ਕਾਂਗਰਸ ਸਰਕਾਰ ਦੀ ਤਿੰਨ ਮਹੀÎਨਿਆਂ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਅਸੰਤੁਸ਼ਟ, ਬਾਦਲ ਸਰਕਾਰ ਨੂੰ ਯਾਦ ਕਰਨ ਲੱਗੇ : ਰਾਜੂ ਖੰਨਾ
ਅਮਲੋਹ, 29 ਮਈ (ਮਧੂਸਾਰ ਬਿਊਰੋ)
ਕਾਂਗਰਸ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜਾਰੀ ਤੋਂ ਸੂਬੇ ਦੇ ਲੋਕ ਬੁਰੀ ਤਰ੍ਹਾਂ ਅਸੰਤੁਸ਼ਟ ਹਨ ਕਿਉਂਕਿ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤ੍ਹਾ ਵਿਚ ਆਈ ਕਾਂਗਰਸ ਸਰਕਾਰ ਵੱਲੋਂ ਅਜੇ ਤੱਕ ਇੱਕ ਵੀ ਵਾਅਦੇ ਨੂੰ ਅਸਲੀ ਜਾਮਾ ਨਹੀਂ ਪਹਿਨਾਇਆ ਗਿਆ, ਜਿਸ ਕਾਰਨ ਸੂਬੇ ਦੇ ਲੋਕ ਮੁੜ ਬਾਦਲ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ।
ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਟਿੱਬੀ ਵਿਖੇ ਯੂਥ ਆਗੂ ਬਲਵੀਰ ਸਿੰਘ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿਚ ਸ਼ਾਮਿਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਇਹ ਪਹਿਲੀ ਸੂਬੇ ਦੀ ਕਾਂਗਰਸ ਸਰਕਾਰ ਹੈ ਜਿਸ ਤੋਂ ਪੰਜਾਬ ਦੇ ਲੋਕਾਂ ਦਾ ਬਹੁਤ ਜਲਦੀ ਮੋਹ ਭੰਗ ਹੋਇਆ ਹੈ ਕਿਉਂਕਿ ਅੱਜ ਤੁਸੀਂ ਜਿਸ ਵੀ ਵਾਰਡ ਜਾਂ ਪਿੰਡ ਵਿਚ ਜਾਓ ਉਥੇ ਇਹੀ ਚਰਚਾ ਹੈ ਕਿ ਕਾਂਗਰਸ ਸਰਕਾਰ ਕਦੋਂ ਕਿਸਾਨਾਂ ਦਾ ਕਰਜ਼ਾ ਮਾਫ ਕਰੇਗੀ, ਘਰ ਘਰ ਨੌਕਰੀ ਕਦੋਂ ਮਿਲੇਗੀ, ਸਮਾਰਟ ਫੋਨ ਕਦੋਂ ਮਿਲਣਗੇ ਅਤੇ ਵਿਕਾਸ ਲਈ ਆਈਆਂ ਗਰਾਂਟਾਂ ਦਾ ਵਾਪਿਸ ਹੋਣਾ ਵੀ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਇਕ ਵਾਰ ਤਾਂ ਸੱਤ੍ਹਾ ਹਾਸਿਲ ਕੀਤੀ ਜਾ ਸਕਦੀ ਹੈ ਪਰ ਵਾਰ ਵਾਰ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ ਕਿਉਂਕਿ ਅੱਤ ਦੀ ਗਰਮੀ ਵਿਚ ਜਿਥੇ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਹਨ ਉਥੇ ਬਿਜਲੀ ਦੀਆਂ ਯੁਨਿਟਾਂ ਵਿਚ ਵੀ ਭਾਰੀ ਵਾਧਾ ਕੀਤਾ ਗਿਆ ਹੈ ਜਿਸ ਕਾਰਨ ਪੰਜਾਬ ਦੇ ਲੋਕ ਤਰਾਹ ਤਰਾਹ ਕਰ ਰਹੇ ਹਨ ਜਦੋਂ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਸਦਕਾ ਪੰਜਾਬ ਅੰਦਰ ਸਰਪਲਸ ਬਿਜਲੀ ਹੋਣ ਤੇ 24 ਘੰਟੇ ਹਰ ਵਰਗ ਨੂੰ ਸਪਲਾਈ ਦਿੱਤੀ ਜਾਂਦੀ ਸੀ। ਇਸ ਮੌਕੇ ਤੇ ਬਲਵੀਰ ਸਿੰਘ ਤੇ ਸਰਪੰਚ ਜਗਤਾਰ ਸਿੰਘ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਜੱਥੇਦਾਰ ਕਾਹਨ ਸਿੰਘ ਝੰਬਾਲਾ, ਜਗਦੀਸ਼ ਸਿੰਘ ਰਾਣਾ, ਬਲਵੀਰ ਸਿੰਘ ਪੰਚ, ਨਿਰਮਲ ਸਿੰਘ, ਕੇਵਲ ਸਿੰਘ, ਹੈਪੀ ਟਿੱਬੀ, ਮਨਪ੍ਰੀਤ ਸਿੰਘ, ਬਾਬਰ ਸਿੰਘ, ਅਮਨ ਲਾਡਪੁਰ, ਜੱਗਾ ਸਿੰਘ ਸਾਬਕਾ ਸਰਪੰਚ, ਹੰਸ ਰਾਜ, ਸਾਹਿਬਪ੍ਰੀਤ ਸਿੰਘ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਵਿਸ਼ੇਸ਼ ਤੌਰ ਤੇ ਹਾਜਰ ਸਨ।

