ਪੰਜਾਬਪਟਿਆਲਾ

ਚੌਥੀ ਵਿਸ਼ਵ ਪੰਜਾਬੀ ਕਾਨਫਰੰਸ ਲਈ ਪ੍ਰੋ. ਬਡੂੰਗਰ ਦਾ ਸੰਦੇਸ਼ ਲੈ ਕੇ ਡਾ. ਸਰੋਆ ਕੈਨੇਡਾ ਪੁੱਜੇ

ਪਟਿਆਲਾ 20 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਚੌਥੀ ਵਿਸ਼ਵ ਪੰਜਾਬੀ ਕਾਨਫਰੰਸ ‘ਚ ਭਾਗ ਲੈਣ ਲਈ ਇਕ ਵਫਦ ਨੂੰ ਕੈਨੇਡਾ ਲਈ ਰਵਾਨਾ ਕੀਤਾ ਹੈ।

ਕਾਨਫਰੰਸ ਵਿਚ ਭਾਗ ਲੈਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਉਨ•ਾਂ ਦਾ ਸੰਦੇਸ਼ ਲੈ ਕੇ ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਅਤੇ ਹੋਰ ਮੈਂਬਰ ਦੇਰ ਰਾਤ ਰਵਾਨਾ ਹੋਏ ਸਨ।
ਕੈਨੇਡਾ ਪੁੱਜ ਕੇ ਟੈਲੀਫੋਨ ਰਾਹੀਂ ਡਾ. ਸਰੋਆ ਨੇ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਦੇ ਇਸ ਸੰਦੇਸ਼ ਰਾਹੀਂ ਕਾਨਫਰੰਸ ਵਿਚ ਹਾਜ਼ਰੀ ਲਗਾਈ ਜਾਵੇਗੀ ਅਤੇ Àਨ•ਾਂ ਦੇ ਵਿਚਾਰਾਂ ਨੂੰ ਵਿਦਵਾਨਾਂ, ਬੁੱਧੀਜੀਵੀਆਂ ਅਤੇ ਕਾਨਫਰੰਸ ‘ਚ ਸ਼ਾਮਲ ਸਰੋਤਿਆਂ ਨੂੰ ਸੁਣਾਇਆ ਜਾਵੇਗਾ ਜਿਸਨੂੰ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਜ਼ਰੀਏ ਪੂਰੀ ਦੁਨੀਆਂ ਦੇ ਕੋਨੇ ਕੋਨੇ ਵਿਚ ਪਹੁੰਚਾਇਆ ਜਾਵੇਗਾ।
ਡਾ. ਸਰੋਆ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਸ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਵਿਸ਼ੇਸ਼ ਤਵੱਜੋ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵਫਦ ਭੇਜਿਆ ਜਾ ਰਿਹਾ ਹੈ ਜੋ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਸਬੰਧੀ ਹੋ ਰਹੇ ਸੰਮੇਲਨ ਵਿਚ ਸ਼ਿਰਕਤ ਕਰਨ ਤੋਂ ਇਲਾਵਾ ਵਿਦੇਸ਼ੀਆਂ ਨੂੰ ਸ੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਗੁਰਮਤਿ ਕਾਰਜਾਂ ਸਬੰਧੀ ਜਾਣੂੰ ਕਰਵਾਉਣ ਦਾ ਉਪਰਾਲਾ ਵੀ ਕਰੇਗਾ। ਅੰਤ ਵਿਚ ਇਸ ਸਬੰਧੀ ਡਾ. ਸਰੋਆ ਨੇ ਦੱਸਿਆ ਕਿ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬੀ ਨੂੰ ਪਿਆਰ ਕਰਨ ਵਾਲੇ ਸੂਝਵਾਨ ਅਤੇ ਵਿਦਵਾਨ ਸਖਸ਼ੀਅਤਾਂ ਦੇ ਜੁੜ ਬੈਠਣ ਦਾ ਬਹੁਤ ਹੀ ਪ੍ਰਭਾਵਸ਼ਾਲੀ ਮੌਕਾ ਹੈ ਜਦੋਂ ਸਾਡੀ ਮਾਂ ਬੋਲੀ ਪੰਜਾਬੀ ਦੇ ਸੱਚੇ ਸਪੂਤ ਆਪਣੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਅਤੇ ਉਸਦੀ ਭਵਿੱਖ ਦੀ ਦਸ਼ਾ ਅਤੇ ਦਿਸ਼ਾ ਬਾਰੇ ਗੰਭੀਰ ਵਿਚਾਰਾਂ ਕਰਨਗੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬਰੈਂਪਟਨ ‘ਚ ਚੌਥੀ ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ਦੇ ਉਦਮ ਅਤੇ ਵੱਖ-ਵੱਖ ਵਿਦਵਾਨਾਂ ਦੇ ਸਾਂਝੇ ਸਹਿਯੋਗ ਸਦਕਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ, ਕਲਮ ਫਾਊਂਡੇਸ਼ਨ ਤੇ ਓਂਟਾਰੀਓ ਫਰੈਂਡਜ਼ ਕਲੱਬ ਅਤੇ ਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੇਵਾ ਸੁਸਾਇਟੀ ਆਦਿ ਦੇ ਵਿਸ਼ੇਸ਼ ਉਪਰਾਲਿਆਂ ਨਾਲ 23 ਤੋਂ 25 ਜੂਨ ਤੱਕ ਹੋ ਰਹੀ ਹੈ

Leave a Reply

Your email address will not be published. Required fields are marked *