ਪਟਿਆਲਾ

ਏ.ਡੀ.ਸੀ. ਵੱਲੋਂ ਤਹਿਸੀਲ ਦਫ਼ਤਰਾਂ ਵਿੱਚ ਬਕਾਇਆ ਪਏ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ

ਪਟਿਆਲਾ, 21 ਜੂਨ (ਮਧੂਸਾਰ ਬਿਊਰੋ) ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲ ਦਫ਼ਤਰਾਂ ਵਿੱਚ ਬਕਾਇਆ ਪਏ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਏ.ਡੀ.ਸੀ. ਜਨਰਲ ਅੱਜ ਮਿੰਨੀ ਸਕੱਤਰੇਤ ਵਿਖੇ ਮਾਲ ਵਿਭਾਗ ਦੇ ਕੰਮ ਦੀ ਸਮੀਖਿਆ ਕਰਨ ਲਈ ਕੀਤੀ ਗਈ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਏ.ਡੀ.ਸੀ. ਨੇ ਮਾਲ ਅਫ਼ਸਰਾਂ ਨੂੰ ਕਿਹਾ ਕਿ ਤਹਿਸੀਲ ਦਫ਼ਤਰਾਂ ਵਿੱਚ ਬਕਾਇਆ ਕੋਰਟ ਕੇਸਾਂ ਦੀ ਰੋਜ਼ਾਨਾ ਸੁਣਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਇਨਸਾਫ ਮਿਲ ਸਕੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਬਕਾਇਦਾ ਨਹਿਰੀ ਆਬਆਨਾਂ, ਚੌਕੀਦਾਰਾ, ਸਨਅਤੀ ਕਰਜ਼ਿਆਂ ਦੀ ਤੁਰੰਤ ਰਿਕਵਰੀ ਕੀਤੀ ਜਾਵੇ। ਉਹਨਾਂ ਮਾਲ ਅਫ਼ਸਰਾਂ ਨੂੰ ਕਿਹਾ ਕਿ ਜ਼ਮੀਨਾਂ ਦੀ ਤਕਸੀਮ, ਇੰਤਕਾਲ, ਖਸਰਾ ਗਿਰਦਾਵਰੀਆਂ ਤੇ ਨਿਸ਼ਾਨਦੇਹੀਆਂ ਦੇ ਕੇਸਾਂ ਦਾ ਵੀ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਉਹ ਖੁਦ ਤਹਿਸੀਲ ਦਫ਼ਤਰਾਂ ਦੀ ਪੜਤਾਲ ਕਰਨਗੇ ਅਤੇ ਜਾਣ ਬੁਝ ਕੇ ਪੈਡਿੰਗ ਰੱਖੇ ਗਏ ਕੰਮਾਂ ਬਾਰੇ ਸਬੰਧਤ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ।
ਏ.ਡੀ.ਸੀ. ਸ੍ਰੀਮਤੀ ਪੂਨਮਦੀਪ ਕੌਰ ਨੇ ਮੀਟਿੰਗ ਵਿੱਚ ਹਾਜ਼ਰ ਮਾਲ ਅਧਿਕਾਰੀਆਂ ਨੂੰ ਇਹ ਵੀ ਸੁਝਾਅ ਦਿੱਤਾ ਕਿ ਜ਼ਮੀਨ ਦੀ ਨਿਸ਼ਾਨਦੇਹੀ ਤੇ ਕਬਜਾ ਕਾਰਵਾਈ ਦੇ ਹਰੇਕ ਕੇਸ ਵਿੱਚ ਪੁਲਿਸ ਦੀ ਮÎੱਦਦ ਮÎੰਗਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਬਹੁਤ ਹੀ ਯੋਗ ਕੇਸਾਂ ਵਿੱਚ ਪੁਲਿਸ ਮÎੱਦਦ ਲਈ ਲਿਖਿਆ ਜਾਵੇ। ਉਹਨਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਤਹਿਸੀਲ ਦਫ਼ਤਰਾਂ ਵਿੱਚ ਰੋਜ਼ਮਰਾ ਦੇ ਕੰਮ ਕਰਵਾਉਣ ਆਉਂਦੇ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪਾਰਦਰਸ਼ਤਾ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
ਕੁਝ ਮਾਲ ਅਫ਼ਸਰਾਂ ਵੱਲੋਂ ਉਹੀਨਾਂ ਦੇ ਦਫ਼ਤਰਾਂ ਵਿੱਚ ਸਟਾਫ ਦੀ ਘਾਟ ਦਾ ਮਾਮਲਾ ਸਾਹਮਣੇ ਲਿਆਉਣ ‘ਤੇ ਏ.ਡੀ.ਸੀ. ਨੇ ਭਰੋਸਾ ਦਿੱਤਾ ਕਿ ਜਿਹਨਾ ਦਫ਼ਤਰਾਂ ਵਿੱਚ ਹੋਰ ਸਟਾਫ ਲੋੜੀਂਦਾ ਹੈ ਉਸਦਾ ਛੇਹੀ ਹੀ ਪ੍ਰਬੰਧ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸ.ਡੀ. ਐਮ. ਪਟਿਆਲਾ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਰਾਜਪੁਰਾ ਸ਼ੀ੍ਰ ਸੰਜੀਵ ਕੁਮਾਰ, ਐਸ.ਡੀ.ਐਮ. ਸਮਾਣਾ ਲੈਫਟੀਨੈਂਟ ਕਰਨਲ ਸ਼ੀ੍ਰ ਮਨਜੀਤ ਸਿੰਘ ਚੀਮਾਂ, ਐਸ.ਡੀ.ਐਮ. ਪਾਤੜਾਂ ਸ਼੍ਰੀ ਕਾਲਾ ਰਾਮ ਕਾਂਸਲ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *