ਵਿਜੀਲੈਂਸ ਵਲੋਂ ਇੰਮਪਰੂਵਮੈਂਟ ਟਰਸਟ ‘ਵਚ ਤਾਇਨਾਤ ਜੂਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਚੰਡੀਗਡ੍ਹ, 30 ਮਈ (ਮਧੂਸਾਰ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਇੰਪਰੂਵਮੈਂਟ ਟਰਸਟ ਵਿਚ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਕੁਮਾਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਜੂਨੀਅਰ ਸਹਾਇਕ ਸੰਦੀਪ ਕੁਮਾਰ ਨੂੰ ਜਗਤਾਰ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਗੋਰਾਵਾਰ ਤਹਿਸੀਲ ਫਿਲੌਰ ਜਿਲਾ ਜਲੰਧਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਿਚ ਤਾਇਨਾਤ ਇੰਸਪੈਕਟਰ ਦਲਬੀਰ ਸਿੰਘ ਵਲੋਂ ਰੰਗੇ ਹੱਕੀ ਕਾਬੂ ਕੀਤਾ ਗਿਆ ਹੈ। ਜਗਤਾਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਹੈ ਕਿ ਉਸ ਦੀ ਪਿਤਾ ਦੀ ਵਸੀਅਤ ਨੰੂੰ ਉਸ ਦੇ ਨਾਮ ‘ਤੇ ਤਬਦੀਲ ਕਰਨ ਦੇ ਇਵਜ ਵਿਚ ਸੰਦੀਪ ਕੁਮਾਰ ਵਲੋਂ 15000 ਰੁਪਏ ਦੀ ਮੰਗ ਕੀਤੀ ਗਈ ਹੈ ਜੋ ਕਿ 10000 ਰੁਪਏ ਵਿਚ ਕੰਮ ਕਰਨ ਵਿਚ ਰਾਜੀ ਹੋ ਗਿਆ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਸੰਦੀਪ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

