ਪਟਿਆਲਾ

ਕਾਂਗਰਸ ਮੈਨੀਫੈਸਟੋ ‘ਚ ਦਰਜ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਨੂੰ ਭੱਤੇ ਦੇ ਕੇ ਕੈਪਟਨ ਸਰਕਾਰ ਆਪਣਾ ਵਾਅਦਾ ਪੂਰਾ ਕਰੇ-ਫਰੰਟ

ਪਟਿਆਲਾ 15 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਭਰ ਦੇ 476 ਸਕੂਲਾਂ ‘ਚ ਕੰਮ ਕਰ ਰਹੇ ਲਗਭਗ 4000 ਮੁਲਾਜ਼ਮ ਅਜੇ ਵੀ ਮੈਡੀਕਲ ਭੱਤੇ ਅਤੇ ਮਕਾਨ ਕਿਰਾਇਆ ਭੱਤਾ ਚੌਥੇ ਪੇ-ਕਮਿਸ਼ਨ ਅਨੁਸਾਰ ਲੈ ਰਹੇ ਹਨ, ਜਦੋਂ ਕਿ ਕੇਂਦਰ ਸਰਕਾਰ ਨੇ ਮੁਲਾਜ਼ਮਾਂ ਨੂੰ ਸੱਤਵਾਂ ਤਨਖਾਹ ਕਮਿਸ਼ਨ ਵੀ ਲਾਗੂ ਕਰ ਦਿੱਤਾ ਹੈ। ਯਾਦ ਰਹੇ ਕਿ ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਆਗੂਆਂ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਕੌਫੀ-ਵਿਦ-ਕੈਪਟਨ ਪ੍ਰੋਗਰਾਮ ਦੌਰਾਨ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਨੂੰ ਸਾਰੇ ਭੱਤੇ ਅਤੇ ਬਕਾਏ ਦੇਣ ਦਾ ਵਾਅਦਾ ਹੀ ਨਹੀਂ ਕੀਤਾ ਸੀ, ਸਗੋਂ ਇਸ ਨੂੰ ਕਾਂਗਰਸ ਮੈਨੀਫੈਸਟੋ ਵਿੱਚ ਦਰਜ ਕੀਤਾ ਸੀ।

ਜਾਣਕਾਰੀ ਦਿੰਦਿਆਂ ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਉਪਜੀਤ ਸਿੰਘ ਬਰਾੜ, ਪ੍ਰੈਸ ਸਕੱਤਰ ਗੁਰਦੀਸ਼ ਸਿੰਘ, ਨੇਤ ਸਿੰਘ ਧਾਲੀਵਾਲ, ਪ੍ਰਿੰਸੀਪਲ ਕੇ.ਕੇ. ਸ਼ਰਮਾ, ਪ੍ਰਿੰਸੀਪਲ ਅੰਜੂ ਕੌੜਾ ਅਤੇ ਪ੍ਰਿੰਸੀਪਲ ਜਸਬੀਰ ਕੌਰ ਸੂਰੇਵਾਲ ਨੇ ਕਾਂਗਰਸ ਸਰਕਾਰ ਨੂੰ ਆਪਣਾ ਵਾਅਦਾ ਯਾਦ ਕਰਵਾਉਂਦਿਆ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਕਿ ਕਾਂਗਰਸ ਸਰਕਾਰ ਚੋਣ ਮੈਨੀਫੈਸਟੋ ‘ਚ ਦਰਜ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਨੂੰ ਭੱਤੇ ਬਕਾਏ ਦੇ ਕੇ ਆਪਣਾ ਵਾਅਦਾ ਪੂਰਾ ਕਰੇ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਰੰਟ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ ਤੇ ਪਹਿਲਾ ਬਜਟ ਸ਼ੈਸ਼ਨ ‘ਚ ਹੀ ਇਹ ਸਾਰੇ ਭੱਤੇ ਅਤੇ ਬਕਾਏ ਦੇ ਦਿੱਤੇ ਜਾਣਗੇ।

Leave a Reply

Your email address will not be published. Required fields are marked *