ਪਟਿਆਲਾ

ਮਹਿਲਾ ਕਾਂਗਰਸ ਨੇ ਕੀਤਾ ਸੁਨੀਲ ਜਾਖੜ ਨੂੰ ਸਨਮਾਨਿਤ

ਪਟਿਆਲਾ, 27 ਜੂਨ (ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਮੈਡਮ ਕਿਰਨ ਢਿਲੋਂ ਦੀ ਅਗਵਾਈ ਹੇਠ ਕਾਂਗਰਸੀ ਔਰਤਾਂ ਦੇ ਇਕ ਵਫ਼ਦ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਕਿਰਨ ਢਿਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਨਗਰ ਨਿਗਮ , ਕੌਂਸਲ ਚੋਣਾਂ ਅਤੇ ਪੰਚਾਇਤੀ ਚੋਣਾਂ ਵਿਚ 50 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖਣ ਦਾ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਇਕ ਬਹੁਤ ਵੱਡਾ ਇਤਿਹਾਸਕ ਫੈਸਲਾ ਲਿਆ ਹੈ। ਜਿਸ ਨਾਲ ਮਹਿਲਾਵਾਂ ਨੂੰ ਮਜ਼ਬੂਤੀ ਮਿਲੇਗੀ ਅਤੇ ਉਹ ਘਰੇਲੂ ਕੰਮਾਂ ਦੇ ਨਾਲ ਰਾਜਨੀਤੀ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ ਅਤੇ ਆਪਣੀ ਮਿਹਨਤ ਅਤੇ ਲਗਨ ਸਦਕਾ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੀਆਂ। ਇਸ ਮੌਕੇ ਮੀਰਾ ਧਾਲੀਵਾਲ, ਨਿਧੀ ਧਾਲੀਵਾਲ, ਮੁਨੀਸ਼ਾ ਉੱਪਲ, ਜਸਵੀਰ ਕੌਰ,ਭੁਪਿੰਦਰ ਕੌਰ,ਗੁਰਨਾਮ ਕੌਰ,ਸਤਪਾਲ ਕੌਰ, ਗੁਰਪ੍ਰੀਤ ਕੌਰ, ਰੇਖਾ ਰਾਣੀ,ਮਾਇਆ,ਬਿਮਲਾ,ਰੇਨੂੰ ਯਾਦਵ,ਸੁਰਜੀਤ ਕੌਰ ਆਦਿ ਮਹਿਲਾਵਾਂ ਮੌਕੇ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *