ਪਟਿਆਲਾ ਪਾਵਰਕਾਮ ਪੈਨਸ਼ਨਰਜ਼ ਵੱਲੋਂ ਕੀਤੀ ਗਈ ਵਿਸ਼ਾਲ ਕਨਵੈਨਸ਼ਨ
ਪਟਿਆਲਾ 1 ਜੂਨ (ਪਟਵਾਰੀ/ਮਧੂਸਾਰ ਬਿਊਰੋ) ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਸਟੇਟ ਕਮੇਟੀ) ਦੇ ਫੈਸਲੇ ਮੁਤਾਬਿਕ ਪਟਿਆਲਾ ਸਰਕਲ ਅਤੇ ਹੈਡ ਆਫਿਸ ਯੂਨਿਟ ਦੇ ਪੈਨਸ਼ਨਰਜ਼ ਵੱਲੋਂ ਜਸਮੇਲ ਸਿੰਘ ਢੀਂਡਸਾ ਅਤੇ ਸੰਤੋਖ ਸਿੰਘ ਬੋਪਾਰਾਏ ਸਰਕਲ ਪ੍ਰਧਾਨਾਂ ਦੀ ਅਗਵਾਈ ਵਿੱਚ ਪ੍ਰਭਾਤ ਪ੍ਰਵਾਨਾ ਭਵਨ, ਬਾਰਾਂਦਰੀ ਪਟਿਆਲਾ ਵਿਖੇ ਵਿਸ਼ਾਲ ਕਨਵੈਨਸ਼ਨ ਕੀਤੀ ਗਈ।
ਇਹ ਪ੍ਰਗਟਾਵਾ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਵੱਲੋਂ ਪ੍ਰੈਸ ਰਲੀਜ ਵਿੱਚ ਕੀਤਾ ਗਿਆ। ਇਸ ਕਨਵੈਨਸ਼ਨ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਤੋਂ ਵੱਡੀ ਗਿਣਤੀ ਵਿੱਚ ਬਿਜਲੀ ਬੋਰਡ/ਪਾਵਰ ਕਾਰਪੋਰੇਸ਼ਨ ਦੇ ਸੇਵਾ ਮੁਕਤ ਕਾਮਿਆਂ ਨੇ ਹਿੱਸਾ ਲਿਆ। ਇਸ ਕਨਵੈਨਸ਼ਨ ਵਿੱਚ ਜੱਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਅਵਿਨਾਸ਼ ਚੰਦਰ ਸ਼ਰਮਾ, ਡੀ.ਐਸ.ਭੱਠਲ ਜਨਰਲ ਸਕੱਤਰ ਅਤੇ ਸਲਾਹਕਾਰ ਸ੍ਰੀ ਚੇਤ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਜਿਲਾ ਕਾਂਗਰਸ ਪ੍ਰਧਾਨ ਦਿਹਾਤੀ ਪਟਿਆਲਾ ਅਤੇ ਐਮ.ਐਲ.ਏ. ਰਾਜਪੁਰਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਨਵੈਨਸ਼ਨ ਵਿੱਚ ਸੰਬੋਧਨ ਕਰਦੇ ਹੋਏ ਸ਼ਾਮਲ ਪਾਵਰਕਾਮ ਦੇ ਪੈਨਸ਼ਨਰਜ਼ ਨੂੰ ਵਿਸ਼ਵਾਸ਼ ਦਿਵਾਇਆ ਕਿ ਤੁਹਾਡੀਆਂ ਮੰਗਾਂ ਦੇ ਸਬੰਧ ਵਿੱਚ ਤੁਹਾਡਾ ਮੰਗ ਪੱਤਰ ਬਿਜਲੀ ਮੰਤਰੀ ਨੂੰ ਸਿਫਾਰਸ਼ ਕਰਕੇ ਭੇਜਿਆ ਜਾਵੇਗਾ। ਪਾਵਰਕਾਮ ਪੈਨਸ਼ਨਰਜ਼ ਦੀਆਂ ਮੰਗਾਂ ਜਿਨ੍ਹਾਂ ਵਿੱਚ ਬਿਜਲੀ ਕਨਸ਼ੈਸ਼ਨ, ਕੈਸ਼ ਲੈਸ ਸਕੀਮ ਮੁੜ ਚਾਲੂ ਕਰਨਾ, ਮਹਿੰਗਾਹੀ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਦੇਣ ਅਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਆਦਿ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਮੰਗਾਂ ਸਬੰਧੀ ਐਮ.ਐਲ.ਏ. ਸਾਹਿਬ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਮੁੱਖ ਮਹਿਮਾਨ ਵਜੋਂ ਮੰਗਾਂ ਤੇ ਪੰਜਾਬ ਸਰਕਾਰ/ਪਾਵਰ ਕਾਰਪੋਰੇਸ਼ਨ ਵਲੋਂ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਕਨਵੈਨਸ਼ਨ ਵਿੱਚ ਸਰਵ ਸ੍ਰੀ ਰਾਜਿੰਦਰ ਸਿੰਘ ਰਾਜਪੁਰਾ, ਹਰਬੰਸ ਸਿੰਘ ਰੰਧਾਵਾ, ਬੀਬੀ ਹਰਸ਼ਨਜੀਤ ਕੌਰ, ਗੁਰਮੀਤ ਸਿੰਘ, ਜਸਪਾਲ ਸਿੰਘ ਰਾਜਪੁਰਾ, ਸੁਰਜਨ ਸਿੰਘ, ਨਰਾਇਣ ਦਾਸ ਸਮਾਣਾ, ਮਦਨ ਲਾਲ, ਸ਼ੇਰ ਸਿੰਘ ਨਾਭਾ, ਅਤਰ ਸਿੰਘ, ਓਮ ਪ੍ਰਕਾਸ਼, ਕਿਸ਼ਨ ਲਾਲ, ਪ੍ਰਿਤਪਾਲ ਸਿੰਘ, ਮਹਿੰਦਰ ਸਿੰਘ ਮਲਹੋਤਰਾ, ਅਮਰਜੀਤ ਸਿੰਘ, ਬਸੀਰ ਸਹਾਇ, ਅਮਰਿੰਦਰ ਸਿੰਘ, ਨਰਿੰਦਰ ਕੁਮਾਰ ਸ਼ਰਮਾ, ਸੁਰਿੰਦਰ ਕੰਬੋਜ, ਬਲਜੀਤ ਸਿੰਘ ਸ਼ੇਰਗਿੱਲ, ਸੁਰਜੀਤ ਪਾਲ, ਦਰਸ਼ਨ ਮਸੀਹ, ਮੁਖਤਿਆਰ ਸਿੰਘ, ਗੱਜਣ ਸਿੰਘ ਅਤੇ ਸੋਹਨ ਲਾਲ ਗਰਗ ਆਦਿ ਵੀ ਹਾਜ਼ਰ ਸਨ।

