ਪੰਜਾਬ

ਹੈਰੀਟੇਜ ਵਾਕ ਵਿਖੇ ਗੁਰਬਾਣੀ ਕੀਰਤਨ ਲਈ ਲਗਾਈਆਂ ਐਲ ਈ ਡੀਜ਼ ‘ਤੇ ਸ਼ਰਾਬ ਦੀ ਇਸ਼ਤਿਹਾਰਬਾਜ਼ੀ ਕਰਨਾ ਮੰਦਭਾਗਾ : ਅਕਾਲੀ ਦਲ

ਚੰਡੀਗੜ੍ਹ 9 ਜੂਨ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੈਰੀਟੇਜ ਵਾਕ ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਕੀਰਤਨ ਪ੍ਰਸਾਰਣ ਲਈ ਲਗਾਈਆਂ ਐਲ ਈ ਡੀਜ਼ ‘ਤੇ ਸ਼ਰਾਬ ਦੀ ਇਸ਼ਤਿਹਾਰਬਾਜ਼ੀ ਕੀਤੇ ਜਾਣ ਦੀ ਜ਼ੋਰਦਾਰ ਆਲੋਚਨਾ ਕੀਤੀ ਹੈ।

ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਸ ਕਾਰਵਾਈ ਨਾਲ ਰੋਜ਼ਾਨਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਹਿਕਾ ਕਿ ਵਿਰਾਸਤ ਏ ਖਾਲਸਾ ਨੂੰ ਚਿੱਟਾ ਹਾਥੀ ਕਰਾਰ ਦੇਣ ਤੋਂ ਬਾਅਦ ਇਹ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਤੇ ਸੂਬਾ ਸਰਕਾਰ ਦੀ ਦੂਜੀ ਬਜਰ ਗਲਤੀ ਹੈ। ਉਹਨਾਂ ਕਿਹਾ ਕਿ ਇਹ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸ਼ਾਂਤੀਪੂਰਨ ਤੇ ਅਧਿਆਪਕ ਮਾਹੌਲ ਨੂੰ ਖਰਾਬ ਕਰਨ ਦੀ ਡੂੰਘੀ ਸਾਜ਼ਿਸ਼ ਜਾਪਦੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇਹ ਮੂਰਖਤਾਈਆਂ ਬਿਨਾਂ ਦੇਰੀ ਦੇ ਤੁਰੰਤ ਬੰਦ ਕੀਤੀਆਂ ਜਾਣ। ਪਾਰਟੀ ਨੇ ਕਿਹਾ ਕਿ ਇਸ ਮਾਮਲੇ ‘ਤੇ ਮੁੱਖ ਮੰਤਰੀ ਨੂੰ ਬਿਨਾਂ ਦੇਰੀ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਸਾਰੇ ਮਾਮਲੇ ਦੀ ਜਲਦੀ ਤੋਂ ਜਲਦੀ ਉਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਕਿ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।

Leave a Reply

Your email address will not be published. Required fields are marked *