ਪਟਿਆਲਾ

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਯੋਗਾ ਦਿਵਸ ਮਨਾਇਆ

ਦੇਵੀਗੜ੍ਹ 21 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ)
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਮਨੀ ਇੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਯੋਗਾ ਦਿਵਸ ਮਨਾਇਆ ਗਿਆ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਮਨੀ ਇੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਵਿਚ ਸ਼ਰੀਰ ਨੂੰ ਤੰਦਰੁਸਤ ਰਖਣਾ ਬਹੁਤ ਜ਼ਰੂਰੀ ਹੈ। ਇਸ ਦਾ ਇਕੋ-ਇਕ ਉਪਾਅ ਵਧ ਤੋਂ ਵਧ ਕਸਰਤ ਕਰਨਾ ਹੈ। ਇਸ ਮੌਕੇ ਸਹਾਇਕ ਪ੍ਰੋਫੈਸਰ ਹਰਦੀਪ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਸਿਖਲਾਈ ਦੇਣ ਲਈ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸਟਾਫ ਤੇ ਵਿਦਿਆਰਥੀਆਂ ਨੇ ਯੋਗ ਆਸਣ ਕਰਕੇ ਯੋਗਾ ਦਿਵਸ ਉਤੇ ਆਪਣੀ ਹਾਜ਼ਰੀ ਲਗਵਾਈ।

Leave a Reply

Your email address will not be published. Required fields are marked *