ਪੰਜਾਬਪਟਿਆਲਾ

ਘੱਲੂਘਾਰਾ ਦਿਵਸ ‘ਤੇ ਸਿੱਖ ਕੌਮ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਕੀਤੀ ਅਰਦਾਸ

ਪਟਿਆਲਾ 6 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਜੂਨ ’84 ਸਾਕਾ ਨੀਲਾ ਤਾਰਾ ਦੇ ਵਾਪਰੇ ਦੁਖਾਂਤ ‘ਤੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ‘ਚ ਅਰਦਾਸ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅਰਦਾਸ ਸਮਾਗਮ ‘ਚ ਸ਼ਹੀਦ ਸਿੰਘਾਂ, ਸਿੰਘਣੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸਾਂਝੇ ਤੌਰ ‘ਤੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਗਈ।

ਸ੍ਰੀ ਆਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਘੱਲੂਘਾਰਾ ਦਿਵਸ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਸਮੇਂ ਦੇ ਹਾਕਮ ਸਰਕਾਰ ਨੇ ਗਿਣੀ ਮਿੱਥੀ ਸਜਿਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕਰਵਾਇਆ, ਜਿਸ ਨਾਲ ਸਿੱਖ ਕੌਮ ਦੇ ਹਿਰਦੇ ਵੰਲਧੂਰੇ ਗਏ ਅਤੇ ਜੋ ਕੁਝ ਵੀ ਵਪਾਰਿਆ ਉਸ ਦੀ ਸਮੁੱਚੇ ਸੰਸਾਰ ਭਰ ‘ਚ ਨਿੰਦਾ ਰਹਿੰਦੀ ਦੁਨੀਆ ਤੱਕ ਹੁੰਦੀ ਰਹੇਗੀ। ਉਨ੍ਹਾਂ ਕਿਹਾ ਕਿ ਧਰਮ ਦੀ ਰੱਖਿਆ ਲਈ ਘੱਲੂਘਾਰੇ ਵਾਲੇ ਦਿਨ ਹਜ਼ਾਰਾਂ ਦੀ ਗਿਣਤੀ ‘ਚ ਸਿੰਘਾਂ,ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਸਿੱਖ ਕੌਮ ਦੀ ਚੜ੍ਹਦੀਕਲਾ ਲਈ ਸਾਨੂੰ ਹਮੇਸ਼ਾ ਅਰਦਾਸ ‘ਚ ਜੁੜਨਾ ਚਾਹੀਦਾ ਹੈ।
ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਵੱਲੋਂ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਨ ਲਈ ਕੀਤਾ ਯਤਨ ਸ਼ਲਾਘਾਯੋਗ ਹੈ।
ਅਰਦਾਸ ਸਮਾਗਮ ‘ਚ ਸ਼ਾਮਲ ਹੋਣ ਵਾਲਿਆਂ ‘ਚ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਕਾਲੀ ਜਥਾ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੋਹਲੀ, ਹਲਕਾ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ, ਨਰਦੇਵ ਸਿੰਘ ਆਕੜੀ, ਇੰਦਰਮੋਹਨ ਸਿੰਘ ਬਜਾਜ, ਹਰਵਿੰਦਰ ਸਿੰਘ ਹਰਪਾਲਪੁਰ, ਜਗਜੀਤ ਸਿੰਘ ਕੋਹਲੀ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸਵਿੰਦਰ ਸਿੰਘ ਸੱਭਰਵਾਲ, ਸ਼ਮਸ਼ੇਰ ਸਿੰਘ ਬੰਡੂਗਰ, ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ, ਸਹਾਇਕ ਮੈਨੇਜਰ ਕਰਨੈਲ ਸਿੰਘ ਤੋਂ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *