ਪੰਜਾਬ

ਖਾਲਸਾ ਕਾਲਜ ਪਬਲਿਕ ਸਕੂਲ ਦਾ ਸੀ. ਬੀ. ਐੱਸ. ਈ. 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਤਰਨਜੋਤ ਨੇ ਪ੍ਰਾਪਤ ਕੀਤੇ 95.8 ਫੀਸਦੀ ਅੰਕ
ਅੰਮ੍ਰਿਤਸਰ, 28 ਮਈ (ਸੋਨੁੰ ਨਰੂਲਾ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ‘ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ।

ਸਕੂਲ ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਜਿਨ੍ਹਾਂ ‘ਚ ਤਰਨਜੋਤ ਕੌਰ ਨੇ 95.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਭਰ ‘ਚ ਪਹਿਲਾ ਸਥਾਨ ਅਤੇ ਨੰਦਿਤਾ ਅਹੂਜਾ ਨੇ 94.4, ਸ਼ਰਨਜੀਤ ਕੌਰ ਨੇ 94.0 ਅਤੇ ਮਨਦੀਪ ਸਿੰਘ ਨੇ 93.2 ਪ੍ਰਤੀਸ਼ਤ ਨੰਬਰ ਹਾਸਲ ਕਰਕੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਮਨਦੀਪ ਸਿੰਘ ਨੇ ਉਕਤ ਇਮਤਿਹਾਨਾਂ ਤੋਂ ਇਲਾਵਾ ਜੇ. ਈ. ਈ. (ਮੇਨ) ਦੀ ਪ੍ਰੀਖਿਆ ‘ਚ 360 ਵਿੱਚੋਂ 285 ਨੰਬਰ ਹਾਸਲ ਕਰਕੇ ਜ਼ਿਲ੍ਹੇ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਕਾਰਜਕਾਰੀ ਪਿੰ੍ਰਸੀਪਲ ਅਤੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ‘ਤੇ ਵਧਾਈ ਅਤੇ ਕਿਹਾ ਕਿ ਉਕਤ ਉਨ੍ਹਾਂ ਦੀ ਅਗਵਾਈ ‘ਚ ਸਕੂਲ ਸਫ਼ਲਤਾਪੂਰਵਕ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ 95 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਦੀ ਪੂਰੀ ਫ਼ੀਸ ਅਤੇ 90 ਤੋਂ 95 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਦੀ ਅੱਧੀ ਫ਼ੀਸ ਮੁਆਫ਼ ਕੀਤੀ ਜਾਵੇਗੀ, ਉਹ ਵਿਦਿਆਰਥੀ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਚਾਹੇ ਕਿਸੇ ਵੀ ਵਿੱਦਿਅਕ ਅਦਾਰੇ ‘ਚ ਪੜ੍ਹਾਈ ਕਰੇ।
ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਹਾ ਕਿ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਨੂਰ ਕੌਰ ਨੇ 91.4 ਅਤੇ ਹਰਸ਼ਵੀਰ ਮੰਡ ਨੇ 90.4 ਅੰਕਾਂ ਨਾਲ ਕ੍ਰਮਵਾਰ 5ਵਾਂ ਅਤੇ 6ਵਾਂ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਕੂਲ ਦੇ ਕਾਮਰਸ ਗਰੁੱਪ ‘ਚ ਜਸਲੀਨ ਕੌਰ ਨੂੰ 90.8 ਅਤੇ ਬਨਪ੍ਰੀਤ ਕੌਰ ਨੂੰ 90.2 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ, ਜਿਸ ਨਾਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।

Leave a Reply

Your email address will not be published. Required fields are marked *