ਸਾਹਿਤ

ਕਿਸਾਨਾਂ ਨੇ ਫੁੱਲਾਂ ਦੀ ਖੇਤੀ ਸਬੰਧੀ ਆਪਣੇ ਵਿਚਾਰ ਪੇਸ਼, ਕਈ ਅਹਿਮ ਫੈਸਲੇ ਲਏ

ਪਟਿਆਲਾ, 22 ਮਈ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕੈਰੋਂ ਕਿਸਾਨ ਘਰ ਵਿੱਚ ਫੁੱਲਾਂ ਦੇ ਉਤਪਾਦਕਾਂ ਦੀ ਮੀਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਲੋਰੀਲਚਰ ਵਿਭਾਗ ਦੇ ਵਿਗਿਆਨੀਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨ ਸ਼ਾਮਲ ਹੋਏ। ਇਸ ਮੌਕੇ ਪਹੁੰਚੇ ਕਿਸਾਨਾਂ ਨੇ ਫੁੱਲਾਂ ਦੀ ਖੇਤੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਈ ਅਹਿਮ ਫੈਸਲੇ ਵੀ ਕੀਤੇ ਗਏ।

ਮੀਟਿੰਗ ਵਿੱਚ ਡਾ: ਰਿਆੜ ਨੇ ਐਸੋਸੀਏਸ਼ਨ ਬਣਾਉਣ ਤੇ ਚਲਾਉਣ ਦੇ ਨਾਲ-ਨਾਲ ਕੰਮਕਾਰਾਂ ਦੀ ਤਕਨੀਕੀ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਇਸ ਨੂੰ ਰਜਿਸਟਰ ਕਰਵਾਉਣ ਦੀ ਜਿੰਮੇਵਾਰੀ ਵੀ ਲਈ। ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਸੰਮਤੀ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ ਜੁੜਵੀਂ ਉਤਪਾਦਕਾਂ ਦੀ ਐਸੋਸੀਏਸ਼ਨ ਬਣਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਐਸੋਸੀਏਸ਼ਨ ਦਾ ਨਾਂ P.1.”. 6lower 7rowes 1ssociation ਰੱਖਿਆ ਜਾਵੇਗਾ। ਸਰਬਸੰਮਤੀ ਨਾਲ ਹੋਈ ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਮੈਂਬਰ ਵੀ ਚੁਣੇ ਗਏ ਜਿੰਨਾਂ ਵਿੱਚ ਗੁਰਵਿੰਦਰ ਸਿੰਘ ਸੋਹੀ ਪ੍ਰਧਾਨ, ਸ਼੍ਰੀ ਸਤਵਿੰਦਰ ਸਿੰਘ ਨਾਦ ਜਨਰਲ ਸਕੱਤਰ, ਸ਼੍ਰੀ ਮਨਜਿੰਦਰ ਸਿੰਘ ਗਰੇਵਾਲ ਖਜ਼ਾਨਚੀ, ਸ਼੍ਰੀ ਲਖਵਿੰਦਰ ਸਿੰਘ ਗਰੇਵਾਲ ਪ੍ਰੈਸ ਸਕੱਤਰ, ਸ਼੍ਰੀ ਗੁਰਪ੍ਰੀਤ ਸਿੰਘ ਸ਼ੇਰਗਿੱਲ ਪ੍ਰੈਸ ਸਕੱਤਰ, ਸ਼੍ਰੀ ਜਸਵੰਤ ਸਿੰਘ ਸਿੱਧੂ ਪ੍ਰੈਸ ਸਕੱਤਰ, ਸ਼੍ਰੀ ਜਸਪ੍ਰੀਤ ਸਿੰਘ ਪ੍ਰੈਸ ਸਕੱਤਰ, ਸ਼੍ਰੀ ਸਰਬਜੀਤ ਸਿੰਘ ਪ੍ਰੈਸ ਸਕੱਤਰ ਤੇ ਸ਼੍ਰੀ ਅਮਨਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਹਰ ਮੈਂਬਰ ਦੀ ਮੈਂਬਰਸ਼ਿਪ ਫੀਸ ਇੱਕ ਹਜ਼ਾਰ ਰੁਪਏ ਹੋਵੇਗੀ। ਇਸ ਮੀਟਿੰਗ ਦੌਰਾਨ ਸਾਰੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਜਿਹੜੇ ਕਿਸਾਨ ਇਸ ਐਸੋਸੀਏਸ਼ਨ ਦੇ ਮੈਂਬਰ ਬਣਨਾ ਚਾਹੁੰਦੇ ਹਨ ਉਹ ਮੋਬਾਇਲ ਨੰਬਰ 99153-10703 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *