ਪਟਿਆਲਾ

ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਵਿੱਚ ਮੋਹਰੀ ਬਨਾਉਣ ਲਈ ਸਾਰੇ ਵਿਭਾਗ ਇੱਕਜੁੱਟ ਹੋ ਕੇ ਕੰਮ ਕਰਨ-ਜਸਪਾਲ ਸਿੰਘ ਕਲਿਆਣ

ਹਸਪਤਾਲਾਂ ਵਿੱਚ ਮਿਲਦੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ
ਪਟਿਆਲਾ, 2 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ: ਜਸਪਾਲ ਸਿੰਘ ਕਲਿਆਣ ਵੱਲੋਂ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਸਿਹਤ ਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਪੜਚੋਲ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਜਸਪਾਲ ਸਿੰਘ ਕਲਿਆਣ ਨੇ ਕਿਹਾ ਕਿ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਵਿੱਚ ਮੋਹਰੀ ਬਣਾਉਣ ਲਈ ਸਾਰੇ ਵਿਭਾਗ ਇੱਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਮਿਲਦੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਮਲੇਰੀਆ ਡੇਂਗੂ ਦੀ ਰੋਕਥਾਮ ਸਬੰਧੀ ਸਮੂਹ ਵਿਭਾਗ ਸ਼ੁੱਕਰਵਾਰ ਨੂੰ ਡਰਾਈ ਡੇਅ ਮਨ੍ਹਾਂ ਕੇ ਦਫਤਰਾਂ ਵਿੱਚ ਲੱਗੇ ਕੂਲਰਾਂ ਅਤੇ ਫਰਿੱਜਾਂ ਦੀਆਂ ਬੈਕ ਟਰੇਆਂ ਚੈੱਕ ਕਰਨ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਕਿਸੇ ਵੀ ਵਿਭਾਗ, ਘਰਾਂ ਜਾਂ ਦੁਕਾਨਾਂ ਵਿੱਚ ਪਾਣੀ ਦੇ ਕੰਨਟੇਨਰਾਂ ਵਿੱਚ ਮੱਛਰ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਿਸ਼ਨ ਅਧੀਨ ਅਰਬਨ ਪੀ.ਐਚ.ਸੀ ਬਾਬਾ ਜੀਵਣ ਸਿੰਘ ਬਸਤੀ ਅਤੇ ਸਿਕਲੀਗਰ ਬਸਤੀ ਜੋ ਕਿ ਨਵੀਆਂ ਬਣਨੀਆਂ ਹਨ ਅਤੇ ਨਿਊ ਯਾਦਵਿੰਦਰਾ ਕਲੋਨੀ ਲਈ ਨਵੀਂ ਜਗ੍ਹਾਂ ਉਪਲਬਧ ਕਰਵਾਉਣ ਲਈ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਹ ਪੀ.ਐਚ.ਸੀਜ਼ ਜਲਦੀ ਚਾਲੂ ਕੀਤੀਆਂ ਜਾਣਗੀਆਂ।
ਇਸ ਮੌਕੇ ਉਹਨਾਂ ਵੱਖ-ਵੱਖ ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਆਪਣੇ ਏਰੀਏ ਵਿੱਚ ਕੰਮ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਸਬੰਧੀ ਭਰੋਸਾ ਦਿੱਤਾ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਸਾਲ 2016-17 ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਤਹਿਤ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਸਮੂਹ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਚੇਅਰਮੈਨ ਪੰਚਾਇਤ ਸੰਮਤੀ ਸ: ਬਲਵਿੰਦਰ ਸਿੰਘ ਬਰਸਟ, ਸ: ਚਰਨਜੋਤ ਸਿੰਘ ਉੱਪ ਮੁੱਖ ਕਾਰਜਕਾਰੀ ਅਫਸਰ, ਬਲਾਕ ਸੰਮਤੀਆਂ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *