰੀ ਅਧਿਆਪਕ ਏਕਤਾ ਕਨਵੈਨਸ਼ਨ ‘ਚ ਹਿੱਸਾ ਲਿਆ।

ਇਸ ਮੌਕੇ ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ ਪਹੁੰਚੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ 5178 ਮਾਸਟਰ ਯੂਨੀਅਨ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਔਜਲਾ ਨੇ ਦੱਸਿਆ ਕਿ ਪਿਛਲੇ ਢਾਈ ਸਾਲ ਤੋਂ ਨਾਮਾਤਰ ਤਨਖ਼ਾਹ ‘ਤੇ ਸੇਵਾਵਾਂ ਦੇ ਰਹੇ ਉਚ ਯੋਗਤਾ ਪ੍ਰਾਪਤ ਅਧਿਆਪਕ ਦੀ ਤਨਖ਼ਾਹ ‘ਚ ਸਨਮਾਨਜਨਕ ਵਾਧਾ ਕੀਤਾ ਜਾਵੇ ਅਤੇ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
ਇਸ ਮੌਕੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਸਕੱਤਰ ਦਵਿੰਦਰ ਸਿੰਘ ਪੂਨੀਆ ਅਤੇ ਸੂਬਾ ਕਮੇਟੀ ਮੈਂਬਰ ਵਿਕਰਮ ਸਿੰਘ ਨੇ ਆਪਣੀ ਜਥੇਬੰਦੀ ਵੱਲੋਂ 5178 ਅਧਿਆਪਕ ਦੇ ਸੰਘਰਸ਼ ਦੀ ਭਰਵੀਂ ਹਮਾਇਤ ਕਰਨ ਦਾ ਐਲਾਨ ਵੀ ਕੀਤਾ।
ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਵੱਡੀ ਗਿਣਤੀ ‘ਚ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਕਾਲੀ ਮਾਤਾ ਮੰਦਰ ਦੇ ਕੋਲ ਹੀ ਰੋਕ ਲਿਆ। ਅਧਿਆਪਕ ਸਰਕਾਰ ਖਿਲਾਫ਼ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ।

Leave a Reply

Your email address will not be published. Required fields are marked *