ਪੰਜਾਬਪਟਿਆਲਾ

’84 ਦੇ ਹਮਲੇ ‘ਚ ਸਿੱਖ ਪੰਥ ਦੇ ਹੋਏ ਨੁਕਸਾਨ ਦੇ ਰੋਸ ਵਜੋਂ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ

ਅਕਾਲੀ ਦਲ ਸੁਤੰਤਰ, ਸਿੱਖ ਜਥੇਬੰਦੀਆਂ ਤੇ ਸੰਤ ਸੰਪਰਦਾਵਾਂ ਨੇ ਮੰਗ ਪੱਤਰ ਸੌਂਪਿਆ
ਪਟਿਆਲਾ 5 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਸਾਕਾ ਨੀਲਾ ਤਾਰਾ ’84 ਦੇ ਹਮਲੇ ‘ਚ ਸਿੱਖ ਪੰਥ ਦੇ ਹੋਏ ਨੁਕਸਾਨ ਦੇ ਰੋਸ ਵਜੋਂ ਅਕਾਲੀ ਦਲ ਸੁਤੰਤਰ ਵੱਲੋਂ ਗੁਰਦੁਆਰਾ ਦੁਖਨਿਵਾਰਨ ਸਾਹਿਬ ਤੋਂ ਮਿੰਨੀ ਸਕੱਤਰੇਤ ਤੱਕ ਸ਼ਾਂਤਮਈ ਢੰਗ ਰੋਸ ਮਾਰਚ ਕੀਤਾ ਗਿਆ। ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ‘ਚ ਸਿੱਖ ਜਥੇਬੰਦੀਆਂ ਅਤੇ ਸੰਤ ਸੰਪਰਦਾਵਾਂ ਨੇ ਰੋਸ ਮਾਰਚ ਕੱਢੇ ਕੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭੇਜਿਆ ਗਿਆ।

ਰੋਸ ਮਾਰਚ ਦੌਰਾਨ ਅਕਾਲੀ ਦਲ ਸੁਤਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸੌਹਲੀ ਨੇ ਕਿਹਾ ਕਿ ਸਾਕਾ ਨੀਲਾ ਤਾਰਾ ਹਮਲੇ ਦੌਰਾਨ ਸਿੱਖ ਪੰਥ ਦੇ ਬਹੁਤ ਵੱਡਾ ਨੁਕਸਾਨ ਹੋਇਆ, ਜਿਸ ਦੀ ਭਰਪਾਈ ਅੱਜ ਤੱਕ ਨਹੀਂ ਹੋ ਸਕੀ। ਉਨ੍ਹਾਂ ਮੰਗ ਕਰਦਿਆਂ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਤੋਸ਼ੇਖਾਨੇ ਤੋਂ ਜ਼ਬਤ ਕੀਤਾ ਸਿੱਖ ਪੰਥ ਦਾ ਇਤਿਹਾਸਕ ਕੀਮਤੀ ਸਮਾਨ ਸਿੱਖ ਕੌਮ ਨੂੰ ਵਾਪਸ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹ ‘ਚ ਸਜ਼ਾ ਪੂਰੀ ਕਰ ਚੁੱਕੇ ਅਤੇ ਝੂਠੇ ਕੇਸਾਂ ਵਿਚ ਫਸਾਏ ਜੇਲ੍ਹਾਂ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੇ ਮੁੜ-ਵਸਬੇ ਦਾ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸੂਬੇ ‘ਚ ਅਜੇ ਵੀ ਸ੍ਰੀ ਗੰ੍ਰਥ ਸਾਹਿਬ ਦੀ ਬੇਅਦਬੀ ਦਾ ਰੁਕਣ ਦਾ ਨਹੀਂ ਲੈ ਰਹੀ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗ੍ਰੰਥ ਸਾਹਿਬ ਨਾਲ ਸਬੰਧਤ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਸਜ਼ਾ ਦਿੱਤਾ ਜਾਵੇ ਅਤੇ ਸੰਵਿਧਾਨ ਵਿਚ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਕੌਮਾਤਰੀ ਪੱਧਰ ‘ਤੇ ਸਿੱਖ ਕੌਮ ਦੇ ਪਹਿਚਾਣ, ਚਿੰਨ੍ਹ ਦਸਤਾਰ ਅਤੇ ਕਿਰਪਾਨ ਨੂੰ ਮਾਨਤਾ ਦਿੱਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਛੱਤਰ ਸਿੰਘ, ਸੋਹਨਜੀਤ ਕੌਰ, ਪ੍ਰੀਤਮ ਸਿੰਘ, ਮੁਖਤਿਆਰ ਸਿੰਘ, ਦਾਨਾ ਸਿੰਘ, ਚਰਨਜਤ ਸਿੰਘ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਜਸਵਿੰਦਰ ਸਿੰਘ ਝੰਡੀ, ਹੈਪੀ ਸਿੰਘ, ਬਾਬਾ ਮਨਜੀਤ ਸਿੰਘ ਬਹੁੜਪੁਰ, ਬਾਬਾ ਮੇਜਰ ਸਿੰਘ, ਬਾਬਾ ਬੂਟਾ ਸਿੰ, ਗੁਲਜ਼ਾਰ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *