ਪੰਜਾਬਪਟਿਆਲਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਪਾਤਸਾਹੀ ਨੋਵੀਂ ਅੰਨ ਧਨ ਦੀ ਹਿਫਾਜ਼ਤ ਕਰਕੇ ਧਾਰਮਿਕ ਰਹਿਬਰ ਬਣੇ : ਪ੍ਰੋ. ਬਡੂੰਗਰ
ਬਹਾਦਰਗੜ• (ਪਟਿਆਲਾ ) 29 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ• ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ • ਆਮਦ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਮੀਂਹ ਦੌਰਾਨ ਨਗਰ ਕੀਰਤਨ ਵਿਚ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਾਮਲ ਹੋ ਰਹੀਆਂ ਸਨ। ਨਗਰ ਕੀਰਤਨ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੱਖ ਵੱਖ ਪਿੰਡਾਂ ਲਈ ਰਵਾਨਾ ਕੀਤਾ।
ਇਸ ਮੌਕੇ ਸ੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੁੱਚੇ ਵਿਸ਼ਵ ‘ਚ ਹਿੰਦ ਦੀ ਚਾਦਰ ਕਰਕੇ ਜਾਣੇ ਜਾਂਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਆਪਣਾ ਸੀਸ ਕੁਰਬਾਨ ਕਰਕੇ ਸਮੁੱਚੀ ਲੋਕਾਈ ਨੂੰ ਇਹ ਸੰਦੇਸ਼ ਦਿਤਾ ਕਿ ਸਬਰ ਅਤੇ ਸੰਜਮ ਨਾਲ ਵੀ ਜ਼ਬਰ ਜ਼ੁਲਮ ਨੂੰ ਰੋਕਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਅੰਨ ਧਨ ਦੀ ਹਿਫਾਜ਼ਤ ਕਰਕੇ ਧਾਰਮਿਕ ਰਹਿਬਰ ਬਣੇ। ਅਜਿਹੀ ਮਿਸਾਲ ਦੁਨੀਆਂ ਦੇ ਕਿਸੇ ਇਤਿਹਾਸ ‘ਚ ਨਹੀਂ ਮਿਲਦੀ। ਉਹ ਇਕੋ ਇਕ ਅਜਿਹੇ ਗੁਰੂ ਹਨ ਜਿੰਨਾਂ ਨੇ ਆਪਣਾ ਬਲੀਦਾਨ ਦੇ ਕੇ ਦੂਸਰੇ ਧਰਮ ਦੀ ਰੱਖਿਆ ਕੀਤੀ ।
ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗੰ੍ਰਥ ਸਾਹਿਬ ਨੂੰ ਸੁੰਦਰ ਪਾਲਕੀ ਵਿਚ ਬਿਰਾਜਮਾਨ ਕੀਤਾ ਹੋਇਆ ਸੀ। ਸੀ੍ਰ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਵਿਸ਼ਾਲ ਨਗਰ ਕੀਰਤਨ ਦਾ ਸਮੂਹ ਸੰਗਤਾਂ ਥਾਂ-ਥਾਂ ਸ਼ਰਧਾਪੂਰਵਕ ਸਵਾਗਤ ਕਰ ਰਹੀਆਂ ਸਨ। ਕੀਰਤਨੀ ਜਥਿਆਂ ਵੱਲੋਂ ਰਸ ਭਿੰਨੀ ਬਾਣੀ ਦਾ ਪ੍ਰਵਾਹ ਚਲਾਇਆ ਗਿਆ ਅਤੇ ਸੰਗਤਾਂ ਨੇ ਆਪਣੇ ਆਪ ਨੂੰ ਗੁਰੂ ਨਾਲ ਜੋੜਨ ਦੀ ਸਾਂਝ ਪਾਈ। ਇਸ ਮੌਕੇ ਹਲਕਾ ਸਨੌਰ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ , ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ,ਜਥੇਦਾਰ ਲਾਭ ਸਿੰਘ ਦੇਵੀਨਗਰ, ਜਗਜੀਤ ਸਿੰਘ ਕੋਹਲੀ, ਗੁਰਦੀਪ ਸਿੰਘ ਸੇਖੂਪੁਰ , ਗੁਰਦੁਆਰਾ ਬਹਾਦਰਗੜ• ਦੇ ਮੈਨੇਜਰ ਰਣਜੀਤ ਸਿੰਘ ਗਾਜੀਪੁਰ, ਜੋਗਾ ਸਿੰਘ ਮੈਨੇਜਰ ਕਰਹਾਲੀ ਸਾਹਿਬ ਤੋਂ ਇਲਾਵਾ ਸਮੂਹ ਸੰਗਤਾਂ ਨੇ ਉਤਸ਼ਾਹ ਨਾਲ ਭਾਗ ਲਿਆ।ਨਗਰ ਕੀਰਤਨ ਮੌਕੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ 30 ਜੂਨ ਨੂੰ ਸਵੇਰੇ ੍ਰ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਕੀਰਤਨ ਸਮਾਗਮ ਹੋਵੇਗਾ । ਇਸ ਮੌਕੇ ਹੋਣ ਵਾਲੇ ਸਮਾਗਮ ਵਿਚ ਸਿੰਘ ਸਾਹਿਬ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵੀ ਸ਼ਿਰਕਤ ਕਰਨਗੇ।

Leave a Reply

Your email address will not be published. Required fields are marked *