ਪਟਿਆਲਾ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਗੁਰਦੁਆਰਾ ਦੁਖਨਿਵਾਰਨ ਸਾਹਿਬ ਨਤਮਸਤਕ

ਪਟਿਆਲਾ 20 ਜੂਨ (ਮਧੂਸਾਰ ਬਿਊਰੋ) ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਨੇ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਓ ਭੇਂਟ ਕੀਤਾ ਗਿਆ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਮਤਿ ਦਾ ਰਾਹ ਹੀ ਜ਼ਿੰਦਗੀ ਦਾ ਸੱਚਾ ਮਾਰਗ ਹੈ ਇਸਦੇ ਸਿਧਾਂਤਾਂ ਨੂੰ ਅਪਣਾਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕੌਮ ਨੂੰ ਵਾਦ-ਵਿਵਾਦਾਂ ਤੋਂ ਪ੍ਰਹੇਜ਼ ਰੱਖਕੇ ਪੰਥ ਦੀ ਚੜ੍ਹਦੀ ਕਲਾ ਲਈ ਅੱਗੇ ਵਧਣਾ ਚਾਹੀਦਾ ਹੈ ਅਤੇ ਸਮੁੱਚੀ ਕੌਮ ਨੂੰ ਇਕਮੁੱਠ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਪੂਰੀ ਦੁਨੀਆਂ ਵਿਚ ਪ੍ਰਚਾਰਿਆ ਜਾ ਸਕੇ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਦੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਵਧੀਕ ਮੈਨੇਜਰ ਕਮਲਜੀਤ ਸਿੰਘ ਅਤੇ ਮਨਜੀਤ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *