ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਚੰਡੀਗਡ•, 25 ਮਈ (ਮਧੂਸਾਰ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਲਾਧੁਵਾਲਾ, ਜਲਾਲਾਬਾਦ ਵਿਖੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਬਸਤੀ ਰਾਮ, ਮਾਲ ਹਲਕਾ ਲਾਧੁਵਾਲਾ, ਜਲਾਲਾਬਾਦ , ਫਾਜਿਲਕਾ ਨੂੰ ਗੁਰਬੀਰ ਸਿੰਘ, ਵਾਸੀ ਪਿੰਡ ਪੱਕਾ ਕਾਲੇਵਾਲ ਜਿਲਾ ਫਾਜਿਲਕਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਦੇ ਉਡਨ ਦਸਤੇ-1 ਐਸ.ਏ.ਐਸ. ਨਗਰ ਵਿਚ ਤਾਇਨਾਤ ਇੰਸਪੈਕਟਰ ਸਤਵੰਤ ਸਿੰਘ ਵਲੋਂ ਰੰਗੇ ਹੱਕੀ ਕਾਬੂ ਕੀਤਾ ਗਿਆ ਹੈ। ਗੁਰਬੀਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਹੈ ਕਿ ਉਸ ਦੀ ਪਰਿਵਾਰਕ ਖੇਤੀਬਾੜੀ ਜਮੀਨ ਦੀ ਵੰਡ ਦੇ ਇਵਜ ਵਿਚ ਪਟਵਾਰੀ ਵਲੋਂ 7500 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਡਨ ਦਸਤਾ-1 ਐਸ.ਏ.ਐਸ ਨਗਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

