ਰਾਜਸਥਾਨ, ਮੱਧ ਪ੍ਰਦੇਸ਼ ਤੋਂ ਆਗੂ ਸ਼ਿਵ ਸੈਨਾ ਹਿੰਦੁਸਤਾਨ ਤੇ ਮੁਖੀ ਨਾਲ ਮੀਟਿੰਗ ਲਈ ਪਹੁੰਚ ਰਹੇ ਹਨ ਪਟਿਆਲਾ
ਪਟਿਆਲਾ 26 ਮਈ (ਮਧੂਸਾਰ ਬਿਊਰੋ) ਸ਼ਿਵ ਸੈਨਾ ਹਿੰਦੁਸਤਾਨ ਦੇ ਮੁਖੀ ਪਵਨ ਕੁਮਾਰ ਗੁਪਤਾ ਵੱਲੋਂ ਪਾਰਟੀ ਦੇ ਵਿਸਤਾਰ ਲਈ ਜਿੱਥੇ ਸਮੇਂ ਸਮੇਂ ਤੇ ਕਾਰਜ ਕੀਤੇ ਜਾ ਰਹੇ ਹਨ। ਉਸੇ ਤਹਿਤ ਉਨ੍ਹਾਂ ਵੱਲੋਂ ਹੋਰਨਾਂ ਸੂਬਿਆਂ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ‘ਚ ਉਨ੍ਹਾਂ ਵੱਲੋਂ ਪਾਰਟੀ ਦੇ ਵਿਸਤਾਰ ਲਈ ਭਵਿੱਖ ਚ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਸ਼੍ਰੀ ਪਰਵੀਤ ਕਥੂਰੀਆ ਵੱਲੋਂ ਕੀਤਾ ਗਿਆ।
ਕਥੂਰੀਆ ਨੇ ਦੱਸਿਆ ਕਿ 27 ਮਈ 2017 ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂ ਪਾਰਟੀ ਮੁਖੀ ਸ਼੍ਰੀ ਪਵਨ ਕੁਮਾਰ ਗੁਪਤਾ ਨੂੰ ਮਿਲਣ ਲਈ ਪਟਿਆਲਾ ਪਹੁੰਚ ਰਹੇ ਹਨ ਜਦਕਿ 28 ਮਈ 2017 ਨੂੰ ਉੱਤਰ ਪ੍ਰਦੇਸ਼ ਦੇ ਸੀਨੀਅਰ ਆਗੂ ਪਟਿਆਲਾ ਪਹੁੰਚ ਰਹੇ ਹਨ। ਜਿਨ੍ਹਾਂ ਵੱਲੋਂ ਪਾਰਟੀ ਦੇ ਮੁਖੀ ਸ਼੍ਰੀ ਪਵਨ ਕੁਮਾਰ ਗੁਪਤਾ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਭਵਿੱਖ ਚ ਪਾਰਟੀ ਦੇ ਵਿਸਤਾਰ ਨੂੰ ਲੈ ਕੇ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਥੂਰੀਆ ਨੇ ਦੱਸਿਆ ਕਿ ਇਸ ਦੇ ਨਾਲ ਭਵਿੱਖ ਚ ਹੋਰਨਾਂ ਸੂਬਿਆ ਦੇ ਆਗੂਆਂ ਨਾਲ ਮੁਲਾਕਾਤ ਕਰ ਕੇ ਪਾਰਟੀ ਦੇ ਵਿਸਤਾਰ ਕੀਤਾ ਜਾਵੇਗਾ।

