ਪਟਿਆਲਾ

ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ 1 ਜੁਲਾਈ ਤੋਂ 31 ਜੁਲਾਈ ਤੱਕ-ਕੁਮਾਰ ਅਮਿਤ

ਪਟਿਆਲਾ, 6 ਜੂਨ (ਮਧੂਸਾਰ ਬਿਊਰੋ) ਚੋਣ ਕਮਿਸ਼ਨ ਵੱਲੋਂ ਵੋਟਾਂ ਬਣਾਉਣ ਤੋਂ ਵਾਂਝੇ ਰਹਿ ਗਏ 18 ਤੋਂ 21 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ 1 ਜੁਲਾਈ ਤੋਂ 31 ਜੁਲਾਈ ਤੱਕ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਦੌਰਾਨ ਜਿਥੇ ਨਵੀਂਆਂ ਵੋਟਾਂ ਬਣਾਈਆਂ ਜਾਣਗੀਆਂ ਉਥੇ ਹੀ ਮਰ ਚੁੱਕੇ ਵੋਟਰਾਂ ਦੀਆਂ ਵੋਟਾਂ ਵੋਟਰ ਸੂਚੀਆਂ ਵਿਚੋਂ ਕੱਟੀਆਂ ਜਾਣਗੀਆਂ।

ਮਿੰਨੀ ਸਕੱਤਰੇਤ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾਣਨ ਲਈ ਸਹਾਇਕ ਰਿਟਰਨਿੰਗ ਅਧਿਕਾਰੀ ਨੂੰ ਸਬ ਡਵੀਜ਼ਨ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਜਦਕਿ ਬੂਥ ਲੈਵਲ ਅਫ਼ਸਰ ਨੂੰ ਸਬੰਧਤ ਪਿੰਡ ਜਾ ਵਾਰਡ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਕੁਲ 14 ਲੱਖ 4 ਹਜਾਰ 316 ਵੋਟਰ ਹਨ ਜਿਹਨਾਂ ਵਿਚੋਂ 7 ਲੱਖ 41 ਹਜਾਰ 39 ਮਰਦ ਤੇ 6 ਲੱਖ 63 ਹਜਾਰ 226 ਔਰਤ ਵੋਟਰ ਹਨ । ਇਸ ਤੋਂ ਇਲਾਵਾ 51 ਹੋਰ ਵੋਟਰ ਹਨ। ਉਹਨਾਂ ਦੱਸਿਆ ਕਿ ਵੋਟਾਂ ਬਣਾਉਣ ਦੀ ਇਸ ਵਿਸ਼ੇਸ਼ ਮੁਹਿੰਮ ਦੌਰਾਨ 9 ਤੇ 23 ਜੁਲਾਈ ਨੂੰ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਜਿਸ ਤਹਿਤ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੀ ਵੋਟਾਂ ਬਣਾਉਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਹਿਲਾਂ ਵੋਟਾਂ ਬਣਾਉਣ ਤੋਂ ਵਾਂਝੇ ਰਹਿ ਗਏ ਹਨ ਉਹਨਾਂ ਦੀਆਂ ਵੋਟਾਂ ਜਰੂਰ ਬਣਾਈਆਂ ਜਾਣ। ਉਹਨਾਂ ਦੱਸਿਆ ਕਿ ਵੋਟ ਬਣਾਉਣ ਦੇ ਚਾਹਵਾਨ ਵਿਅਕਤੀ 1 ਜੁਲਾਈ ਤੇ 31 ਜੁਲਾਈ ਤੱਕ ਚੋਣ ਕਮਿਸ਼ਨ ਦੇ ਐਪ ਰਾਹੀਂ ਵੀ ਵੋਟ ਬਣਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ 2017 ਦੀ ਅਨੁਮਾਨਤ ਆਬਾਦੀ ਅਨੁਸਾਰ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਦੀ ਉਮਰ ਦੀ ਆਬਾਦੀ 66752 ਹੈ ਜਦਕਿ ਇਸ ਵਿਚੋਂ ਸਿਰਫ 26606 ਵਿਅਕਤੀਆਂ ਨੇ ਹੀ ਵੋਟ ਬਣਾਈ ਹੈ। ਇਸ ਲਈ 18 ਤੋਂ 19 ਸਾਲ ਦੇ ਬਾਕੀ ਬਚਦੇ 40146 ਨੌਜਵਾਨਾਂ ਨੂੰ ਵੀ ਲੱਭਕੇ ਉਹਨਾਂ ਦੀਆਂ ਵੋਟਾਂ ਬਣਾਈਆਂ ਜਾਣਗੀਆਂ।

Leave a Reply

Your email address will not be published. Required fields are marked *