ਪੰਜਾਬ

ਹਾੜੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਲਈ ਕੇਂਦਰ ਨੂੰ ਭੇਜੀ ਜਾਣ ਵਾਲੀ ਤਜਵੀਜ਼ ਨੂੰ ਹਰੀ ਝੰਡੀ

ਚੰਡੀਗੜ•, 23 ਮਈ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2017-18 ਦੀ ਹਾੜ•ੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੇ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਖੇਤੀਬਾੜੀ ਵਿਭਾਗ ਨੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਲਈ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਵਿਸਤ੍ਰਤ ਪ੍ਰਸਤਾਵ ਭੇਜਿਆ ਹੈ ਜਿਸ ਵਿੱਚ ਕਣਕ ਦਾ ਭਾਅ ਜੋ ਸਾਲ 2016-17 ਵਿੱਚ 1625 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2017-18 ਵਿੱਚ 2180 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਹੀ ਜੌਂ ਦਾ ਘੱਟੋ ਘੱਟ ਸਮਰਥਨ ਮੁੱਲ 1325 ਰੁਪਏ ਦੀ ਥਾਂ 1813 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 3800 ਰੁਪਏ ਤੋਂ ਵਧਾ ਕੇ 4193 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ ਘੱਟ ਸਮਰਥਨ ਮੁੱਲ 3600 ਰੁਪਏ ਤੋਂ ਵਧਾ ਕੇ 3960 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਸਬੰਧੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੌਂ, ਛੋਲੇ ਅਤੇ ਸਰੋਂ ਦੀਆਂ ਫਸਲਾਂ ਨੂੰ ਬੜ੍ਹਾਵਾ ਦੇਣ ਲਈ ਇਨ੍ਹਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੇ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਰੋਕੇਗਾ।

Leave a Reply

Your email address will not be published. Required fields are marked *