ਪਟਿਆਲਾ

ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਆਗਮਨ ਦਿਵਸ ਸਬੰਧੀ ਸਮਾਗਮ 29 ਤੋਂ

ਪਟਿਆਲਾ, 25 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਗਮਨ ਦਿਵਸ 29 ਅਤੇ 30 ਜੂਨ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਦਿਵਸ ਸਮਾਗਮ ਸਬੰਧੀ ਪੋਸਟਰ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਜਰਨੈਲ ਸਿੰਘ ਕਰਤਾਰਪੁਰ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਦਿਵਸ ਮੌਕੇ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਗੁਰਦੁਆਰਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੱਸਿਆ ਕਿ 28 ਜੂਨ ਨੂੰ ਸਵੇਰੇ 10 ਵਜੇ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, 29 ਜੂਨ ਨੂੰ ਨਗਰ ਕੀਰਤਨ ਸਜਾਏ ਜਾਣਗੇ ਤੇ 30 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਢਾਡੀ ਦਰਬਾਰ ਅਤੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਮੌਕੇ ਬਾਬਾ ਦੀਵਾਨ ਸਿੰਘ ਕਾਰ ਸੇਵਾ ਵਾਲੇ, ਹੈੱਡ ਗੰ੍ਰਥੀ ਗਿਆਨੀ ਅਵਤਾਰ ਸਿੰਘ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ, ਲਖਬੀਰ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *