ਪੰਜਾਬ ਸਰਕਾਰ ਵੱਲੋਂ 2016 ਬੈਚ ਦੇ 45 ਪੀ.ਸੀ.ਐਸ ਅਧਿਕਾਰੀਆਂ ਦੀ ਨਿਯੁਕਤੀ
ਚੰਡੀਗੜ੍ਹ, 5 ਜੂਨ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਨੇ 2016 ਬੈਚ ਦੇ 45 ਪੀ.ਸੀ.ਐਸ. ਅਧਿਕਾਰੀਆਂ ਨੂੰ ਨਵੀਂ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ ਜੋ ਕਿ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੈ ਇੰਦਰ ਸਿੰਘ ਨੂੰ ਕਾਰਜਕਾਰੀ ਮੈਜਿਸਟ੍ਰੇਟ, ਜਲੰਧਰ, ਹਿਮਾਂਸ਼ੁ ਗੁਪਤਾ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਬਰਨਾਲਾ, ਗੁਰਸਿਮਰਨ ਸਿੰਘ ਢਿਲੋਂ ਨੂੰ ਸਹਾਇਕ ਕਮਿਸ਼ਨਰ (ਜਨਰਲ), ਬਰਨਾਲਾ, ਜਗਦੀਪ ਸਹਗਲ ਨੂੰ ਸਹਾਇਕ ਕਮਿਸ਼ਨਰ (ਜਨਰਲ), ਫਾਜ਼ਿਲਕਾ, ਅਲਕਾ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਅੰਮ੍ਰਿਤਸਰ, ਹਰਕੀਰਤ ਕੌਰ ਚਾਨੇ ਨੂੰ ਕਾਰਜਕਾਰੀ ਮੈਜਿਸਟ੍ਰੇਟ, ਸੰਗਰੂਰ, ਪੂਨਮ ਪ੍ਰੀਤ ਕੌਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਲੁਧਿਆਣਾ, ਅਮਿਤ ਗੁਪਤਾ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਗੁਰਦਾਸਪੁਰ, ਵਿਨੀਤ ਕੁਮਾਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਬਠਿੰਡਾ, ਪਲਿਕਾ ਅਰੋੜਾ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਐਸ ਏ ਐਸ ਨਗਰ, ਮਨਕੰਵਲ ਸਿੰਘ ਚਾਹਲ ਨੂੰ ਸਹਾਇਕ ਕਮਿਸ਼ਨਰ (ਜਨਰਲ), ਬਰਨਾਲਾ, ਅੰਕੁਰ ਮਹਿੰਦਰੂ ਨੂੰ ਸਹਾਇਕ ਕਮਿਸ਼ਨਰ (ਜਨਰਲ), ਜਲੰਧਰ, ਸਵਾਤੀ ਕੁੰਦਨ ਨੂੰ ਕਾਰਜਕਾਰੀ ਮੈਜਿਸਟ੍ਰੇਟ, ਲੁਧਿਆਣਾ, ਵਿਕਾਸ ਹੀਰਾ ਨੂੰ ਸਹਾਇਕ ਕਮਿਸ਼ਨਰ (ਜਨਰਲ), ਅੰਮ੍ਰਿਤਸਰ, ਦੀਪਜੋਤ ਕੌਰ ਨੂੰ ਸਹਾਇਕ ਕਮਿਸ਼ਨਰ (ਜਨਰਲ), ਸੰਗਰੂਰ, ਸੁਮਿਤ ਮੁਧ ਨੂੰ ਸਹਾਇਕ ਕਮਿਸ਼ਨਰ (ਜਨਰਲ), ਕਪੁਰਥਲਾ, ਹਰਪ੍ਰੀਤ ਸਿੰਘ ਅਟਵਾਲ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਮੋਗਾ, ਦੀਪਕ ਭਾਟੀਆ ਨੂੰ ਸਹਾਇਕ ਕਮਿਸ਼ਨਰ (ਜਨਰਲ), ਰੂਪਨਗਰ ਅਤੇ ਅਨਾਮਜੋਤ ਕੌਰ ਨੂੰ ਸਹਾਇਕ ਕਮਿਸ਼ਨਰ (ਜਨਰਲ), ਸ਼ਹੀਦ ਭਗਤ ਸਿੰਘ ਨਗਰ ਲਾਇਆ ਗਿਆ ਹੈ।
ਇਸੇ ਤਰ੍ਹਾਂ ਵੀਰਪਾਲ ਕੌਰ ਨੂੰ ਸਹਾਇਕ ਕਮਿਸ਼ਨਰ (ਜਨਰਲ), ਬਠਿੰਡਾ, ਗੋਪਾਲ ਸਿੰਘ ਨੂੰ ਸਹਾਇਕ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ, ਪਰੇਸ਼ ਗਾਰਗੀ ਨੂੰ ਉੱਪ ਸਕੱਤਰ / ਮੁੱਖ ਮੰਤਰੀ ਦਫਤਰ, ਰੂਪ ਸਿੰਘ ਨੂੰ ਸਹਾਇਕ ਕਮਿਸ਼ਨਰ (ਜਨਰਲ), ਫਤਿਹਗੜ੍ਹ ਸਾਹਿਬ, ਵਿਨੋਦ ਕੁਮਾਰ ਬਾਂਸਲ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਫਾਜ਼ਿਲਕਾ, ਰਾਜੇਸ਼ ਅਰੋੜਾ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਤਰਨ ਤਾਰਨ, ਓਮ ਪ੍ਰਕਾਸ਼ ਨੂੰ ਸਹਾਇਕ ਕਮਿਸ਼ਨਰ (ਜਨਰਲ), ਮਾਨਸਾ ਅਤੇ ਵਾਧੂ ਚਾਰਜ ਐਸਡੀਐਮ ਬੁਢਲਾਡਾ, ਅਸ਼ੋਕ ਕੁਮਾਰ ਨੂੰ ਸਹਾਇਕ ਕਮਿਸ਼ਨਰ (ਜਨਰਲ), ਪਠਾਨਕੋਟ, ਮਨਜੀਤ ਕੌਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸੰਗਰੂਰ, ਜਗਦੀਸ਼ ਸਿੰਘ ਜੌਹਲ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਫਰੀਦਕੋਟ, ਦੀਪਕ ਰੁਹੇਲਾ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਮਾਨਸਾ, ਰਣਜੀਤ ਸਿੰਘ ਨੂੰ ਸਹਾਇਕ ਕਮਿਸ਼ਨਰ (ਜਨਰਲ), ਫਿਰੋਜ਼ਪੁਰ, ਸਰਬਜੀਤ ਕੌਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਐਸਬੀਐਸ ਨਗਰ, ਹਰਬੰਸ ਸਿੰਘ ਨੂੰ ਉੱਪ ਸਕੱਤਰ, ਪ੍ਰਸੋਨਲ ਅਤੇ ਵਾਧੂ ਚਾਰਜ ਉੱਪ ਸਕੱਤਰ ਮਾਲ ਅਤੇ ਪਰਮਜੀਤ ਸਿੰਘ-3 ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਰੂਪਨਗਰ ਲਾਇਆ ਗਿਆ ਹੈ।
ਸੁਰਿੰਦਰ ਕੌਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਪਟਿਆਲਾ, ਰਵਿੰਦਰ ਸਿੰਘ ਅਰੋੜਾ ਨੂੰ ਮੈਜਿਸਟ੍ਰੇਟ,ਅੰਮ੍ਰਿਤਸਰ, ਪ੍ਰਿਥੀ ਸਿੰਘ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਕਪੂਰਥਲਾ, ਗੁਰਵਿੰਦਰ ਸਿੰਘ ਜੌਹਲ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਪਠਾਨਕੋਟ, ਜਸਬੀਰ ਸਿੰਘ-3 ਨੂੰ ਸਹਾਇਕ ਕਮਿਸ਼ਨਰ (ਜਨਰਲ), ਐਸਏਐਸ ਨਗਰ, ਰਾਜ ਕੁਮਾਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਫਤਹਿਗੜ੍ਹ ਸਾਹਿਬ, ਹਰਬੰਸ ਸਿੰਘ ਨੂੰ ਸਹਾਇਕ ਕਮਿਸ਼ਨਰ (ਜਨਰਲ), ਫਰੀਦਕੋਟ, ਅਮਰਿੰਦਰ ਸਿੰਘ ਮੱਲ੍ਹੀ ਨੂੰ ਸਹਾਇਕ ਕਮਿਸ਼ਨਰ (ਜਨਰਲ), ਲੁਧਿਆਣਾ, ਸੂਬਾ ਸਿੰਘ ਨੂੰ ਸਹਾਇਕ ਕਮਿਸ਼ਨਰ (ਜਨਰਲ), ਪਟਿਆਲਾ ਅਤੇ ਰਮਨ ਕੁਮਾਰ ਕੋਚਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀ ਮੁਕਤਸਰ ਸਾਹਿਬ ਲਗਾਇਆ ਗਿਆ ਹੈ।
