ਪੰਜਾਬ

ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ

ਪਰਕਾਸ਼ ਸਿੰਘ ਬਾਦਲ ਪਹਿਲਾਂ ਦੀ ਤਰਾਂ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ। ਚਾਰ ਨਵੇਂ ਨਾਮ ਵੀ ਸ਼ਾਮਲ ਕੀਤੇ ਗਏ।
ਨਵੀਂ ਬਣੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ 3 ਜੂਨ ਨੂੰ ਜਲੰਧਰ ਵਿਖੇ ਹੋਵੇਗੀ।
ਚੰਡੀਗੜ• 30 ਮਈ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦੇ ਹੋਏ ਅੱਜ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੀ ਗਈ ਕੋਰ ਕਮੇਟੀ ਵਿੱਚ ਪਹਿਲਾਂ ਤੋਂ ਮੌਜੂਦ ਸਾਰੇ ਮੈਂਬਰਾਂ ਸਮੇਤ ਚਾਰ ਨਵੇਂ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਪਾਰਟੀ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਪਹਿਲਾਂ ਦੀ ਤਰਾਂ ਹੀ ਪਾਰਟੀ ਦੀ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ।

ਇਸ ਕਮੇਟੀ ਵਿੱਚ ਜਿਹਨਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਸੁਖਦੇਵ ਸਿੰਘ ਢੀਂਡਸਾ, ਸ. ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਬਲਵਿੰਦਰ ਸਿੰਘ ਭੂੰਦੜ, ਸ. ਚਰਨਜੀਤ ਸਿੰਘ ਅਟਵਾਲ, ਸ. ਨਿਰਮਲ ਸਿੰਘ ਕਾਹਲੋਂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਸੁੱਚਾ ਸਿੰਘ ਲੰਗਾਹ, ਜਥੇਦਾਰ ਅਜੀਤ ਸਿੰਘ ਕੋਹਾੜ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸ. ਸੇਵਾ ਸਿੰਘ ਸੇਖਵਾਂ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸ. ਗੁਲਜਾਰ ਸਿੰਘ ਰਾਣੀਕੇ, ਸ. ਹਰੀ ਸਿੰਘ ਜੀਰਾ, ਸ. ਅਵਤਾਰ ਸਿੰਘ ਹਿੱਤ, ਸ. ਬਿਕਰਮ ਸਿੰਘ ਮਜੀਠੀਆ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਸੁਰਜੀਤ ਸਿੰਘ ਰੱਖੜਾ ਅਤੇ ਸ. ਬਲਦੇਵ ਸਿੰਘ ਮਾਨ ਦੇ ਨਾਮ ਸ਼ਾਮਲ ਹਨ।
ਨਵੀਂ ਬਣੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ 3 ਜੁਨ ਨੂੰ ਜਲੰਧਰ ਵਿਖੇ ਬਾਅਦ ਦੂਪਿਹਰ 3 ਵਜੇ ਹੋਵੇਗੀ। ਜਿਸ ਵਿੱਚ ਮੌਜੁਦਾ ਰਾਜਨੀਤਕ ਸਥਿਤੀ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Leave a Reply

Your email address will not be published. Required fields are marked *