ਪੰਜਾਬ

ਸਾਬਕਾ ਡੀ.ਜੀ.ਪੀ. ਕੇ.ਪੀ.ਐਸ. ਗਿੱਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਬਕਾ ਡੀ.ਜੀ.ਪੀ ਸ੍ਰੀ ਕੇ.ਪੀ.ਐਸ. ਗਿੱਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਵੱਲੋਂ ਸੂਬੇ ਨੂੰ ਅੱਤਵਾਦ ਦੀ ਜਕੜ ਵਿਚੋਂ ਬਾਹਰ ਕੱਢ ਕੇ ਸ਼ਾਂਤੀ ਬਹਾਲ ਕਰਨ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ।

ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਲਈ ਸ੍ਰੀ ਗਿੱਲ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਕਦੇ ਵੀ ਭੁਲਾਇਆ ਜਾਂ ਘਟਾ ਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਵੱਲੋਂ ਪਾਏ ਗਏ ਪੂਰਨੇ ਦੇਸ਼ ਭਰ ਦੇ ਪੁਲਿਸ ਅਤੇ ਸੁਰੱਖਿਆ ਬਲਾਂ ਲਈ ਇਕ ਮਿਸਾਲ ਹਨ ਕਿ ਕਿਸ ਤਰ੍ਹਾਂ ਦ੍ਰਿੜਤਾ ਅਤੇ ਹਿੰਮਤ ਨਾਲ ਇਕ ਗੁੰਝਲਦਾਰ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ।
ਡੀ.ਜੀ.ਪੀ ਅਰੋੜਾ ਵਲੋਂ ਕੇ.ਪੀ.ਐਸ ਗਿੱਲ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਆਈ.ਪੀ.ਐਸ. ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਵੀ ਦੁੱਖ ਦਾ ਇਜ਼ਹਾਰ
ਚੰਡੀਗੜ੍ਹ 26 ਮਈ (ਮਧੂਸਾਰ ਬਿਊਰੋ) ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਸੁਰੇਸ਼ ਅਰੋੜਾ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਕੇ.ਪੀ.ਐਸ ਗਿੱਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਨਵੀਂ ਦਿੱਲੀ ਵਿਖੇ ਚਲਾਣਾ ਕਰ ਗਏ।
ਆਪਣੇ ਸ਼ੋਕ ਸੰਦੇਸ਼ ਵਿਚ ਸ਼੍ਰੀ ਅਰੋੜਾ ਨੇ ਕਿਹਾ ਕਿ ਸ਼੍ਰੀ ਗਿੱਲ ਨੇ ਉਸ ਵੇਲੇ ਪੰਜਾਬ ਪੁਲਿਸ ਦੀ ਅੱਗੇ ਹੋ ਕੇ ਅਗਵਾਈ ਕੀਤੀ ਜਦੋਂ ਪੰਜਾਬ ਸਰਹੱਦ ਪਾਰੋਂ ਸ਼ਹਿ ਪ੍ਰਾਪਤ ਅੱਤਵਾਦ ਤੋਂ ਬੁਰੀ ਤਰਾਂ ਪ੍ਰਭਾਵਿਤ ਸੀ ਅਤੇ ਰਾਜ ਅੰਦਰੋਂ ਅੱਤਵਾਦੀ ਤਾਕਤਾਂ ਨੂੰ ਸਫਲਤਾ ਨਾਲ ਖਤਮ ਕੀਤਾ।
ਉਨ੍ਹਾਂ ਪੰਜਾਬ ਪੁਲਿਸ ਵੱਲੋਂ ਸ੍ਰੀਮਤੀ ਗਿੱਲ ਸਮੇਤ ਸ਼ੋਕਗ੍ਰਸਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ Îਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਨੂੰ ਇਹ ਦੁੱਖ ਸਹਿਣ ਕਰਨ ਦਾ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਪੰਜਾਬ ਆਈ.ਪੀ.ਐਸ. ਆਫ਼ੀਸਰਜ਼ ਐਸੋਸੀਏਸ਼ਨ ਨੇ ਵੀ ਸ੍ਰੀ ਗਿੱਲ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਪੁਸਿਲ ਦੇ ਸਭ ਤੋਂ ਵੱਧ ਸਨਮਾਨਯੋਗ ਅਤੇ ਸਤਿਕਾਰਿਤ ਆਗੂ ਸਨ। ਐਸੋਸੀਏਸ਼ਨ ਵੱਲੋਂ ਜਾਰੀ ਸ਼ੋਕ ਸੰਦੇਸ਼ ਵਿੱਚ ਬੁਲਾਰੇ ਨੇ ਕਿਹਾ ਕਿ ਸ੍ਰੀ ਗਿੱਲ ਨੇ ਅੱਤਵਾਦ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਪੰਜਾਬ ਵਿੱਚ ਮੋਹਰੀ ਹੋ ਕੇ ਲੜਾਈ ਲੜੀ। ਉਨਾਂ ਦੇ ਅਕਾਲ ਚਲਾਣੇ ਨਾਲ ਪੰਜਾਬ ਅਤੇ ਪੁਲਿਸ ਨੂੰ ਵੱਡਾ ਘਾਟਾ ਪਿਆ ਹੈ। ਬੁਲਾਰੇ ਨੇ ਕਿਹਾ ਕਿ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਉਨਾਂ ਨਾਲ ਕੰਮ ਕੀਤਾ ਹੈ ਜਿਸ ਕਰਕੇ ਉਹ ਸਦਾ ਯਾਦ ਰਹਿਣਗੇ ਅਤੇ ਸਮੂਹ ਪੁਲਿਸ ਅਧਿਕਾਰੀਆਂ ਲਈ ਸਦਾ ਪ੍ਰੇਰਣਾ ਸਰੋਤ ਰਹਿਣਗੇ। ਐਸੋਸੀਏਸ਼ਨ ਨੇ ਇਸ ਦੁਖਦਾਈ ਘੜੀ ਮੌਕੇ ਸ਼ੋਕਗ੍ਰਸਤ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ
ਬ੍ਰਹਮ ਮਹਿੰਦਰਾ ਵਲੋਂ ਸਾਬਕਾ ਡੀ.ਜੀ.ਪੀ. ਪੰਜਾਬ ਕੇ.ਪੀ.ਐਸ. ਗਿੱਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਮਈ (ਮਧੂਸਾਰ ਬਿਊਰੋ)
ਪੰਜਾਬ ਦੇ ਸਿਹਤ ਅਤੇ ਪਵਾਰ ਭਲਾਈ ਮੰਤਰੀ ਨੇ ਅੱਜ ਸਾਬਕਾ ਡੀ.ਜੀ.ਪੀ. ਪੰਜਾਬ ਕੇ.ਪੀ.ਐਸ. ਗਿੱਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਦੁੱਖੀ ਪਰਿਵਾਰ ਪ੍ਰਤੀ ਹਮਦਰਦੀ ਜਾਹਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸ. ਕੇ.ਪੀ.ਐਸ. ਗਿੱਲ ਅਨੁਸ਼ਾਸਤ ਅਧਿਕਾਰੀ ਸਨ ਜੋ ਦੋ ਵਾਰ ਪੰਜਾਬ ਦੇ ਡੀ.ਜੀ.ਪੀ ਵੀ ਰਹੇ।
ਸ੍ਰੀ ਬ੍ਰਹਮ ਮਹਿੰਦਰਾ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨ੍ਹਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮਨਣ ਦਾ ਬਲ ਬਖਸ਼ਣ।

ਰਾਣਾ ਗੁਰਜੀਤ ਸਿੰਘ ਵੱਲੋਂ ਕੇ.ਪੀ.ਐਸ ਗਿੱਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 26 ਮਈ (ਮਧੂਸਾਰ ਬਿਊਰੋ)
ਊਰਜਾ ਤੇ ਸਿੰਜਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਸੂਬੇ ਦੇ ਸਾਬਕਾ ਡੀ.ਜੀ.ਪੀ. ਕੰਵਰ ਪਾਲ ਸਿੰਘ ਗਿੱਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸ. ਗਿੱਲ ਨੂੰ ਹਮੇਸ਼ਾਂ ‘ਸੁਪਰ ਕੌਪ’ ਵਜੋਂ ਯਾਦ ਕੀਤਾ ਜਾਵੇਗਾ।
ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਦੇਸ਼ ਸ. ਕੇ.ਪੀ.ਐਸ. ਗਿੱਲ ਨੂੰ ਹਮੇਸ਼ਾਂ ਇੱਕ ਅਜਿਹੇ ਹੀਰੋ ਵਜੋਂ ਵੀ ਯਾਦ ਰੱਖੇਗਾ ਜਿਸ ਨੇ ਪੰਜਾਬ ਵਿੱਚੋਂ ਖਾੜਕੂਵਾਦ ਖਤਮ ਕਰਨ ਵਿੱਚ ਮੁੱਖ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਗਿੱਲ ਵੱਲੋਂ ਇੱਕ ਲੇਖਕ, ਸੰਪਾਦਕ, ਬੁਲਾਰੇ, ਅੱਤਵਾਦ-ਵਿਰੋਧੀ ਸਲਾਹਕਾਰ, ਇੰਸਟੀਚਿਊਟ ਫ਼ਾਰ ਕਨਫਲਿਕਟ ਮੈਨੇਜਮੈਂਟ ਦੇ ਮੁਖੀ ਅਤੇ ਭਾਰਤੀ ਹਾਕੀ ਫੈਡਰੇਸ਼ਨ ਦੇ ਮੁਖੀ ਵਜੋਂ ਪਾਏ ਗਏ ਯੋਗਦਾਨ ਨੇ ਹੋਰਨਾਂ ਲਈ ਉਦਾਹਰਨਾਂ ਪੇਸ਼ ਕੀਤੀਆਂ ਹਨ।
ਰਾਣਾ ਗੁਰਜੀਤ ਸਿੰਘ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

Leave a Reply

Your email address will not be published. Required fields are marked *