ਪੰਜਾਬਪਟਿਆਲਾ

ਗੁਰਦੁਆਰਾ ਦੁਖਨਿਵਾਰਨ ਸਾਹਿਬ ਪੰਚਮੀ ਦੇ ਸ਼ੁਭ ਦਿਹਾੜੇ ‘ਤੇ ਵੱਡੀ ਗਿਣਤੀ ‘ਚ ਇਸ਼ਨਾਨ ਕਰਕੇ ਸੰਗਤਾਂ ਨਤਮਸਤਕ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜਕ ਬੁਰਾਈਆਂ ਦੇ ਖਾਤਮੇ ਲਈ ਕਲਿਆਣਕਾਰੀ : ਪ੍ਰੋ. ਬਡੂੰਗਰ
ਪਟਿਆਲਾ 28 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੱਜ ਪੰਚਮੀ ਦਾ ਸ਼ੁਭ ਦਿਹਾੜਾ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ। ਅੰਮ੍ਰਿਤ ਵੇਲੇ ਤੋਂ ਸੰਗਤਾਂ ਨੇ ਵੱਡੀ ਗਿਣਤੀ ‘ਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਮੌਕੇ ਸੰਗਤਾਂ ਨੇ ਰਸ ਭਿੰਨਾ ਕੀਰਤਨ ਸੁਣਨ ਦੇ ਨਾਲ-ਨਾਲ ਢਾਡੀ ਵਾਰਾਂ ਸੁਣ ਕੇ ਗੁਰੂ ਇਤਿਹਾਸ ਨਾਲ ਜੁੜਨ ਦੀ ਸਾਂਝ ਪਾਈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਅਤੇ ਸੰਗਤਾਂ ‘ਚ ਬੈਠਕੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਨੁੱਖਤਾ ਦੇ ਮਾਰਗ ਦਰਸ਼ਕ ਹਨ, ਜਿਨਾਂ ਦਾ ਓਟ ਆਸਾਰਾ ਲੈ ਕੇ ਅਸਲ ਜੀਵਨ ਜਿਉਣ ਦਾ ਮਾਰਗ ਮਿਲਦਾ ਹੈ। ਉਨਾਂ ਭਰਮ ਭੁਲੇਖਿਆਂ ‘ਚ ਫਸੀ ਮਨੁੱਖਤਾ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੀਵਨ ਨੂੰ ਸਫਲ ਬਣਾਉਣ ਲਈ ਗੁਰੂ ਹੀ ਅਜਿਹਾ ਨਿਵੇਕਲਾ ਮਾਰਗ ਹੈ, ਜਿਸ ਰਾਹੀਂ ਬਾਣੀ ਅਤੇ ਬਾਣੇ ਨਾਲ ਸਾਂਝ ਪਾ ਕੇ ਪੰਥ ਦਾ ਸੰਤ ਸਿਪਾਹੀ ਬਣਿਆ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰੇਰਦਿਆਂ ਕਿਹਾ ਕਿ ਸਮਾਜਕ ਬੁਰਾਈਆਂ ਦੇ ਖਾਤਮੇ ਲਈ ਸ੍ਰੀ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਵੀ ਕਲਿਆਣਕਾਰੀ ਹਨ, ਜੋ ਸਾਨੂੰ ਅਪਣਾਉਣੀ ਚਾਹੀਦੀਆਂ ਹਨ। ਉਨ•ਾਂ ਕਿਹਾ ਕਿ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਅੰਧ-ਵਿਸ਼ਵਾਸ ਤੇ ਵਹਿਮਾਂ ਭਰਮਾਂ ‘ਚ ਫਸੀ ਮਨੁੱਖਤਾ ਨੂੰ ਬਾਹਰ ਕੱਢਣ ਲਈ ਅਜਿਹਾ ਉਦੇਸ਼ ਲੈ ਕੇ ਸੰਸਾਰ ਲਈ ਨਿਕਲੇ ਸਨ ਜੋ ਅੱਜ ਵੀ ਸਾਨੂੰ ਸਾਰਿਆਂ ਨੂੰ ਆਤਮਕ ਬਲ ਪ੍ਰਦਾਨ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਅੱਜ ਮਨੁੱਖਤਾ ਲਈ ਸਵੈ ਪੜਚੋਲ ਕਰਨਾ ਦਾ ਸਮਾਂ ਹੈ ਮਨੁੱਖਤਾ ਖ਼ੁਦ ਦੀ ਪਹਿਚਾਣ ਕਰਕੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਮਾਰਗ ‘ਤੇ ਚੱਲਣ ਦਾ ਸੰਕਲਪ ਧਾਰਨੀ ਬਣੇ ਤਾਂ ਜੋ ਜੀਵਨ ਦੇ ਹਰ ਪੰਧ ‘ਤੇ ਸਫਲਤਾ ਆਪ ਮੁਹਾਰੇ ਹਾਸਲ ਹੋ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਹਰਵਿੰਦਰ ਸਿੰਘ ਖਾਲਸਾ, ਨਿੱਜੀ ਸਹਾਇਕ ਭਗਵੰਤ ਸਿੰਘ, ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਸੁਖਬੀਰ ਸਿੰਘ ਅਬਲੋਵਾਲ ਤੋਂ ਇਲਾਵਾ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *