ਪਟਿਆਲਾ

ਪੰਜਾਬ ‘ਚ ਖਾਲਿਸਤਾਨ ਜਿੰਦਾਬਾਦ ਅਤੇ ਦੇਸ਼ ਵਿਰੋਧੇ ਨਾਅਰੇ ਲਾਉਣ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ : ਪ੍ਰਵੀਨ ਵਲਜੋਤ

ਸਨੌਰ/ਪਟਿਆਲਾ 8 ਜੂਨ (ਪਟਵਾਰੀ/ਮਧੂਸਾਰ ਬਿਊਰੋ)
ਸ਼ਿਵ ਸੈਨਾ ਬਾਲ ਠਾਕਰੇ ੇ ਦੀ ਵਿਸੇਸ ਮੀਟਿੰਗ ਸਨੌਰ ਵਿਖੇ ਹੋਈ ਮੀਟਿੰਗ ਵਿਚ ਮੁੱਖ ਮਹਿਮਾਨ ਪ੍ਰਵੀਨ ਵਲਜੋਤ ਜਿਲਾ ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ ਪੁੱਜੇ।

ਮੀਟਿੰਗ ਤੋ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਲਾ ਬਾਲ ਠਾਕਰੇ ਦੇ ਜਿਲਾ ਪ੍ਰਧਾਨ ਪ੍ਰਵੀਨ ਵਲਜੋਤ ਨੇ ਕਿਹਾ ਕਿ ਪਿਛਲੇ ਦਿਨੀ ਪੰਜਾਬ ਵਿਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਉਣ ਵਾਲਿਆਂ ਦੇ ਖਿਲਾਫ ਦੋਸ਼ ਧਰੋਹ ਦਾ ਮਕੁੱਦਮਾ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਹਰ ਸਾਲ ਸ਼ਿਵ ਸੈਨਾ ਬਾਲ ਠਾਕਰੇ ਵਲੋਂ ਉਪ ਪ੍ਰਧਾਨ ਹਰੀਸ਼ ਸਿੰਗਲਾ ਦੀ ਅਗੁਵਾਈ ਹੇਠ ਸਮੂੰਹ ਸ਼ਿਵ ਸੈਨਾ ਬਾਲਕੇ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਪੰਜਾਬ ਵਿਚ ਸ਼ਹੀਦ ਹੋਏ ਪੁਲਿਸ ਮੁਲਾਜਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਪ੍ਰਵੀਨ ਵਲਜੋਤ ਨੇ ਕਿਹਾ ਕਿ ਪੰਜਾਬ ਅਮਨ ਸ਼ਾਂਤੀ ਪਸੰਦ ਸੂਬਾ ਹੈ ਅਤੇ ਅਸੀਂ ਪੰਜਾਬ ਅਮਨ ਸ਼ਾਂਤੀ ਚਾਹੁੰਦੇ ਹਾਂ। ਪਰ ਪੰਜਾਬ ਦੇ ਸ਼ਾਂਤ ਮਾਹੋਲ ਵਿਚ ਖਾਲਿਸਤਾਨ ਜਿੰਦਾਬਾਦ ਅਤੇ ਦੇਸ਼ ਵਿਰੋਧੀ ਨਾਅਰੇ ਲਾਉਣ ਵਾਲੇ ਪੰਜਾਬ ਦਾ ਮਾਹੋਲ ਖਰਾਬ ਕਰਨਾ ਚਾਹੁੰਦੇ ਹਨ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਹਨਾਂ ਪੁਲਿਸ ਪ੍ਰਸ਼ਾਸਨ ਤੋ ਮੰਗ ਕੀਤੀ ਪੰਜਾਬ ਵਿਚ ਖਾਲਿਸਤਾਨ ਜਿੰਦਾਬਾਦ ਅਤੇ ਦੇਸ਼ ਵਿਰੋਧੀ ਨਾਅਰੇ ਲਾਉਣ ਵਾਲਿਆਂ ਦੇ ਖਿਲਾਫ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਇਸ ਮੋਕੇ ਡਾ. ਗੋਲਡੀ ਹਲਕਾ ਸਨੌਰ ਇੰਚਾਰਜ ਸ਼ਿਵ ਸੈਨਾ ਬਾਲਕੇ, ਗੋਲਡੀ ਧਰਮਸੋਤ ਜਰਨਲ ਸਕੱਤਰ ਹਲਕਾ ਸਨੌਰ, ਕਾਲਾ ਰਾਮ, ਪਵਨ ਧਰਮਸੋਤ ਜਿਲਾ ਵਾਇਸ ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ, ਰਿੰਕੂ, ਜਰਨੈਲ ਪੰਜੇਟਾ ਅਤੇ ਹੋਰ ਵੀ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਮੋਜੂਦ ਸਨ।

Leave a Reply

Your email address will not be published. Required fields are marked *