ਨਵਜੋਤ ਸਿੰਘ ਸਿੱਧੂ ਦੁਆਰਾ ਪੰਜਾਬੀ ਸਾਹਿਤਕਾਰ ਪ੍ਰੋ. ਅਜਮੇਰ ਸਿੰਘ ਔਲਖ ਦੇ ਪਰਿਵਾਰ ਨੂੰ ਨਿੱਜੀ ਖਾਤੇ ਚੋਂ 8 ਲੱਖ ਦਾ ਚੈਕ ਭੇਟ
ਚੰਡੀਗੜ੍ਹ, 9 ਜੂਨ (ਮਧੂਸਾਰ ਬਿਊਰੋ) ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਮੋਹਾਲੀ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਮਸ਼ਹੂਰ ਨਾਵਲਕਾਰ ਅਤੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਨਿੱਜੀ ਖਾਤੇ ਚੋਂ 8 ਲੱਖ ਰੁਪਏ ਦਾ ਚੈੱਕ ਭੇਟ ਕੀਤਾ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਪ੍ਰੋ. ਔਲਖ ਪੰਜਾਬੀ ਸਾਹਿਤ ਦੇ ਬੇਸ਼ਕੀਮਤੀ ਹੀਰੇ ਹਨ ਜਿਹਨਾਂ ਨੇ ਸਾਹਿਤ ਨੂੰ ਅਮੀਰ ਬਣਾਉਣ ਵਿੱਚ ਬੇਹੱਦ ਅਹਿਮ ਯੋਗਦਾਨ ਦਿੱਤਾ ਹੈ।

